ਜਲੰਧਰ (ਸੋਨੂੰ) - ਐੱਸ.ਸੀ/ਐੱਸ.ਟੀ. ਵਿਦਿਆਰਥੀਆਂ ਨੇ ਆਪਣੀਆਂ ਫੀਸਾਂ ਦੇ ਸਬੰਧ 'ਚ ਸ਼ੁੱਕਰਵਾਰ ਨੂੰ ਜਲੰਧਰ ਦੇ ਡੀ.ਸੀ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਜਲੰਧਰ ਦੇ ਡੀ. ਸੀ. ਨੂੰ ਮੰਗ-ਪੱਤਰ ਦਿੰਦੇ ਹੋਏ ਮੁਫਤ ਸਿੱਖਿਆ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਕ ਪਾਸੇ ਐੱਸ. ਸੀ/ਐੱਸ. ਟੀ. ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦੇਣ ਦਾ ਦਾਅਵਾ ਕਰਦੀ ਹੈ, ਦੂਜੇ ਪਾਸੇ ਕਾਲਜ ਵਾਲੇ ਉਨ੍ਹ੍ਹਾਂ ਤੋਂ ਮੋਟੀਆਂ ਫੀਸਾਂ ਦੀ ਮੰਗ ਕਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਇਸ ਮਾਮਲੇ ਦਾ ਹੱਲ ਜਲਦ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਉਨ੍ਹਾਂ ਦੀ ਪੜ੍ਹਾਈ ਨੂੰ ਕੋਈ ਫਰਕ ਨਾ ਪਵੇ।
Punjab Wrap Up: ਪੜ੍ਹੋ 15 ਫਰਵਰੀ ਦੀਆਂ ਵੱਡੀਆਂ ਖ਼ਬਰਾਂ
NEXT STORY