ਜਲੰਧਰ,(ਰੱਤਾ) : ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਇਕ ਵਾਰ ਫਿਰ ਤੋਂ ਜ਼ਿਲ੍ਹੇ ਅੰਦਰ ਕੋਰੋਨਾ ਦੇ ਵੱਡੀ ਗਿਣਤੀ 'ਚ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ 'ਚ ਅੱਜ 198 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 10 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਇੰਨੀ ਵੱਡੀ ਗਿਣਤੀ 'ਚ ਰੋਜ਼ਾਨਾ ਨਵੇਂ ਮਾਮਲਿਆਂ ਦਾ ਸਾਹਮਣੇ ਆਇਆ ਲੋਕਾਂ ਤੇ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਵੱਧਦੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਪ੍ਰਸ਼ਾਸਨ ਲੋਕਾਂ ਨੂੰ ਅਪੀਲ ਕਰ ਰਿਹਾ ਹੈ ਕਿ ਉਹ ਸਰਕਾਰ ਵਲੋਂ ਦਿੱਤੀ ਗਈਆਂ ਗਾਈਡਲਾਈਨਜ਼ ਦੀਆਂ ਪਾਲਣਾ ਕਰਨ। ਸੋਸ਼ਲ ਡਿਸਟੈਂਸਿੰਗ ਬਣਾ ਕੇ ਰੱਖਣ ਅਤੇ ਬਹੁਤ ਜ਼ਿਆਦਾ ਲੋੜ ਪੈਣ 'ਤੇ ਹੀ ਘਰਾਂ ਤੋਂ ਬਾਹਰ ਨਿਕਲਣ ਅਤੇ ਜਦੋਂ ਨਿਕਲਣ ਤਾਂ ਮੂੰਹ 'ਤੇ ਮਾਸਕ ਜ਼ਰੂਰ ਪਾਉਣ ਅਤੇ ਥੋੜੇ-ਥੋੜੇ ਸਮੇਂ ਬਾਅਦ ਆਪਣੇ ਹੱਥ ਸਾਬੁਣ ਨਾਲ ਧੋਂਦੇ ਰਹਿਣ।
ਹੁਣ ਹੁਸ਼ਿਆਰਪੁਰ ਦੇ ਮਾਹਿਲਪੁਰ 'ਚ ਪੁਲ਼ਾਂ 'ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ
NEXT STORY