ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ਵਿਚ ਲੋਕਾਂ ਨੂੰ ਕੋਰੋਨਾ ਦੇ ਨਾਲ-ਨਾਲ ਹੁਣ ਡੇਂਗੂ ਦਾ ਪ੍ਰਕੋਪ ਵੀ ਝੱਲਣਾ ਪੈ ਰਿਹਾ ਹੈ। ਬੁੱਧਵਾਰ ਨੂੰ ਜ਼ਿਲ੍ਹੇ ਵਿਚ ਜਿੱਥੇ ਡੇਂਗੂ ਦੇ 23 ਨਵੇਂ ਕੇਸ ਮਿਲੇ, ਉਥੇ ਹੀ 8 ਲੋਕਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਵ ਆਈ। ਜ਼ਿਲ੍ਹਾ ਐਪੀਡੈਮਿਓਲਾਜਿਸਟ ਡਾ. ਆਦਿੱਤਿਆਪਾਲ ਨੇ ਦੱਸਿਆ ਕਿ ਸਿਹਤ ਮਹਿਕਮੇ ਨੇ ਡੇਂਗੂ ਦੇ ਸ਼ੱਕੀ ਜਿਨ੍ਹਾਂ ਮਰੀਜ਼ਾਂ ਦੇ ਸੈਂਪਲ ਲਏ ਸਨ, ਉਨ੍ਹਾਂ ਵਿਚੋਂ 23 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਦੇ ਨਾਲ ਜ਼ਿਲ੍ਹੇ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 241 ’ਤੇ ਪਹੁੰਚ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸ਼ਹਿਰੀ ਹਲਕਿਆਂ ਤੋਂ 167 ਅਤੇ ਦਿਹਾਤੀ ਹਲਕਿਆਂ ਤੋਂ 74 ਪਾਜ਼ੇਟਿਵ ਮਰੀਜ਼ ਮਿਲ ਚੁੱਕੇ ਹਨ।
ਓਧਰ ਸਿਹਤ ਮਹਿਕਮੇ ਨੂੰ ਬੁੱਧਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀ ਤੋਂ ਕੁੱਲ 8 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਹ ਸਾਰੇ ਜ਼ਿਲੇ ਦੇ ਰਹਿਣ ਵਾਲੇ ਪਾਏ ਗਏ। ਇਸ ਦੇ ਨਾਲ ਹੀ ਵਿਭਾਗ ਨੂੰ 3573 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਐਕਟਿਵ ਕੇਸਾਂ ਵਿਚੋਂ ਇਕ ਹੋਰ ਮਰੀਜ਼ ਵੀ ਰਿਕਵਰ ਹੋ ਗਿਆ।
ਇਹ ਵੀ ਪੜ੍ਹੋ: ਟਿਕਰੀ ਬਾਰਡਰ ਹਾਦਸਾ: ਪੰਜਾਬ ਸਰਕਾਰ ਵੱਲੋਂ ਮ੍ਰਿਤਕ ਬੀਬੀਆਂ ਦੇ ਪਰਿਵਾਰਾਂ ਨੂੰ 5-5 ਲੱਖ ਮੁਆਵਜ਼ਾ ਦੇਣ ਦਾ ਐਲਾਨ
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-17,35,828
ਨੈਗੇਟਿਵ ਆਏ-15,99,177
ਪਾਜ਼ੇਟਿਵ ਆਏ-63,389
ਡਿਸਚਾਰਜ ਹੋਏ ਮਰੀਜ਼-61,857
ਮੌਤਾਂ ਹੋਈਆਂ-1496
ਐਕਟਿਵ ਕੇਸ-36
ਇਹ ਵੀ ਪੜ੍ਹੋ: ਟਿਕਰੀ ਬਾਰਡਰ 'ਤੇ ਹਾਦਸੇ ਦੌਰਾਨ 3 ਕਿਸਾਨ ਬੀਬੀਆਂ ਦੀ ਮੌਤ ਹੋਣ 'ਤੇ ਕੈਪਟਨ ਵੱਲੋਂ ਦੁੱਖ਼ ਦਾ ਪ੍ਰਗਟਾਵਾ
ਜ਼ਿਲ੍ਹੇ ’ਚ ਲਗਭਗ 4000 ਲੋਕਾਂ ਨੇ ਲਗਵਾਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਅਧੀਨ ਬੁੱਧਵਾਰ ਨੂੰ ਜ਼ਿਲ੍ਹੇ ਵਿਚ ਲਗਭਗ 4000 ਲੋਕਾਂ ਨੂੰ ਵੈਕਸੀਨ ਲਗਾਈ ਗਈ। ਜ਼ਿਲਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਅਤੇ ਵੱਖ-ਵੱਖ ਸਥਾਨਾਂ ’ਤੇ ਆਯੋਜਿਤ ਕੈਂਪਾਂ ਵਿਚ ਲਗਭਗ 4000 ਲੋਕਾਂ ਨੂੰ ਵੈਕਸੀਨ ਲਗਾਈ ਗਈ। ਉਨ੍ਹਾਂ ਵਿਚੋਂ ਕੁਝ ਨੂੰ ਕੋਵਿਸ਼ੀਲਡ ਦੀ ਪਹਿਲੀ ਅਤੇ ਜ਼ਿਆਦਾਤਰ ਨੂੰ ਦੂਜੀ ਡੋਜ਼ ਲੱਗੀ।
ਇਹ ਵੀ ਪੜ੍ਹੋ: ਐਕਸ਼ਨ ’ਚ ਮੰਤਰੀ ਰੰਧਾਵਾ, ਫਿਲੌਰ ਨਾਕੇ ’ਤੇ ਕੀਤੀ ਅਚਨਚੇਤ ਚੈਕਿੰਗ, 3 ਮੁਲਾਜ਼ਮਾਂ ਨੂੰ ਸਸਪੈਂਡ ਕਰਨ ਦੇ ਦਿੱਤੇ ਹੁਕਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਟਿਕਰੀ ਬਾਰਡਰ ਹਾਦਸਾ: ਪੰਜਾਬ ਸਰਕਾਰ ਵੱਲੋਂ ਮ੍ਰਿਤਕ ਬੀਬੀਆਂ ਦੇ ਪਰਿਵਾਰਾਂ ਨੂੰ 5-5 ਲੱਖ ਮੁਆਵਜ਼ਾ ਦੇਣ ਦਾ ਐਲਾਨ
NEXT STORY