ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) - ਟਾਂਡਾ ਦੇ ਬੇਟ ਖੇਤਰ ਅਧੀਨ ਪੈਂਦੇ ਪਿੰਡ ਭੂਲਪੁਰ ਵਿਖੇ ਬੀਤੇ ਸਮੇਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਦੀ ਹੋਈ ਬੇਅਦਬੀ ਦੇ ਪਛਤਾਵੇ ਵਜੋਂ ਅੱਜ ਗੁਰਦੁਆਰਾ ਸੰਤ ਬਾਬਾ ਰਘਵੀਰ ਸਿੰਘ ਜੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਕਾਸ਼ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਅਰਦਾਸ ਕੀਤੀ ਗਈ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਰੰਜਨ ਸਿੰਘ ਨੇ ਇੱਕ ਗ੍ਰੰਥੀ ਸਿੰਘ ਵੱਲੋਂ ਹੀ ਦਿੱਤੇ ਗਏ ਬੇਅਦਬੀ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਗੁਰਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਸ਼ਾਸਨ ਪੰਜਾਬ ਸਰਕਾਰ ਪਾਸੋਂ ਬੇਅਦਬੀ ਦੀ ਘਟਨਾ 'ਚ ਨਾਮਜਦ ਦੋਸ਼ੀ ਦਲੇਰ ਸਿੰਘ ਨੂੰ ਸਖ਼ਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਤਾਂ ਜੋ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਰੋਕ ਲਗਾਈ ਜਾ ਸਕੇ।
ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਵੀ ਅਜਿਹੀਆਂ ਬੇਅਦਬੀਆਂ ਦੀ ਨਾਵਾਂ ਪ੍ਰਤੀ ਸੁਚੇਤ ਹੋਣ ਲਈ ਕਿਹਾ। ਸਰਪੰਚ ਕਾਬਲ ਸਿੰਘ, ਚਰਨ ਸਿੰਘ ਬਿੱਟੂ, ਭਾਈ ਮਲਕੀਤ, ਪੰਚ ਵਰਿੰਦਰ ਸਿੰਘ, ਗੱਜਣ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ ਬੱਬੂ, ਜਸਵੰਤ ਸਿੰਘ, ਗੁਰਦੀਪ ਸਿੰਘ, ਜਗੀਰ ਸਿੰਘ, ਕੁਲਦੀਪ ਸਿੰਘ ਫਰਾਂਸ, ਕੁਲਜੀਤ ਸਿੰਘ ਬਿੱਟੂ, ਭਾਈ ਬਲਕਾਰ ਸਿੰਘ, ਕਾਬਲ ਸਿੰਘ, ਸਾਬਕਾ ਸਰਪੰਚ ਜਰਨੈਲ ਸਿੰਘ, ਸੇਵਾ ਸਿੰਘ, ਸੁਰਜੀਤ ਸਿੰਘ, ਜੋਗਾ ਸਿੰਘ ਇਲਾਵਾ ਹੋਰ ਸੰਗਤਾਂ ਵੀ ਹਾਜ਼ਰ ਸਨ।
ਪੁਲਸ ਕਮਿਸ਼ਨਰ ਵੱਲੋਂ ਜਲੰਧਰ 'ਚ 'ਸੇਫ਼ ਸਿਟੀ ਪ੍ਰਾਜੈਕਟ' ਦੇ ਪਹਿਲੇ ਪੜਾਅ ਦੀ ਸ਼ੁਰੂਆਤ
NEXT STORY