ਜਲੰਧਰ (ਬਿਊਰੋ)- ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਆਮਦਨ ਕਰ ਵਿਭਾਗ ਦੇ ਜਾਂਚ ਡਾਇਰੈਕਟੋਰੇਟ ਧਰਮਿੰਦਰ ਸਿੰਘ ਪੂਨੀਆ ਨੇ ਦੱਸਿਆ ਕਿ ਵਿਧਾਨ ਸਭਾ ਉਪ ਚੋਣ-2024 ਵਿੱਚ ਪੈਸੇ ਦੀ ਦੁਰਵਰਤੋਂ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਜਾਣਕਾਰੀ/ਸ਼ਿਕਾਇਤਾਂ ਪ੍ਰਾਪਤ ਕਰਨ ਲਈ ਪੰਜਾਬ ਰਾਜ ਲਈ ਇਨਕਮ ਟੈਕਸ ਦਫ਼ਤਰ, ਜਲੰਧਰ ਵਿਖੇ ਇਕ ਟੋਲ-ਫਰੀ ਨੰਬਰ (1800-180-2141) ਅਤੇ ਇਕ ਵਟਸਐਪ ਨੰਬਰ (75891-66713) ਵਾਲਾ ਇਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਅਤੇ ਇਹ 24 ਘੰਟੇ ਕੰਮ ਕਰਦਾ ਹੈ।
ਉਨ੍ਹਾਂ ਕਿਹਾ ਕਿ ਲੋਕ ਨੂੰ ਇਨ੍ਹਾਂ ਨੰਬਰਾਂ ’ਤੇ ਕਾਲ ਕਰਨ ਅਤੇ ਚੋਣ ਪ੍ਰਕਿਰਿਆ ਨੂੰ ਗਲਤ ਢੰਗ ਨਾਲ ਪ੍ਰਭਾਵਿਤ ਕਰਨ ਲਈ ਵਰਤੇ ਜਾਂਦੇ ਨਕਦੀ ਜਾਂ ਹੋਰ ਕੀਮਤੀ ਚੀਜ਼ਾਂ ਨਾਲ ਸਬੰਧਤ ਖ਼ਾਸ ਜਾਣਕਾਰੀ ਦੇਣ ਲਈ ਉਤਸ਼ਾਹਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕਾਲ ਕਰਨ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਇਹ ਵੀ ਪੜ੍ਹੋ- 2 ਟਰੱਕਾਂ ਵਿਚਾਲੇ ਭਿਆਨਕ ਟੱਕਰ, ਮਾਰੇ ਗਏ ਹਜ਼ਾਰਾਂ ਚੂਚੇ
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਮਨੀ ਚੋਣ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਅਤੇ ਇੰਸਪੈਕਟਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸੂਚਨਾ ਦੀ ਪ੍ਰਮਾਣਿਕਤਾ ਦੇ ਆਧਾਰ ’ਤੇ ਅਤੇ ਜਾਂਚ ਤੋਂ ਬਾਅਦ ਕਾਨੂੰਨ ਅਨੁਸਾਰ ਢੁੱਕਵੇਂ ਮਾਮਲਿਆਂ ’ਚ ਨਕਦੀ ਆਦਿ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਇਹ ਟੀਮਾਂ ਜ਼ਿਲ੍ਹਾ ਚੋਣ ਅਫ਼ਸਰ (ਡੀ. ਈ. ਓ.) ਦੇ ਜ਼ਿਲ੍ਹਾ ਕੰਟਰੋਲ ਰੂਮ ਦੇ ਨਾਲ-ਨਾਲ ਜ਼ਿਲ੍ਹਾ ਪੱਧਰ ’ਤੇ ਹੋਰ ਏਜੰਸੀਆਂ ਨਾਲ ਨਜ਼ਦੀਕੀ ਤਾਲਮੇਲ ਵਿੱਚ ਕੰਮ ਕਰਨਗੀਆਂ।
