ਗੜ੍ਹਦੀਵਾਲਾ (ਭੱਟੀ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ. ਐੱਮ. ਓ. ਭੂੰਗਾ ਡਾ. ਸੁਦੇਸ਼ ਕੁਮਾਰ ਰਾਜਨ ਮੈਡੀਕਲ ਸਪੈਸ਼ਲਿਸਟ ਦੇ ਮਾਰਗ ਦਰਸ਼ਨ ਹੇਠ ਹੈਲਥ ਟੀਮ ਵੱਲੋਂ ਗੜ੍ਹਦੀਵਾਲਾ ਵਿਖੇ 70 ਝੁੱਗੀਆਂ ਝੌਂਪੜੀਆਂ ਵਿੱਚ ਜਾ ਕੇ 95 ਕੰਟੇਨਰਾਂ 'ਚ ਡੇਂਗੂ ਦੇ ਲਾਰਵੇ ਦਾ ਨਿਰੀਖਣ ਕੀਤਾ ਗਿਆ। ਜਿਸ ਦੌਰਾਨ ਕਿਸੇ ਵੀ ਕੰਟੇਨਰ ਵਿੱਚ ਡੇਂਗੂ ਦਾ ਲਾਰਵਾ ਨਹੀ ਪਾਇਆ ਗਿਆ । ਇਸ ਮੌਕੇ ਹੈਲਥ ਇੰਸਪੈਕਟਰ ਗੁਰਿੰਦਰਜੀਤ ਸਿੰਘ ਵੱਲੋਂ ਡੇਂਗੂ ਮਲੇਰੀਆ ਬੀਮਾਰੀ ਦੇ ਲਛੱਣ ਅਤੇ ਇਸ ਬੀਮਾਰੀ ਦੇ ਫੈਲਣ ਦੇ ਕਾਰਨ ਦੱਸੇ ਗਏ ਅਤੇ ਇਸ ਬੀਮਾਰੀ ਤੋਂ ਬਚਾਅ ਕਰਨ ਲਈ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਆਪਣੇ ਆਸਪਾਸ ਸਫਾਈ ਵਿਵਸਥਾ ਨੂੰ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ: ਡਿਜੀਟਲ ਅਰੈਸਟ ਮਾਮਲੇ 'ਚ ED ਦੀ ਕਾਰਵਾਈ! ਪੰਜਾਬ ਸਣੇ 5 ਸੂਬਿਆਂ 'ਚ ਛਾਪੇ, ਔਰਤ ਨਿਕਲੀ ਮਾਸਟਰਮਾਈਂਡ
ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਆਸਪਾਸ ਜ਼ਿਆਦਾ ਦੇਰ ਤੱਕ ਪਾਣੀ ਨੂੰ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ ਹੈ ਤਾਂ ਕਿ ਡੇਂਗੂ ਮਲੇਰੀਆ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਡੇਂਗੂ ਮਲੇਰੀਏ ਦਾ ਇਲਾਜ ਸਰਕਾਰੀ ਸੈਂਟਰਾਂ ਵਿੱਚ ਮੁਫਤ ਕੀਤਾ ਜਾਂਦਾ ਹੈ । ਇਸ ਮੌਕੇ ਹੈਲਥ ਇੰਸਪੈਕਟਰ ਗੁਰਿੰਦਰਜੀਤ ਸਿੰਘ, ਸਿਹਤ ਕਰਮਚਾਰੀ ਸਰਬਜੀਤ ਸਿੰਘ, ਸਿਹਤ ਕਰਮਚਾਰੀ ਹਰਜਿੰਦਰ ਸਿੰਘ, ਸਿਹਤ ਕਰਮਚਾਰੀ ਮਨਜੀਤ ਸਿੰਘ ਹਾਜ਼ਰ ਸਨ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ! ਕਰਿਆਨੇ ਦੇ ਗੋਦਾਮ ’ਤੇ ਫਾਇਰਿੰਗ, ਵ੍ਹਟਸਐਪ ’ਤੇ ਆਇਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡਿਜੀਟਲ ਅਰੈਸਟ ਮਾਮਲੇ 'ਚ ED ਦੀ ਕਾਰਵਾਈ! ਪੰਜਾਬ ਸਣੇ 5 ਸੂਬਿਆਂ 'ਚ ਛਾਪੇ, ਔਰਤ ਨਿਕਲੀ ਮਾਸਟਰਮਾਈਂਡ
NEXT STORY