ਸੁਲਤਾਨਪੁਰ ਲੋਧੀ (ਸੋਢੀ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਵੱਲੋਂ ਪੰਜਾਬ ਪੁਲਸ ਦੇ ਜ਼ਿਲ੍ਹਾ ਕਾਡਰ ਅਤੇ ਆਰਮਜ਼ ਕਾਡਰ ਵਿਚ ਤਾਇਨਾਤ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਡੀ.ਐਸ.ਪੀ. ਬਣਾਇਆ ਗਿਆ ਹੈ। ਜਿਨ੍ਹਾਂ ਵਿਚ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਨੂੰ ਵੀ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਨੇ ਤਰੱਕੀ ਦੇ ਕੇ ਡੀ.ਐਸ.ਪੀ. ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਅਤੇ ਰਿਟਾ. ਐਸ.ਐਸ.ਪੀ. ਸੱਜਣ ਸਿੰਘ ਚੀਮਾ ਚੇਅਰਮੈਨ ਨਗਰ ਸੁਧਾਰ ਟਰੱਸਟ ਕਪੂਰਥਲਾ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
ਕੋਰਟ ਕੰਪਲੈਕਸ 'ਚ ਲੜਾਈ ਤੇ ਭੰਨ੍ਹਤੋੜ ਮਾਮਲੇ 'ਚ 3 ਗ੍ਰਿਫਤਾਰ, ਪੁਲਸ ਨੂੰ ਮਿਲਿਆ ਰਿਮਾਂਡ
NEXT STORY