ਉਨ੍ਹਾਂ ਦੱਸਿਆ ਕਿ ਚੋਣ ਪ੍ਰਕਿਰਿਆ ਦੌਰਾਨ ਬੇਹਿਸਾਬ ਨਕਦੀ ਦੇ ਪ੍ਰਬੰਧਨ ਵਿੱਚ ਸੰਭਾਵਿਤ ਤੌਰ ’ਤੇ ਸ਼ਾਮਲ ਵਿਅਕਤੀਆਂ, ਸਥਾਨਾਂ ਅਤੇ ਗਤੀਵਿਧੀਆਂ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਏਅਰ ਇੰਟੈਲੀਜੈਂਸ ਯੂਨਿਟ ਪੰਜਾਬ ਰਾਜ ਦੇ ਸਾਰੇ ਹਵਾਈ ਅੱਡਿਆਂ ਦੇ ਨਾਲ-ਨਾਲ ਰਾਜ ਲਈ ਵਪਾਰਕ ਉਡਾਣਾਂ ਦੀ ਸੇਵਾ ਕਰਨ ਵਾਲੇ ਹਵਾਈ ਅੱਡਿਆਂ ’ਤੇ ਕਾਰਜਸ਼ੀਲ ਹੈ। ਇਹ ਯੂਨਿਟ ਹਵਾਈ ਰਾਹੀਂ ਨਕਦੀ ਦੀ ਆਵਾਜਾਈ ’ਤੇ ਤਿੱਖੀ ਨਜ਼ਰ ਰੱਖ ਰਹੇ ਹਨ। ਇਸੇ ਤਰ੍ਹਾਂ ਰੇਲਵੇ ਰਾਹੀਂ ਨਕਦੀ ਆਦਿ ਦੀ ਆਵਾਜਾਈ ’ਤੇ ਵੀ ਰੇਲਵੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਨਿਗਰਾਨੀ ਰੱਖੀ ਜਾ ਰਹੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਬੈਂਕ ਖ਼ਾਤਿਆਂ ਤੋਂ ਇਕ ਨਿਸ਼ਚਿਤ ਸੀਮਾ ਤੋਂ ਵੱਧ ਨਕਦੀ ਕੱਢਵਾਉਣ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਲੈਣ-ਦੇਣ ਦੀ ਪਛਾਣ ਕਰਨ ਅਤੇ ਉਚਿਤ ਕਾਰਵਾਈ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਡਾਇਰੈਕਟੋਰੇਟ ਉਮੀਦਵਾਰਾਂ ਦੀਆਂ ਜਾਇਦਾਦਾਂ ਅਤੇ ਦੇਣਦਾਰੀਆਂ ਨੂੰ ਘੋਸ਼ਿਤ ਕਰਨ ਵਾਲੇ ਹਲਫ਼ਨਾਮਿਆਂ ਦੀ ਵੀ ਜਾਂਚ ਕਰੇਗਾ ਅਤੇ ਜੇਕਰ ਇਸ ਨਾਲ ਸਬੰਧਤ ਕੋਈ ਵੀ ਜਾਣਕਾਰੀ ਛੁਪੀ ਹੋਈ ਹੈ ਤਾਂ ਉਸ ਸਬੰਧੀ ਸੂਚਨਾ ਚੋਣ ਕਮਿਸ਼ਨ ਨੂੰ ਦਿੱਤੀ ਜਾਵੇਗੀ। ਇਸੇ ਤਰ੍ਹਾਂ ਜੇਕਰ ਉਮੀਦਵਾਰਾਂ ਵੱਲੋਂ ਚੋਣ ਖ਼ਰਚੇ ਸਬੰਧੀ ਕੋਈ ਇਤਰਾਜ਼ਯੋਗ ਜਾਣਕਾਰੀ ਇਕੱਠੀ ਕੀਤੀ ਜਾਂਦੀ ਹੈ ਤਾਂ ਉਸ ਦੀ ਸੂਚਨਾ ਚੋਣ ਕਮਿਸ਼ਨ ਨੂੰ ਵੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਮੌਤ ਦੀ Toy Train: ਪੋਤੇ ਦੀ ਲਾਸ਼ ਵੇਖ ਬੋਲੀ ਦਾਦੀ, 16 ਜੂਨ ਨੂੰ ਮਨਾਇਆ ਸੀ ਤੇਰਾ ਜਨਮਦਿਨ, ਘੁੰਮਣ ਨਾ ਜਾਂਦਾ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
2 ਟਰੱਕਾਂ ਵਿਚਾਲੇ ਭਿਆਨਕ ਟੱਕਰ, ਮਾਰੇ ਗਏ ਹਜ਼ਾਰਾਂ ਚੂਚੇ
NEXT STORY