ਜਲੰਧਰ (ਰੱਤਾ) - ਮਿਲਾਵਟੀ ਅਤੇ ਘਟੀਆ ਕਿਸਮ ਦੀਆਂ ਖਾਣ ਵਾਲੀਆਂ ਚੀਜ਼ਾਂ ਦੀ ਵਿੱਕਰੀ ’ਤੇ ਰੋਕ ਲਗਾਉਣ ਸਬੰਧੀ ਜਾਰੀ ਮੁਹਿੰਮ ਦੇ ਤਹਿਤ ਸਿਹਤ ਵਿਭਾਗ ਦੀ ਟੀਮ ਨੇ ਬੁੱਧਵਾਰ ਨੂੰ ਖਾਣ ਵਾਲੀਆਂ ਚੀਜ਼ਾਂ ਦੇ 8 ਸੈਂਪਲ ਭਰੇ। ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲਾ ਸਿਹਤ ਅਧਿਕਾਰੀ ਡਾ. ਐੱਸ. ਐੱਸ. ਨਾਂਗਲ ਦੀ ਅਗਵਾਈ ’ਚ ਫੂਡ ਸੇਫਟੀ ਆਫੀਸਰਜ਼ ਸ਼ਸ਼ੂ ਮਹਾਜਨ ਤੇ ਰੋਬਿਨ ਕੁਮਾਰ ਦੀ ਟੀਮ ਨੇ ਨਕੋਦਰ ਅਤੇ ਆਲੇ-ਦੁਆਲੇ ਦੇ ਖੇਤਰਾਂ ’ਚ ਜਾ ਕੇ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬਿਸਕੁਟ, ਮੱਠੀ, ਪਨੀਰ, ਖੰਡ, ਤੇਲ ਆਦਿ ਦੇ ਸੈਂਪਲ ਭਰੇ ਅਤੇ ਖਾਣ ਵਾਲੀਆਂ ਚੀਜ਼ਾਂ ਬਣਾਉਣ ਤੇ ਵੇਚਣ ਵਾਲੀਆਂ ਕੁਝ ਦੁਕਾਨਾਂ ਦੀ ਚੈਕਿੰਗ ਕੀਤੀ ਗਈ।
ਹੁਸ਼ਿਆਰਪੁਰ: ਪੇਸ਼ੀ ਭੁਗਤਣ ਆਇਆ ਕੈਦੀ ਪੁਲਸ ਨੂੰ ਚਕਮਾ ਦੇ ਕੇ ਫਰਾਰ
NEXT STORY