ਟਾਂਡਾ ਉੜਮੁੜ (ਵਰਿੰਦਰ ਪੰਡਤ, ਪਰਮਜੀਤ ਸਿੰਘ ਮੋਮੀ) : ਦੇਸ਼ ਦਾ 77ਵਾਂ ਆਜ਼ਾਦੀ ਦਿਵਸ ਟਾਂਡਾ ’ਚ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਨਗਰ ਕੌਂਸਲ ਟਾਂਡਾ ਵਿਖੇ ਹੋਏ ਮੁੱਖ ਸਮਾਗਮ ਦੌਰਾਨ ਨਗਰ ਕੌਂਸਲ ਟਾਂਡਾ ਅਤੇ ਪ੍ਰਧਾਨ ਗੁਰਸੇਵਕ ਮਾਰਸ਼ਲ ਨੇ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਹਲਕਾ ਨਿਵਾਸੀਆਂ ਨੂੰ ਦੇਸ਼ ਦੀ ਦੇਸ਼ ਦੇ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੱਤੀ। ਇਸੇ ਤਰ੍ਹਾਂ ਲਾਇਨਸ ਕਲੱਬ ਟਾਂਡਾ ਗੌਰਵ ਦੀ ਟੀਮ ਵੱਲੋਂ ਸ਼ਿਮਲਾ ਪਹਾੜੀ ਪਾਰਕ ’ਚ ਕੌਮੀ ਤਿਰੰਗਾ ਲਹਿਰਾਇਆ ਗਿਆ। ਬਾਅਦ ’ਚ ਪ੍ਰਧਾਨ ਜਗਦੀਪ ਮਾਨ ਦੀ ਅਗਵਾਈ ’ਚ ਸ਼ਹਿਰ ’ਚ ਤਿਰੰਗੇ ਨੂੰ ਸਲਾਮੀ ਦਿੱਤੀ।
ਇਹ ਵੀ ਪੜ੍ਹੋ : 76ਵੇਂ ਆਜ਼ਾਦੀ ਦਿਹਾੜੇ ’ਤੇ ਵਿਸ਼ੇਸ਼ : ਜਾਣੋਂ ਇਸ ਦਿਨ ਦਾ ਇਤਿਹਾਸ ਅਤੇ ਕੁਝ ਦਿਲਚਸਪ ਗੱਲਾਂ

ਸ਼ਹੀਦ ਭਗਤ ਸਿੰਘ ਪਾਰਕ ’ਚ ਕਲੱਬ ਪ੍ਰਧਾਨ ਮਹਿਦਰ ਆਹੀਆਪੁਰੀ ਦੀ ਅਗਵਾਈ ’ਚ ਸਮਾਗਮ ’ਚ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਰਾਸ਼ਟਰ ਨਿਰਮਾਣ ’ਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸੇ ਤਰ੍ਹਾਂ ਹੀ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵੇਖੇ ਵੀ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ।

ਪ੍ਰਿੰਸੀਪਲ ਸ਼ਸ਼ੀ ਬਾਲਾ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦਾ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ। ਇਸੇ ਤਰ੍ਹਾਂ ਹੀ ਆਦੇਸ਼ ਇੰਟਰਨੈਸ਼ਨਲ ਪਬਲਿਕ ਸਕੂਲ ਮਿਆਣੀ ਵਿਖੇ ਵੀ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਸਾਬਕਾ ਮੰਤਰੀ ਪੰਜਾਬ ਸਰਕਾਰ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਸਭਨਾ ਨੂੰ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੱਤੀ।
ਇਹ ਵੀ ਪੜ੍ਹੋ : ਕੈਨੇਡਾ ’ਚ ਖੁੱਲ੍ਹੇਆਮ ਹਿੰਦੂ ਭਾਈਚਾਰੇ ਨੂੰ ਨਿਸ਼ਾਨਾ ਬਣਾ ਰਹੇ ਹਨ ਖਾਲਿਸਤਾਨੀ, ਬ੍ਰਿਟਿਸ਼ ਕੋਲੰਬੀਆ ਦੇ ਮੰਦਰ ’ਚ ਭੰਨਤੋੜ

ਇਹ ਵੀ ਪੜ੍ਹੋ : ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਜਲੰਧਰ ਵਿਖੇ 17 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਪੂਰਥਲਾ ’ਚ ਵਾਪਰਿਆ ਹਾਦਸਾ, ਸਵਾਰੀਆਂ ਨੂੰ ਲੈ ਕੇ ਜਾ ਰਹੀ ਪੀ. ਆਰ. ਟੀ. ਸੀ. ਦੀ ਬੱਸ ਪਲਟੀ
NEXT STORY