ਜਲੰਧਰ (ਸੋਨੂੰ, ਕਸ਼ਿਸ਼)- ਪੰਜਾਬ 'ਚ ਵੱਧ ਰਹੇ ਨਸ਼ੇ ਨੂੰ ਵੇਖਦੇ ਹੋਏ ਅੱਜ ਪੂਰੇ ਪੰਜਾਬ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਜਲੰਧਰ 'ਚ ਵੀ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਨੇ ਪੁਲਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਦੇ ਨਾਲ ਜਲੰਧਰ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ। ਦੱਸ ਦੇਈਏ ਕਿ ਜਲੰਧਰ ਦੀ ਕਾਜ਼ੀ ਮੰਡੀ 'ਚ ਕਈ ਨਸ਼ਾ ਤਸਕਰ ਹਨ, ਜਿਸ ਕਾਰਨ ਪੁਲਸ ਕਮਿਸ਼ਨਰ ਨੇ ਖ਼ੁਦ ਉਥੇ ਛਾਪੇਮਾਰੀ ਕੀਤੀ ਸੀ।
ਕਮਿਸ਼ਨਰੇਟ ਪੁਲਸ ਨੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਨਿਰਦੇਸ਼ਾਂ 'ਤੇ ਕੋਸੋ ਆਪਰੇਸ਼ਨ ਤਹਿਤ ਅਮਰੀਕ ਨਗਰ, ਕਿਸ਼ਨਪੁਰਾ ਅਤੇ ਹੋਰ ਇਲਾਕਿਆਂ ਵਿੱਚ ਸਖ਼ਤ ਸੁਰੱਖਿਆ ਦੇ ਵਿਚਕਾਰ ਤਲਾਸ਼ੀ ਮੁਹਿੰਮ ਚਲਾਈ। ਇਸ ਮੌਕੇ ਸੰਯੁਕਤ ਪੁਲਸ ਕਮਿਸ਼ਨਰ ਸੰਦੀਪ ਸ਼ਰਮਾ, ਏ. ਡੀ. ਸੀ. ਪੀ. ਕੰਵਲਪ੍ਰੀਤ ਸਿੰਘ ਚਾਹਲ, ਏ. ਸੀ. ਪੀ. ਕ੍ਰਾਈਮ ਪਰਮਜੀਤ ਸਿੰਘ ਅਤੇ ਹੋਰ ਪੁਲਸ ਅਧਿਕਾਰੀ ਅਤੇ ਵੱਖ-ਵੱਖ ਥਾਣਿਆਂ ਦੇ ਵੱਡੀ ਗਿਣਤੀ ਪੁਲਸ ਮੁਲਾਜ਼ਮ ਹਾਜ਼ਰ ਸਨ। ਇਸ ਪੂਰੇ ਮਾਮਲੇ 'ਚ 6 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਨਸ਼ੀਲੀਆਂ ਗੋਲ਼ੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਜਲੰਧਰ 'ਚ ਤੜਕਸਾਰ ਵੱਡੀ ਵਾਰਦਾਤ, ਜਿਊਲਰ ਦੇ ਸ਼ੋਅਰੂਮ 'ਚ ਚੋਰਾਂ ਨੇ ਮਾਰਿਆ ਡਾਕਾ
ਇਸ ਮੌਕੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ, ਜਿਸ ਕਾਰਨ ਪੰਜਾਬ ਵਿੱਚ ਨਸ਼ਾ ਲਗਾਤਾਰ ਵੱਧ ਰਿਹਾ ਹੈ ਅਤੇ ਅੱਜ ਇਸ ਨੂੰ ਰੋਕਣ ਲਈ ਪੂਰੇ ਪੰਜਾਬ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਚੱਲਦਿਆਂ ਜਲੰਧਰ ਦੇ ਉਨ੍ਹਾਂ ਇਲਾਕਿਆਂ 'ਚ ਛਾਪੇਮਾਰੀ ਕੀਤੀ ਗਈ ਹੈ, ਜਿੱਥੇ ਨਸ਼ਾ ਜ਼ਿਆਦਾ ਵਿਕਦਾ ਹੈ ਜਾਂ ਨਸ਼ਾ ਤਸਕਰ ਰਹਿੰਦੇ ਹਨ ਅਤੇ 6 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਨਸ਼ਾ ਵੀ ਬਰਾਮਦ ਕੀਤਾ ਗਿਆ ਹੈ, ਜਿਸ ਦੀ ਪੂਰੀ ਜਾਣਕਾਰੀ ਕੁਝ ਸਮੇਂ 'ਚ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਬਿਜਲੀ ਡਿਫ਼ਾਲਟਰਾਂ ਖ਼ਿਲਾਫ਼ ਪਾਵਰਕਾਮ ਨੇ ਕੱਸਿਆ ਸ਼ਿਕੰਜਾ, ਸਮਾਰਟ ਮੀਟਰ ਲੱਗਣ ਦੇ ਨਾਲ ਹੋ ਰਹੀ ਇਹ ਕਾਰਵਾਈ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਲੰਧਰ 'ਚ ਉਧਾਰ ਲਏ ਪੈਸੇ ਨਾ ਦੇਣ 'ਤੇ ਗਰਭਵਤੀ ਔਰਤ ਦੇ ਪੇਟ 'ਚ ਮਾਰੀ ਲੱਤ, ਵਿਗੜੀ ਹਾਲਤ
NEXT STORY