ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਟਾਂਡਾ ਇਲਾਕੇ 'ਚ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਸਰਕਾਰੀ ਕਾਲਜ ਟਾਂਡਾ ਦੀ ਗਰਾਊਂਡ 'ਚ ਹੋਏ ਡਿਵੀਜ਼ਨ ਪੱਧਰ ਦੇ ਸਮਾਰੋਹ ਸਵਾਰੋ ਦੌਰਾਨ ਮੰਡਲ ਮੈਜਿਸਟਰੇਟ ਟਾਂਡਾ ਲਵਪ੍ਰੀਤ ਸਿੰਘ ਔਲਖ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਸਭਨਾਂ ਨੂੰ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੰਦੇ ਹੋਏ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਕਾਲਜਾਂ ਚੋਂ ਪਹੁੰਚੇ ਵਿਦਿਆਰਥੀਆਂ ਨੇ ਸ਼ਾਨਦਾਰ ਦੇਸ਼ ਭਗਤੀ ਅਤੇ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਇਸ ਤੋਂ ਇਲਾਵਾ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿਖੇ ਵੀ ਦੇਸ਼ ਦਾ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert, ਮੌਸਮ ਦੀ ਤਾਜ਼ਾ ਅਪਡੇਟ ਜਾਰੀ
ਇਸ ਮੌਕੇ ਪ੍ਰਿੰਸੀਪਲ ਸ਼ਸ਼ੀ ਬਾਲਾ ਨੇ ਤਿਰੰਗਾ ਝੰਡਾ ਲਹਿਰਾਇਆ ਇਸੇ ਦੌਰਾਨ ਹੀ ਉਨ੍ਹਾਂ ਨੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੱਤੀ। ਇਸ ਤੋਂ ਇਲਾਵਾ ਆਦੇਸ਼ ਇੰਟਰਨੈਸ਼ਨਲ ਸਕੂਲ ਮਿਆਣੀ ਵਿਖੇ ਵੀ ਆਜ਼ਾਦੀ ਦਿਵਸ ਮਨਾਇਆ ਗਿਆ, ਜਿਸ ਦੌਰਾਨ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਜਜ਼ਬੇ ਨੂੰ ਦਰਸਾਉਂਦਾ ਰੰਗਾ-ਰੰਗ ਅਤੇ ਸੱਭਿਆਚਾਰ ਪ੍ਰੋਗਰਾਮ ਦੀ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ ਨੇ ਬੱਸ ਸਟੈਂਡ 'ਤੇ...
ਇਸੇ ਤਰ੍ਹਾਂ ਹੀ ਸ਼ਹੀਦ ਭਗਤ ਸਿੰਘ ਪਾਰਕ ਅਹੀਆ ਪੁਰ ਵਿਖੇ ਵੀ ਦੇਸ਼ ਦਾ ਆਜ਼ਾਦੀ ਦਿਵਸ ਮਨਾਇਆ ਗਿਆ, ਜਿਸ ਦੌਰਾਨ ਸੇਵਾ ਮੁਕਤ ਡਿਪਟੀ ਡਾਇਰੈਕਟਰ ਡਾ. ਕੇਵਲ ਸਿੰਘ ਕਾਜਲ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਇਸ ਤੋਂ ਇਲਾਵਾ ਟਾਂਡਾ ਦੇ ਖੇਤਰ ਅਧੀਨ ਦੇ ਆਉਂਦੇ ਮਿਆਣੀ, ਜਲਾਲਪੁਰ, ਅੱਡਾ ਸਰਾ, ਚੌਲਾਂਗ ਅਤੇ ਟਾਂਡਾ ਖੁੱਡਾ 'ਚ ਵੀ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਉਧਰ ਦੂਜੇ ਪਾਸੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਭਾਜਪਾ ਆਗੂ ਜਵਾਹਰ ਲਾਲ ਖੁਰਾਣਾ, ਅਕਾਲੀ ਆਗੂ ਸਤਪਾਲ ਸਿੰਘ ਮੁਲਤਾਨੀ, ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ, ਯੂਥ ਆਗੂ ਅਰਮਿੰਦਰ ਸੈਨਪੁਰੀ, ਐਡਵੋਕੇਟ ਗੁਰਵੀਰ ਸਿੰਘ ਚੌਟਾਲਾ, ਐਡਵੋਕੇਟ ਦਮਨਜੀਤ ਸਿੰਘ ਬਿੱਲਾ ਨੇ ਇਲਾਕਾ ਵਾਸੀਆਂ ਨੂੰ ਆਜ਼ਾਦੀ ਦਿਹਾੜਾ ਦਿੱਤੀ ਹੈ।

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ ਕੋਸ਼ਿਸ਼
NEXT STORY