ਹੁਸ਼ਿਆਰਪੁਰ (ਅਮਰੀਕ)— ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ ਕੇਂਦਰ ’ਚ ਚੁਣੀ ਹੋਈ ਸਰਕਾਰ ਲੋਕਤਾਂਤਰਿਕ ਨਹੀਂ ਸਗੋਂ ਈ. ਵੀ. ਐੱਮ. ਵੱਲੋਂ ਚੁਣੀ ਗਈ ਸਰਕਾਰ ਹੈ। ਜਥੇਦਾਰ ਦੇ ਇਸ ਬਿਆਨ ’ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਭਾਜਪਾ ਦੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ।
ਇਹ ਵੀ ਪੜ੍ਹੋ: ਪਤਨੀ ਦਾ ਕਤਲ ਕਰਕੇ ਪਤੀ ਨੇ ਕੀਤੀ ਸੀ ਖ਼ੁਦਕੁਸ਼ੀ, ਵਾਇਰਲ ਵੀਡੀਓ ਦੇ ਆਧਾਰ ’ਤੇ ਖੁੱਲਿ੍ਹਆ ਨਵਾਂ ਭੇਤ
ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇਸ਼ਾਂ ’ਚ ਇਹ ਈ. ਵੀ. ਐੱਮ. ਮਸ਼ੀਨਾਂ ਬਣਾਈਆਂ ਗਈਆਂ ਹਨ, ਉਨ੍ਹਾਂ ਦੇਸ਼ਾਂ ਵਿੱਚ ਬੈਲਟ ਪੇਪਰ ’ਤੇ ਵੋਟ ਪਾਈ ਜਾਂਦੀ ਹੈ, ਜਿੱਥੇ ਕਿ ਉਨ੍ਹਾਂ ਵੱਲੋਂ ਈ. ਵੀ. ਐੱਮ ਮਸ਼ੀਨਾਂ ਨੂੰ ਨਕਾਰ ਦਿੱਤਾ ਗਿਆ ਹੈ ਪਰ ਭਾਰਤ ਹੀ ਅਜਿਹਾ ਦੇਸ਼ ਹੈ, ਜਿੱਥੇ ਵੋਟ ਈ. ਵੀ. ਐੱਮ. ਮਸ਼ੀਨ ਨਾਲ ਕਾਰਵਾਈ ਜਾਂਦੀ ਹੈ। ਭਾਜਪਾ ਸਰਕਾਰ ‘ਸਬਕਾ ਸਾਥ, ਸਬਕਾ ਵਿਕਾਸ’ ਅਤੇ ‘ਸਬਕਾ ਵਿਸ਼ਵਾਸ਼’ ਦਾ ਨਾਅਰਾ ਦਿੰਦੀ ਹੈ ਇਨ੍ਹਾਂ ਪਤਾ ਨਹੀਂ ਕਿਹੜੀ ਮਜਬੂਰੀ ਹੈ ਕਿ ਲੋਕਾਂ ਦੇ ਵਿਸ਼ਵਾਸ਼ ਨੂੰ ਠੇਸ ਪਹੁੰਚਾ ਕੇ ਈ. ਵੀ. ਐੱਮ. ਮਸ਼ੀਨਾਂ ਨਾਲ ਇਲੈਕਸ਼ਨ ਲੜਾ ਰਹੀ ਹੈ।
ਇਹ ਵੀ ਪੜ੍ਹੋ: ਨਹੀਂ ਵੇਖਿਆ ਹੋਵੇਗਾ ਅਜਿਹਾ ਅਨੋਖਾ ਵਿਆਹ, ਬਰਾਤੀਆਂ ਨੇ ਹੱਥਾਂ 'ਚ ਝੰਡੇ ਚੁੱਕ ਲਾਏ ਮੋਦੀ ਵਿਰੁੱਧ ਨਾਅਰੇ
ਭਾਜਪਾ ਸਰਕਾਰ ਵੱਲੋਂ ਪੰਜਾਬ ਦੇ 10 ਜ਼ਿਲ੍ਹਿਆਂ ’ਚ ਖੋਲ੍ਹੇ ਜਾਣ ਵਾਲੇ ਦਫ਼ਤਰਾਂ ਬਾਰੇ ਗੱਲਬਾਤ ਕਰਦੇ ਹੋਏ ਗੜ੍ਹਸ਼ੰਕਰ ਤੋਂ ਸੀਨੀਅਰ ਆਗੂ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਭਾਜਪਾ ਸਰਕਾਰ 2022 ’ਚ ਜ਼ੋਰ-ਸ਼ੋਰ ਨਾਲ ਚੋਣ ਲੜਨ ਦੇ ਦਾਅਵੇ ਕਰ ਰਹੀ ਹੈ ਪਰ ਲੋੜ ਤਾਂ ਭਾਜਪਾ ਸਰਕਾਰ ਨੂੰ ਇਹ ਸੀ ਕਿ ਲੋਕਾਂ ਦੇ ਮਸਲਿਆਂ ਨੂੰ ਜ਼ੋਰ-ਸ਼ੋਰ ਨਾਲ ਉਠਾ ਕੇ ਹੱਲ ਕਰਵਾਉਂਦੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਕਿਸਾਨ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ ਅਤੇ ਪੰਜਾਬ ’ਚ ਮਾਲ ਗੱਡੀਆਂ ਨਾ ਚੱਲਣ ਕਰਕੇ ਬਿਜਲੀ ਦਾ ਸੰਕਟ ਵੀ ਡੂੰਘਾ ਰਿਹਾ þ। ਇਨ੍ਹਾਂ ਮਸਲਿਆਂ ਨੂੰ ਜ਼ੋਰ-ਸ਼ੋਰ ਨਾਲ ਹੱਲ ਕਰਦੇ।
ਇਹ ਵੀ ਪੜ੍ਹੋ: ਨਵਾਂਸ਼ਹਿਰ ’ਚ ਪਹਿਲੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, ਆਪਸ ’ਚ ਟਕਰਾਈਆਂ ਅੱਧੀ ਦਰਜਨ ਗੱਡੀਆਂ
'ਦਿੱਲੀ ਕਮੇਟੀ ਚੋਣਾਂ ਲਈ ਚੋਣ ਜ਼ਾਬਤਾ ਤੁਰੰਤ ਲਗਾਉਣ ਦੀ ਜਾਗੋ ਨੇ ਕੀਤੀ ਮੰਗ'
NEXT STORY