ਜਲੰਧਰ- "ਹਾਰਟ ਅਟੈਕ ਪਰਾਠਾ ਵਾਲਾ" ਵਜੋਂ ਜਾਣੇ ਜਾਂਦੇ ਬੀਰ ਦਵਿੰਦਰ ਸਿੰਘ ਨੇ 30 ਅਕਤੂਬਰ ਨੂੰ ਪੁਲਸ ਕਮਿਸ਼ਨਰ ਅਤੇ ਜ਼ਿਲ੍ਹਾ ਮੈਜਿਸਟਰੇਟ ਦਫ਼ਤਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਪੁਲਸ ਉਨ੍ਹਾਂ ਨੂੰ ਲਗਾਤਾਰ ਪਰੇਸ਼ਾਨ ਕਰ ਰਹੀ ਹੈ ਅਤੇ ਉਨ੍ਹਾਂ ਵਿਰੁੱਧ ਝੂਠੇ ਮਾਮਲੇ ਦਰਜ ਕਰ ਰਹੀ ਹੈ।
ਇਹ ਵੀ ਪੜ੍ਹੋ:ਪੰਜਾਬ 'ਚ ਵੱਡੀ ਵਾਰਦਾਤ! ਸ੍ਰੀ ਅਨੰਦਪੁਰ ਸਾਹਿਬ ਵਿਖੇ 'ਆਪ' ਆਗੂ ਨੂੰ ਮਾਰੀਆਂ ਗੋਲ਼ੀਆਂ, ਵਿਆਹ ਦੌਰਾਨ ਪਿਆ ਭੜਥੂ
ਜਲੰਧਰ ਦੇ ਮਾਡਲ ਟਾਊਨ ਇਲਾਕੇ 'ਚ ਰਾਤ ਨੂੰ ਪਰਾਂਠੇ ਵੇਚਣ ਵਾਲੇ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੁਲਸ ਵੱਲੋਂ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਇਥੋਂ ਤੱਕ ਕਿ ਉਸ 'ਤੇ ਹਮਲਾ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਡਲ ਟਾਊਨ ਇਲਾਕੇ ਵਿੱਚ ਬਹੁਤ ਸਾਰੇ ਲੋਕ ਦੇਰ ਰਾਤ ਤੱਕ ਕੰਮ ਕਰਦੇ ਹਨ ਪਰ ਪੁਲਸ ਸਿਰਫ਼ ਮੇਰੇ ਖ਼ਿਲਾਫ਼ ਹੀ ਕਾਰਵਾਈ ਕਰਦੀ ਹੈ।"
ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਤੁਰੰਤ ਕਾਰਵਾਈ ਨਹੀਂ ਕਰਦਾ ਹੈ ਤਾਂ ਉਹ 30 ਅਕਤੂਬਰ ਨੂੰ ਪੁਲਸ ਕਮਿਸ਼ਨਰ ਅਤੇ ਡੀ. ਸੀ. ਦਫ਼ਤਰਾਂ ਦੇ ਬਾਹਰ ਇਨਸਾਫ਼ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕਰਨਗੇ। ਜ਼ਿਕਰਯੋਗ ਹੈ ਕਿ ਬੀਰ ਦਵਿੰਦਰ ਸਿੰਘ ਉਦੋਂ ਸੁਰਖੀਆਂ ਵਿੱਚ ਆਏ ਸਨ ਜਦੋਂ ਉਨ੍ਹਾਂ ਨੇ ਆਪਣੇ ਹੱਥਾਂ ਨਾਲ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੂੰ 'ਹਾਰਟ ਅਟੈਕ ਪਰਾਂਠਾ' ਖੁਆਇਆ ਸੀ, ਜਿਸ ਤੋਂ ਬਾਅਦ ਉਹ ਸੋਸ਼ਲ ਮੀਡੀਆ 'ਤੇ ਬਹੁਤ ਮਸ਼ਹੂਰ ਹੋ ਗਏ ਸਨ।
ਇਹ ਵੀ ਪੜ੍ਹੋ: ਬਟਾਲਾ ਤੋਂ ਵੱਡੀ ਖ਼ਬਰ! ਘੇਰਲੂ ਝਗੜੇ ਨੇ ਧਾਰਿਆ ਭਿਆਨਕ ਰੂਪ, ਪਿਓ ਨੇ ਜਵਾਕਾਂ ਨਾਲ ਕੀਤਾ ਰੂਹ ਕੰਬਾਊ ਕਾਂਡ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ! ਸ੍ਰੀ ਅਨੰਦਪੁਰ ਸਾਹਿਬ ਵਿਖੇ 'ਆਪ' ਆਗੂ ਨੂੰ ਮਾਰੀਆਂ ਗੋਲ਼ੀਆਂ, ਵਿਆਹ ਦੌਰਾਨ ਪਿਆ ਭੜਥੂ
NEXT STORY