ਜਲੰਧਰ (ਕੁੰਦਨ, ਪੰਕਜ) : ਅੱਜ ਜਲੰਧਰ ਦੇ ਰਸੀਲਾ ਨਗਰ ਫੇਜ਼ 2 ਵਿੱਚ ਬਿਜਲੀ ਦੀਆਂ ਤਾਰਾਂ ਨੂੰ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਕਾਰਨ ਉੱਥੋਂ ਲੰਘਦੀਆਂ ਕਈ ਤਾਰਾਂ ਨੂੰ ਵੀ ਅੱਗ ਲੱਗ ਗਈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇਲਾਕਾ ਵਾਸੀਆਂ ਨੇ ਦੱਸਿਆ ਕਿ ਇਹ ਅੱਗ ਇੱਕ ਘੰਟਾ ਪਹਿਲਾਂ ਲੱਗੀ ਸੀ, ਜਿਸ ਦੀ ਸੂਚਨਾ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੂੰ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Breaking : ਕੇਦਾਰਨਾਥ 'ਚ ਹੈਲੀਕਾਪਟਰ ਕਰੈਸ਼, 7 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ
ਲੋਕਾਂ ਨੇ ਦੱਸਿਆ ਕਿ ਅੱਗ ਬਾਰੇ ਸੂਚਿਤ ਕਰਨ ਦੇ ਬਾਵਜੂਦ ਅਜੇ ਤੱਕ ਬਿਜਲੀ ਵਿਭਾਗ ਦਾ ਕੋਈ ਵੀ ਕਰਮਚਾਰੀ ਮੌਕੇ 'ਤੇ ਨਹੀਂ ਪਹੁੰਚਿਆ। ਕਲੋਨੀ ਵਿੱਚ ਰਹਿਣ ਵਾਲੇ ਲੋਕਾਂ ਅਨੁਸਾਰ ਲੰਬੇ ਸਮੇਂ ਤੋਂ ਬਿਜਲੀ ਦੀ ਸਮੱਸਿਆ ਹੈ। ਅਜੇ ਤੱਕ ਕੋਈ ਸਥਾਈ ਹੱਲ ਨਹੀਂ ਨਿਕਲਿਆ ਹੈ। ਇਸ ਮਾਮਲੇ ਦੇ ਸੰਬਧ ਵਿਚ ਜਦੋਂ ਬਿਜਲੀ ਵਿਭਾਗ ਦੇ ਜੇਈਈ ਅਤੇ ਐੱਸਡੀਓ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਮੌਕੇ 'ਤੇ ਭੇਜ ਕੇ ਬਿਜਲੀ ਬਹਾਲ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਜਹਾਜ਼ ਹਾਦਸੇ ਦੇ ਮਲਵੇ 'ਚੋਂ ਸੁਰੱਖਿਅਤ ਮਿਲੇ 'ਲੱਡੂ ਗੋਪਾਲ', ਵੀਡੀਓ ਕਰ ਦੇਵੇਗੀ ਭਾਵੁਕ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੰਜਾਬ ਸਿਰ ਕਰਜੇ ਦੀ ਪੰਡ ਭਾਰੀ ਹੋ ਰਹੀ ਹੈ ਸਰਕਾਰ ਨੂੰ ਕੋਈ ਫਿਕਰ ਨਹੀਂ- ਰਾਜਾ ਵਡਿੰਗ
NEXT STORY