ਜਲੰਧਰ,(ਮਜ਼ਹਰ) : ਸ਼ਹਿਰ ਦੇ ਲਾਂਬੜਾ ਨੇੜੇ ਜੀ. ਟੀ. ਰੋਡ 'ਤੇ ਪ੍ਰਤਾਪਪੁਰਾ ਗੇਟ ਬਾਹਰ ਮੋਟਰਸਾਈਕਲ ਸਵਾਰ 2 ਨੌਜਵਾਨ ਤੇਜ਼ ਰਫਤਾਰ ਗੱਡੀ ਦੀ ਲਪੇਟ 'ਚ ਆ ਗਏ। ਇਸ ਦੌਰਾਨ ਚਾਹਤ ਪੁੱਤਰ ਮਹਿੰਦਰਪਾਲ ਵਾਸੀ ਗਾਜੀਪੁਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੇ ਨੌਜਵਾਨ ਪੰਕਜ ਨੂੰ ਇਲਾਜ ਲਈ ਨਿਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਥਾਣਾ ਲਾਂਬੜਾ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਭੇਜ ਦਿੱਤਾ ਹੈ। ਪੁਲਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਕੈਨੇਡਾ ਭੇਜਣ ਦੇ ਨਾਂ 'ਤੇ ਠੱਗੇ ਲੱਖਾਂ ਰੁਪਏ, ਮਾਮਲਾ ਦਰਜ
NEXT STORY