ਟਾਂਡਾ ਉੜਮੁੜ/ਗੜਦੀਵਾਲ (ਪਰਮਜੀਤ ਮੋਮੀ, ਜਤਿੰਦਰ)- ਟਾਂਡਾ ਵਿਚ ਚੋਰਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਇਲਾਕੇ ਅੰਦਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹੋਏ 6 ਗੁਰੂ ਘਰਾਂ ਨੂੰ ਚੋਰੀ ਦਾ ਨਿਸ਼ਾਨਾ ਬਣਾਇਆ ਅਤੇ ਗੁਰਦੁਆਰਿਆਂ ਵਿਚੋਂ ਗੋਲਕਾਂ ਚੋਰੀ ਕਰ ਲਈਆਂ। ਚੋਰੀ ਦੀਆਂ ਇਹ ਵਾਰਦਾਤਾਂ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਈਆਂ ਹਨ। ਜਿਸ ਦੇ ਆਧਾਰ 'ਤੇ ਇਨ੍ਹਾਂ ਚੋਰੀਆਂ ਦਾ ਖ਼ੁਲਾਸਾ ਹੋਇਆ। ਇਸ ਸਬੰਧੀ ਇਕੱਤਰ ਜਾਣਕਾਰੀ ਅਨੁਸਾਰ ਚੋਰਾਂ ਨੇ ਪਿੰਡ ਸੋਹੀਆ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਤੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਗੁਰਦੁਆਰਾ ਸਾਹਿਬ ਦੇ ਤਾਲੇ ਤੋੜ ਕੇ ਅੰਦਰ ਦਾਖ਼ਲ ਹੁੰਦਿਆਂ ਉਥੋਂ ਗੋਲਕਾਂ ਚੋਰੀ ਕਰ ਲਈਆਂ।
ਇਹ ਵੀ ਪੜ੍ਹੋ: ਵਿਧਾਨ ਸਭਾ ਦੇ ਚੋਣ ਨਤੀਜੇ ਤੈਅ ਕਰਨਗੇ ਪੰਜਾਬ ’ਚ ਕਾਰਪੋਰੇਸ਼ਨ ਚੋਣਾਂ ਦਾ ਰਸਤਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਕੁਲਵੰਤ ਸਿੰਘ ਅਤੇ ਗੁਰਬਚਨ ਸਿੰਘ ਨੇ ਦੱਸਿਆ ਕਿ ਗੋਲਕਾਂ ਵਿੱਚ ਹਜ਼ਾਰਾਂ ਰੁਪਏ ਦੀ ਨਕਦੀ ਮੌਜੂਦ ਸੀ। ਇਸੇ ਤਰ੍ਹਾਂ ਹੀ ਚੋਰਾਂ ਨੇ ਪਿੰਡ ਰੂਪੋਵਾਲ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਵੀ ਚੋਰੀ ਦਾ ਨਿਸ਼ਾਨਾ ਬਣਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਸੇਵਾਦਾਰ ਸੂਬੇਦਾਰ ਸਰਵਣ ਸਿੰਘ ਰਜਿੰਦਰ ਸਿੰਘ ਜਸਵਿੰਦਰ ਸਿੰਘ ਅਤੇ ਸ਼ਾਮ ਲਾਲ ਨੇ ਦੱਸਿਆ ਕਿ ਚੋਰਾਂ ਨੇ ਗੁਰਦੁਆਰਾ ਸਾਹਿਬ ਦਾਖਲ ਹੁੰਦਿਆਂ ਗੋਲਕਾਂ ਹੀ ਚੁੱਕ ਕੇ ਲੈ ਗਏ।
ਇਸ ਤੋਂ ਇਲਾਵਾ ਚੋਰਾਂ ਨੇ ਪਿੰਡ ਸ਼ੇਖੂਪੁਰ ਵਿਖੇ ਵੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਗੋਲਕ ਚੋਰੀ ਕਰ ਲਈ। ਇਨ੍ਹਾਂ ਚੋਰੀਆਂ ਸਬੰਧੀ ਸਾਰੇ ਹੀ ਪ੍ਰਬੰਧਕਾਂ ਨੇ ਦੱਸਿਆ ਕਿ ਗੋਲਕਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਹਜ਼ਾਰਾਂ ਰੁਪਏ ਦੀ ਨਕਦੀ ਮੌਜੂਦ ਸੀ। ਚੋਰੀ ਦੀਆਂ ਇਨ੍ਹਾਂ ਵਾਰਦਾਤਾਂ ਕਾਰਨ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਇਨ੍ਹਾਂ ਸਾਰੀਆਂ ਹੀ ਚੋਰੀਆਂ ਦੇ ਸਬੰਧ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੁਲਸ ਸਟੇਸ਼ਨ ਟਾਂਡਾ ਅਤੇ ਗੜਦੀਵਾਲ ਵਿਖੇ ਪੁਲਸ ਨੂੰ ਸੁਚਿਤ ਕਰ ਦਿੱਤਾ ਹੈ, ਜਿਸ 'ਤੇ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟਾਂਡਾ ਪੁਲਸ ਨੇ ਹਰਕਤ ਵਿੱਚ ਆਉਂਦਿਆਂ ਚੋਰਾਂ ਦੀ ਭਾਲ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਸੀ. ਸੀ. ਟੀ. ਵੀ. ਫੁਟੇਜ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਸ਼ਹਿਰ ਦੇ ਮੁੱਖ ਚੌਂਕ ’ਚ ਸਥਿਤ ਸਪਾ ਸੈਂਟਰ ਵਿਵਾਦਾਂ ’ਚ, ਸ਼ਰੇਆਮ ਚੱਲਦੈ ਗੰਦਾ ਧੰਦਾ, ਇੰਝ ਹੁੰਦੀ ਹੈ ਡੀਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਵਿਧਾਨ ਸਭਾ ਦੇ ਚੋਣ ਨਤੀਜੇ ਤੈਅ ਕਰਨਗੇ ਪੰਜਾਬ ’ਚ ਕਾਰਪੋਰੇਸ਼ਨ ਚੋਣਾਂ ਦਾ ਰਸਤਾ
NEXT STORY