ਰੂਪਨਗਰ (ਵਿਜੇ ਸ਼ਰਮਾ)-ਮਨਿੰਦਰ ਸਿੰਘ ਆਈ. ਪੀ. ਐੱਸ. ਵੱਲੋਂ ਅੱਜ ਸੀਨੀਅਰ ਕਪਤਾਨ ਪੁਲਸ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮਨਿੰਦਰ ਸਿੰਘ ਨੇ ਕਿਹਾ ਕਿ ਉਹ ਸਾਫ਼-ਸੁਥਰਾ, ਕੁਰੱਪਸ਼ਨ ਰਹਿਤ, ਪਾਰਦਰਸ਼ੀ ਪੁਲਸ ਪ੍ਰਸ਼ਾਸਨ ਮੁਹੱਈਆ ਕਰਵਾਉਣ ’ਚ ਕੋਈ ਕਸਰ ਨਹੀ ਛੱਡਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਜ਼ਿਲੇ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ Red Alert, 16 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕੇ ਜਾਣਗੇ ਅਤੇ ਅਪਰਾਧੀਆਂ ਵਿਰੁੱਧ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਅੱਜਕਲ ਦੇ ਹਾਲਾਤ ਨੂੰ ਮੱਦੇਨਜ਼ਰ ਰੱਖਦੇ ਹੋਏ ਲਾਅ ਐਂਡ ਆਰਡਰ ਕਾਇਮ ਰੱਖਿਆ ਜਾਵੇਗਾ। ਸੰਗਠਿਤ ਅਪਰਾਧਾਂ ਵਿਰੁੱਧ ਪ੍ਰਭਾਵਸ਼ਾਲੀ ਨੀਤੀ ਅਪਣਾਈ ਜਾਵੇਗੀ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਅਨੁਸਾਰ ਹਰ ਲੋੜਵੰਦ ਨੂੰ ਬਣਦਾ ਇਨਸਾਫ਼ ਸਮੇਂ-ਸਿਰ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਢਲਾ ਕਾਰਜ ਹੋਵੇਗਾ। ਸੀਨੀਅਰ ਕਪਤਾਨ ਪੁਲਸ ਨੇ ਰੂਪਨਗ ਰ ਵਾਸੀਆਂ ਕੋਲੋਂ ਵੀ ਉਮੀਦ ਜਤਾਈ ਹੈ ਕਿ ਉਹ ਵੀ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਤੇ ਹੋਰ ਕਾਰਜਾਂ ’ਚ ਭਰਪੂਰ ਸਹਿਯੋਗ ਦੇਣਗੇ।
ਇਹ ਵੀ ਪੜ੍ਹੋ: Big Breaking: ਗੋਲ਼ੀਆਂ ਮਾਰ ਕਤਲ ਕੀਤੇ ਰਾਣਾ ਬਲਾਚੌਰੀਆ ਦੇ ਮਾਮਲੇ 'ਚ ਦੋ ਸ਼ੂਟਰ ਗ੍ਰਿਫ਼ਤਾਰ! ਹੋਣਗੇ ਵੱਡੇ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਾਂਡਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਜ਼ੋਮੈਟੋ ਡਿਲਿਵਰੀ ਬੁਆਏ ਦੀ ਮੌਤ
NEXT STORY