ਜਲੰਧਰ,(ਰੱਤਾ)- ਸ਼ਹਿਰ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਸ਼ਹਿਰ 'ਚ ਅੱਜ ਕੋਰੋਨਾ ਪੀੜਤ ਇਕ ਮਰੀਜ਼ ਦੀ ਸ਼ਾਮ 5 ਵਜੇ ਦੇ ਕਰੀਬ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ 67 ਸਾਲਾਂ ਰਮੇਸ਼ ਭੂਰ ਮੰਡੀ ਦੇ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜੋ ਕਿ ਕੱਲ੍ਹ ਕਿਸੇ ਪ੍ਰਾਈਵੇਟ ਹਸਪਤਾਲ ਤੋਂ ਸਿਵਲ ਹਸਪਤਾਲ 'ਚ ਦਾਖਲ ਹੋਇਆ ਸੀ ਅਤੇ ਅੱਜ ਸ਼ਾਮ 5 ਵਜੇ ਉਸ ਦੀ ਮੌਤ ਹੋ ਗਈ। ਇਸੇ ਦੇ ਨਾਲ ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 23 ਹੋ ਗਈ ਹੈ।
ਕਪੂਰਥਲਾ 'ਚ 7 ਸਾਲਾ ਬੱਚੀ ਸਣੇ 4 ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ
NEXT STORY