ਟਾਂਡਾ ਉੜਮੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਆਜ਼ਾਦੀ ਦਿਹਾੜਾ ਟਾਂਡਾ ਇਲਾਕੇ ਵਿੱਚ ਵੱਖ-ਵੱਖ ਥਾਵਾਂ 'ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਲਬਰੇਜ਼ ਹੋ ਕੇ ਮਨਾਇਆ ਗਿਆ। ਟਾਂਡਾ ਵਿੱਚ ਨਗਰ ਕੌਂਸਲ ਵਿੱਚ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਕੌਂਸਲਰਾਂ ਦੀ ਮੌਜੂਦਗੀ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਗੁਰਸੇਵਕ ਮਾਰਸ਼ਲ ਨੇ ਕੌਮੀ ਤਿਰੰਗਾ ਲਹਿਰਾਇਆ ਅਤੇ ਪੁਲਸ ਟੀਮ ਨੇ ਕੌਮੀ ਤਿਰੰਗੇ ਨੂੰ ਸਲਾਮੀ ਦਿੱਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਜਜ਼ਬੇ ਵਾਲਾ ਪ੍ਰੋਗਰਾਮ ਪੇਸ਼ ਕੀਤਾ।
ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਬੱਸਾਂ ਹੋਈਆਂ ਬੰਦ! ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ

ਉੱਪ ਮੰਡਲ ਪੱਧਰੀ ਸਮਾਗਮ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਟਾਂਡਾ ਵਿੱਚ ਹੋਇਆ, ਜਿੱਥੇ ਐੱਸ. ਡੀ. ਐੱਮ. ਟਾਂਡਾ ਨੇ ਕੌਮੀ ਤਿਰੰਗਾ ਲਹਿਰਾਇਆ ਅਤੇ ਮਾਰਚ ਪਾਸ ਨੂੰ ਸਲਾਮੀ ਦਿੱਤੀ। ਇਸ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਮੌਕੇ ਜਲੰਧਰ 'ਚ ਮੰਤਰੀ ਤਰੁਣਪ੍ਰੀਤ ਸੌਂਦ ਨੇ ਲਹਿਰਾਇਆ 'ਤਿਰੰਗਾ', ਦਿੱਤੀਆਂ ਵਧਾਈਆਂ

ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਅਤੇ ਸਮਾਜਿਕ ਵਿਕਾਸ ਦੇ ਕੰਮ ਕਰਨ ਵਾਲੀਆਂ ਹਸਤੀਆਂ ਨੂੰ ਸਨਮਾਨਤ ਕੀਤਾ ਗਿਆ। ਉਧਰ ਸ਼ਿਮਲਾ ਪਹਾੜੀ ਪਾਰਕ ਵਿੱਚ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਕੌਮੀ ਤਿਰੰਗਾ ਲਹਿਰਾਇਆ। ਇਸ ਮੌਕੇ ਲੋਇੰਸ ਕਲੱਬ ਗੌਰਵ ਦੇ ਪ੍ਰਧਾਨ ਲੋਕੇਸ਼ ਵਸ਼ਿਸ਼ਟ ਅਤੇ ਸਮੂਹ ਟੀਮ ਮੈਂਬਰ ਮੌਜੂਦ ਰਹੇ। ਗੁਰੂ ਗੋਬਿੰਦ ਸਿੰਘ ਸਕੂਲ ਮਿਆਣੀ ਵਿੱਚ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਕੌਮੀ ਤਿਰੰਗਾ ਲਹਿਰਾਇਆ। ਇਸੇ ਤਰ੍ਹਾਂ ਵੱਖ-ਵੱਖ ਸਕੂਲਾਂ ਵਿੱਚ ਵੀ ਆਜ਼ਾਦੀ ਦਿਹਾੜਾ ਦੇਸ਼ ਭਰਤੀ ਜਜ਼ਬੇ ਨਾਲ ਮਨਾਇਆ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਖ਼ਤਰੇ ਦੀ ਘੰਟੀ! ਭਾਰੀ ਮੀਂਹ ਕਾਰਨ ਵਧੀਆਂ ਮੁਸ਼ਕਿਲਾਂ, ਬਿਆਸ ਦਰਿਆ ਦਾ ਪਾਣੀ ਓਵਰਫਲੋਅ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਸਰਕਾਰੀ ਬੱਸਾਂ ਹੋਈਆਂ ਬੰਦ! ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ
NEXT STORY