ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ 'ਚ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ, ਜਿਸ 'ਚ ਮੁੱਖ ਮੰਤਰੀ ਨੇ ਪੰਜਾਬ ਦੇ ਨੈਸ਼ਨਲ ਹਾਈਵੇ ਦੇ ਵਿਸਤਾਰ ਅਤੇ ਚਲ ਰਹੇ ਮੌਜੂਦਾ ਪ੍ਰਾਜੈਕਟਾਂ ਦੇ ਕੰਮਾਂ 'ਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ। ਮੁੱਖ ਮੰਤਰੀ ਨੇ ਗਡਕਰੀ ਕੋਲ ਪੰਜਾਬ 'ਚ ਚਲ ਰਹੇ ਸਿਕਸ ਲੇਨ ਪ੍ਰਾਜੈਕਟਾਂ ਦਾ ਕੰਮ ਜਲਦੀ ਖਤਮ ਕਰਨ ਦੀ ਬੇਨਤੀ ਕੀਤੀ ਗਈ।
ਮੁੱਖ ਮੰਤਰੀ ਨੇ ਗਡਕਰੀ ਨਾਲ ਨਵੇਂ ਬਣਾਏ ਜਾਣ ਵਾਲੇ ਹਾਈਵੇ ਮਾਰਗਾਂ ਬਾਰੇ ਵੀ ਚਰਚਾ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਦੇ ਸਾਹਮਣੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ-ਵੇ ਦੇ ਵਿਸ਼ੇ 'ਤੇ ਵੀ ਵਿਸਤਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਲੋਂ ਇਸ ਐਕਸਪ੍ਰੈੱਸ-ਵੇ ਦੇ ਨਿਰਮਾਣ 'ਚ ਪੂਰਾ ਸਹਿਯੋਗ ਦੇਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ-ਸ੍ਰੀ ਨੈਨਾ ਦੇਵੀ ਜੀ ਮੰਦਿਰ ਨੂੰ ਜੋੜਨ ਵਾਲੀ ਸੜਕ ਨੂੰ ਬਣਾਉਣ ਦੀ ਵੀ ਕੇਂਦਰੀ ਮੰਤਰੀ ਗਡਕਰੀ ਨੂੰ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਰਾਜਸਥਾਨ ਅਤੇ ਸਰਹਿੰਦ ਫੀਡਰਾਂ ਦੇ ਸਬੰਧ 'ਚ ਵੀ ਗਡਕਰੀ ਨਾਲ ਵਿਸਤਾਰ ਨਾਲ ਚਰਚਾ ਕੀਤੀ। ਕੇਂਦਰੀ ਮੰਤਰੀ ਗਡਕਰੀ ਨੇ ਕਿਹਾ ਕਿ ਪੰਜਾਬ ਦੇ ਨੈਸ਼ਨਲ ਹਾਈਵੇ ਪ੍ਰਾਜੈਕਟਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਇਸ 'ਚ ਦੇਰੀ ਨਹੀਂ ਆਉਣ ਦਿੱਤੀ ਜਾਵੇਗੀ। ਗਡਕਰੀ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੂਬਿਆਂ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਜਾ ਰਿਹਾ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ-ਵੇ ਪ੍ਰਾਜੈਕਟ ਨੂੰ ਲੈ ਕੇ ਕੰਮ ਜਲਦੀ ਸ਼ੁਰੂ ਕੀਤਾ ਜਾ ਰਿਹਾ ਹੈ।
ਪੀ ਬੀ-90 ਦੀ ਬੋਲੀ, 25 ਲੱਖ 13 ਹਜ਼ਾਰ 500 ਵਿਚ ਵਿਕਿਆ 9090
NEXT STORY