ਜਲੰਧਰ (ਸੋਨੂੰ)- ਸੂਰਿਆ ਐਨਕਲੇਵ ਥਾਣਾ ਖੇਤਰ 'ਚ ਇਕ ਨੌਜਵਾਨ ਨੂੰ ਗੋਲ਼ੀ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਨੌਜਵਾਨ ਦੀ ਬਹਾਦਰੀ ਕਾਰਨ ਇਕ ਵੱਡਾ ਹਾਦਸਾ ਟਲ ਗਿਆ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਸ਼ਿਵਮ ਨੇ ਦੱਸਿਆ ਕਿ ਉਸ ਦਾ ਇਕ ਸਾਲ ਪਹਿਲਾਂ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ ਸੀ ਅਤੇ ਮਾਮਲਾ ਸੁਲਝ ਗਿਆ ਸੀ।
ਉਥੇ ਹੀ ਬੀਤੇ ਦਿਨ ਲੱਦੇਵਾਲੀ 'ਚ ਚਾਰ ਨੌਜਵਾਨਾਂ ਨੇ ਉਸ ਨੂੰ ਰੋਕਿਆ ਅਤੇ ਪਿਸਤੌਲ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਨੌਜਵਾਨ ਨੇ ਬਹਾਦਰੀ ਦਾ ਪ੍ਰਦਰਸ਼ਨ ਕਰਦੇ ਹੋਏ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਉਸ ਦੇ ਕਬਜ਼ੇ 'ਚੋਂ ਪਿਸਤੌਲ ਖੋਹ ਲਿਆ। ਪੀੜਤ ਦੇ ਪਿਤਾ ਸੋਹਣ ਲਾਲ ਨੇ ਦੱਸਿਆ ਕਿ ਉਸ ਦੇ ਪੁੱਤਰ ਦੀ ਨੌਜਵਾਨਾਂ ਨਾਲ ਲੰਬੇ ਸਮੇਂ ਤੋਂ ਪੁਰਾਣੀ ਦੁਸ਼ਮਣੀ ਸੀ ਅਤੇ ਦੋਹਾਂ ਵਿਚ ਹੋਏ ਵਿਵਾਦ ਨੂੰ ਲੈ ਕੇ 50 ਹਜ਼ਾਰ ਰੁਪਏ ਵਿਚ ਰਾਜੀਨਾਮਾ ਹੋ ਗਿਆ ਸੀ।

ਇਹ ਵੀ ਪੜ੍ਹੋ: 13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ
ਜਿਸ ਤੋਂ ਬਾਅਦ ਬੀਤੇ ਦਿਨ 3 ਨੌਜਵਾਨ ਘਰ ਦੇ ਬਾਹਰ ਆਏ ਅਤੇ ਉਨ੍ਹਾਂ ਵੱਲੋਂ ਗਲੀ ਵਿਚ ਬੇਟੇ ਦੀ ਰੇਕੀ ਕੀਤੀ ਗਈ, ਜਿਸ ਤੋਂ ਬਾਅਦ ਬੇਟਾ ਜਦੋਂ ਘਰੋਂ ਨਿਕਲਿਆ ਤਾਂ ਉਕਤ ਨੌਜਵਾਨਾਂ ਨੇ ਪਹਿਲਾਂ ਘਟਨਾ ਸਥਾਨ 'ਤੇ ਖਾਲੀ ਚੱਕਰ ਲਗਾਏ ਅਤੇ ਉਸ ਦੇ ਬਾਅਦ ਪਿਸਤੌਲ ਵਿਖਾਉਣ ਲੱਗੇ। ਫਿਰ ਇਕ ਨੌਜਵਾਨ ਨੇ ਪਿਸਤੌਲ ਨਾਲ ਪੁੱਤਰ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁੱਤਰ ਨੇ ਬਹਾਦਰੀ ਵਿਖਾਈ ਅਤੇ ਪਿਸਤੌਲ ਖੋਹ ਲਈ।

ਘਟਨਾ ਨੂੰ ਲੈ ਕੇ ਸੂਰਿਆ ਐਨਕਲੇਵ ਥਾਣੇ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਘਟਨਾ ਤੋਂ ਬਾਅਦ ਤੋਂ ਨੌਜਵਾਨ ਫਰਾਰ ਹੈ। ਬਰਾਮਦ ਕੀਤੀ ਗਈ ਪਿਸਤੌਲ ਉਸ ਦੇ ਚਾਚੇ ਨੇ ਵਾਪਸ ਲੈ ਲਈ ਹੈ। ਸ਼ਿਵਮ ਦੇ ਪਿਤਾ ਨੇ ਦੱਸਿਆ ਕਿ ਉਹ ਨਗਰ ਨਿਗਮ ਦਾ ਸਫ਼ਾਈ ਕਰਮਚਾਰੀ ਹੈ ਅਤੇ ਉਸ ਨੂੰ ਆਪਣੀ ਜਾਨ ਦਾ ਖ਼ਤਰਾ ਹੈ। ਪੀੜਤ ਦਾ ਦੋਸ਼ ਹੈ ਕਿ ਭਗਵਾਨ ਵਾਲਮੀਕਿ ਮੁਹੱਲੇ ਦੇ ਰੋਹਿਤ ਨੇ ਉਸ ਨੂੰ ਉਸ ਦੇ ਪੁੱਤਰ ਦੀ ਰੇਕੀ ਬਾਰੇ ਦੱਸਿਆ ਸੀ ਅਤੇ ਇਸ ਘਟਨਾ 'ਚ ਨੋਵਿਤ ਨਾਮ ਦਾ ਇਕ ਨੌਜਵਾਨ ਵੀ ਸ਼ਾਮਲ ਸੀ। ਪਰਿਵਾਰ ਨੇ ਦੱਸਿਆ ਕਿ ਪੁਲਸ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ: ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ ਬਗਾਵਤੀ ਸੁਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
NEXT STORY