ਜਲੰਧਰ/ਬਠਿੰਡਾ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਠਿੰਡਾ ਵਿਖੇ ਜ਼ਿਲ੍ਹਾ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਅਤੇ ਲਾਇਬ੍ਰੇਰੀ ਵਿਚ ਮਿਸ਼ਨ ਤਰੱਕੀ ਦੇ ਤਹਿਤ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਵੀ ਮਿਲੇ। ਇਸ ਦੇ ਨਾਲ ਹੀ 'ਮਿਸ਼ਨ ਪ੍ਰਗਤੀ' ਅਧੀਨ ਮੁਫ਼ਤ ਕੋਚਿੰਗ ਪ੍ਰੋਗਰਾਮ ਦੀ ਵੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਜਿੱਥੇ ਲਾਇਬ੍ਰੇਰੀ ਦੇ ਮੈਂਬਰ ਵਜੋਂ ਇਨਰੋਲ ਕਰਕੇ ਲੋੜੀਂਦੀਆਂ ਕਿਤਾਬਾਂ ਮੁਫ਼ਤ ਜਾਰੀ ਕੀਤੀਆਂ ਜਾਣਗੀਆਂ, ਉੱਥੇ ਹੀ 'ਮਿਸ਼ਨ ਪ੍ਰਗਤੀ' ਤਹਿਤ ਹੋਣਹਾਰ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਕੋਚਿੰਗ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਬੱਚਿਆਂ ਨੂੰ ਚੰਗੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਭਵਿੱਖ ਨੂੰ ਸ਼ਾਨਦਾਰ ਬਣਾਉਣ ਲਈ ਸਾਡੀ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ।
ਭਾਜਪਾ ਕਰ ਰਹੀ ਨਫ਼ਰਤ ਦੀ ਰਾਜਨੀਤੀ
ਇਸ ਮੌਕੇ ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨਫ਼ਰਤ ਦੀ ਰਾਜਨੀਤੀ ਕਰ ਰਹੀ ਹੈ। ਪੰਜਾਬ ਵਿਚ ਧਰਮ ਦੇ ਨਾਂ 'ਤੇ ਵੰਡੀਆਂ ਪਾ ਕੇ ਭੜਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਦੇ ਲੋਕਾਂ ਨੂੰ ਸੁਖ ਸ਼ਾਂਤੀ ਦੇਣਾ ਸਾਡਾ ਫਰਜ਼ ਹੈ। ਆਤਿਸ਼ੀ ਦੀ ਵੀਡੀਓ ਮਾਮਲੇ ਵਿਚ ਬੋਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫੋਰੈਂਸਿਕ ਵਿਚੋਂ ਵੀਡੀਓ ਦੀ ਜਾਂਚ ਕਰਵਾਈ ਗਈ ਹੈ, ਜਿਸ ਵਿਚ ਇਹ ਪਤਾ ਲੱਗਾ ਕਿ ਗੁਰੂ ਸ਼ਬਦ ਦਾ ਇਸਤੇਮਾਲ ਨਹੀਂ ਕੀਤਾ ਗਿਆ ਹੈ। ਜਾਣਬੁਝ ਕੇ ਇਹ ਪੁਸ਼ਤ ਪਨਾਹੀ ਕਰ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਤਲਬ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਮੈਨੂੰ ਜਥੇਦਾਰ ਸਾਬ੍ਹ ਨੇ ਸੱਦਿਆ ਹੈ, ਮੈਂ 15 ਜਨਵਰੀ ਨੂੰ ਜ਼ਰੂਰ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਵਾਂਗਾ। ਮੈਂ ਉਥੇ ਕੋਈ ਹਿਸਾਬ ਲੈਣ ਨਹੀਂ ਸਗੋਂ ਹਿਸਾਬ ਦੇਣ ਜਾ ਰਿਹਾ ਹਾਂ। ਗੋਲਕ ਵਾਲੇ ਬਿਆਨ 'ਤੇ ਮੈਂ ਆਪਣਾ ਸਪਸ਼ਟੀਕਰਨ ਦੇਵਾਂਗਾ।

ਇਹ ਵੀ ਪੜ੍ਹੋ: ਸਿਆਸਤ 'ਚ ਵੱਡੀ ਹਲਚਲ! ਚੰਡੀਗੜ੍ਹ 'ਚ ਭਾਜਪਾ ਕੌਂਸਲਰ ਦੀ ਭਾਬੀ ਗ੍ਰਿਫ਼ਤਾਰ
328 ਸਰੂਪਾਂ ਦੇ ਮਾਮਲੇ 'ਤੇ CM ਮਾਨ ਨੇ ਸਾਧਿਆ SGPC 'ਤੇ ਨਿਸ਼ਾਨਾ
328 ਸਰੂਪਾਂ ਦੇ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ SGPC 'ਤੇ ਨਿਸ਼ਾਨਾ ਸਾਧਦੇ ਕਿਹਾ ਕਿ SGPC ਇਸ ਮੁੱਦੇ ਨੂੰ ਗੁੰਮਰਾਹ ਕਰਨ ਵਿਚ ਲੱਗੀ ਹੋਈ ਹੈ। ਇਸ ਮੁੱਦੇ ਨੂੰ ਪੈਸਿਆਂ ਦੇ ਲੈਣ-ਦੇਣ ਦਾ ਮਾਮਲਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਿਰਪਖ ਜਾਂਚ ਲਈ SIT ਬਣਾਈ ਹੈ। ਇਹ ਸਿਟ ਪਾਵਨ ਸਰੂਪ ਲੱਭਣ ਲਈ ਬਣਾਈ ਗਈ ਹੈ।

ਇਹ ਵੀ ਪੜ੍ਹੋ: ਜਲੰਧਰ ਦੇ DDPO 'ਤੇ ਡਿੱਗੀ ਗਾਜ! ਪੰਜਾਬ SC ਕਮਿਸ਼ਨ ਨੇ ਕੀਤਾ ਤਲਬ
ਮੁੱਖ ਮੰਤਰੀ ਭਗਵੰਤ ਮਾਨ ਦਾ ਰਾਜਾ ਵੜਿੰਗ 'ਤੇ ਨਿਸ਼ਾਨਾ
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦੇ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਸੁਣੇ ਹਨ, ਗਾਹਕ ਨਹੀਂ। ਰਾਜਾ ਵੜਿੰਗ 'ਤੇ ਸ਼ਬਦੀ ਹਮਲਾ ਬੋਲਦੇ ਕਿਹਾ ਕਿ ਜਦੋਂ ਤੋਂ 500 ਕਰੋੜ ਦੇ ਰੇਟ ਖੁੱਲ੍ਹੇ ਹਨ, ਉਦੋਂ ਤੋਂ ਗਾਹਕ ਹੋ ਗਏ ਵਿਰੋਧੀ ਧਿਰ ਦਾ ਮਾਨਸਿਕ ਸੰਤੁਲਨ ਵਿਗੜ ਗਿਆ ਹੈ। ਵਿਰੋਧੀ ਧਿਰ ਲਈ ਸਰਕਾਰੀ ਪਾਗਲਖਾਨਾ ਖੋਲ੍ਹਣਾ ਪਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ 14 ਜਨਵਰੀ ਤੱਕ Alert! ਮੌਸਮ ਵਿਭਾਗ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਫੋਕਲ ਪੁਆਇੰਟ ’ਚ ਨਵੇਂ ‘ਟੂਲ ਰੂਮ’ ਯੂਨਿਟ ਦਾ ਉਦਘਾਟਨ
NEXT STORY