ਜਲੰਧਰ (ਧਵਨ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਜਲੰਧਰ ਸ਼ਹਿਰ ’ਚ ਸਜਾਈ ਜਾਣ ਵਾਲੀ ਸ਼ਾਨਦਾਰ ਸ਼ੋਭਾ ਯਾਤਰਾ ’ਚ ਸ਼ਾਮਲ ਹੋਣ ਲਈ ਸਿਟੀ ਵਾਲਮੀਕਿ ਸਭਾ ਦੇ ਅਹੁਦੇਦਾਰਾਂ ਨੇ ਮੰਗਲਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਦਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਵਾਲਿਆਂ ’ਚ ਸਿਟੀ ਵਾਲਮੀਕਿ ਸਭਾ ਦੇ ਚੰਦਨ ਗਰੇਵਾਲ, ਚੇਅਰਮੈਨ ਰਾਜ ਕੁਮਾਰ ਰਾਜੂ, ਪ੍ਰਧਾਨ ਰਾਜੇਸ਼ ਭੱਟੀ, ਸੁਭਾਸ਼ ਸੌਂਧੀ, ਵਿਕਾਸ ਹੰਸ ਤੇ ਰਾਜੇਸ਼ ਪਦਮ ਆਦਿ ਸ਼ਾਮਲ ਸਨ।
ਇਸ ਮੌਕੇ ‘ਆਪ’ ਦੀ ਸੀਨੀਅਰ ਆਗੂ ਰਾਜਵਿੰਦਰ ਕੌਰ ਥਿਆੜਾ ਚੇਅਰਪਰਸਨ ਪਨਸਪ, ਸੀਨੀਅਰ ਆਗੂ ਤੇ ਉਪ-ਚੇਅਰਮੈਨ ਦਿਨੇਸ਼ ਢੱਲ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਅਤੇ ਹੋਰ ਵੀ ਹਾਜ਼ਰ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਿਟੀ ਵਾਲਮੀਕਿ ਸਭਾ ਦੇ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ 16 ਅਕਤੂਬਰ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ’ਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੋਭਾ ਯਾਤਰਾ ਦੇ ਆਯੋਜਨ ਵਿਚ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਪਹਿਲਾਂ ਫੋਨ ਕਰਕੇ ਭੱਠੇ 'ਤੇ ਸਦਿਆ, ਫਿਰ ਅਸ਼ਲੀਲ ਵੀਡੀਓ ਬਣਾ ਕੇ ਕਰ 'ਤਾ ਵੱਡਾ ਕਾਂਡ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਨੇ ਇਸ ਸਬੰਧੀ ਪ੍ਰਸ਼ਾਸਨ ਅਤੇ ਪੁਲਸ ਨੂੰ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਵੱਲੋਂ ਸਮਾਜ ਨੂੰ ਦਿੱਤਾ ਸੰਦੇਸ਼ ਅੱਜ ਹੋਰ ਵੀ ਸਾਰਥਕ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਉਪਰੰਤ ਰਾਜੇਸ਼ ਭੱਟੀ ਅਤੇ ਰਾਜੇਸ਼ ਪਦਮ ਨੇ ਦੱਸਿਆ ਕਿ ਇਸ ਮੌਕੇ ਸਿਟੀ ਵਾਲਮੀਕਿ ਸਭਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੁਸ਼ਾਲਾ ਅਤੇ ਭਗਵਾਨ ਵਾਲਮੀਕਿ ਜੀ ਦੀ ਤਸਵੀਰ ਦੇ ਕੇ ਸਨਮਾਨਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕਿਹਾ ਗਿਆ ਹੈ ਕਿ ਸ਼ੋਭਾ ਯਾਤਰਾ ਸਜਾਉਣ ਤੋਂ ਪਹਿਲਾਂ ਸ਼ਹਿਰ ਦੀ ਪੂਰੀ ਤਰ੍ਹਾਂ ਸਫ਼ਾਈ ਕੀਤੀ ਜਾਵੇ ਅਤੇ ਸਾਰੇ ਚੌਕਾਂ ਨੂੰ ਚੰਗੀ ਤਰ੍ਹਾਂ ਸਜਾਇਆ ਜਾਵੇ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਇਸ ਸਬੰਧੀ ਸਿਟੀ ਵਾਲਮੀਕਿ ਸਭਾ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪਹਿਲਾਂ ਫੋਨ ਕਰਕੇ ਭੱਠੇ 'ਤੇ ਸਦਿਆ, ਫਿਰ ਅਸ਼ਲੀਲ ਵੀਡੀਓ ਬਣਾ ਕੇ ਕਰ 'ਤਾ ਵੱਡਾ ਕਾਂਡ
NEXT STORY