ਜਲੰਧਰ (ਸੋਨੂੰ)- ਜਲੰਧਰ 'ਚ ਦੇਰ ਰਾਤ ਪੇਂਟ ਦੀ ਫੈਕਟਰੀ 'ਚ ਅੱਗ ਲੱਗ ਗਈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ। ਕਰੀਬ 4 ਘੰਟੇ ਦੀ ਕੋਸ਼ਿਸ਼ ਤੋਂ ਬਾਅਦ 15 ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਜਾ ਸਕਿਆ। ਅੱਗ ਲੱਗਣ ਦਾ ਕਾਰਨ ਕੀ ਸੀ ਇਸ ਦਾ ਪਤਾ ਨਹੀਂ ਲੱਗ ਸਕਿਆ ਪਰ ਬਚਾਅ ਇਹ ਰਿਹਾ ਕਿ ਅੱਗ ਥਿਨਰ ਦੇ ਗੋਦਾਮ ਤੱਕ ਨਹੀਂ ਪਹੁੰਚੀ ਅਤੇ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ- ਉੱਜੜ ਰਹੇ ਕਈ ਘਰ: ਬਚਪਨ ’ਚ ਫਲਿਊਡ, ਜਵਾਨੀ ’ਚ ਚਿੱਟੇ ਦੀ ਰਾਹ ’ਤੇ ਨਸ਼ੇੜੀ ਬਣ ਰਿਹੈ ਭਵਿੱਖ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਫਾਇਰ ਬ੍ਰਿਗੇਡ ਅਧਿਕਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਦੇਰ ਰਾਤ ਸਾਨੂੰ ਸੂਚਨਾ ਮਿਲੀ ਸੀ ਕਿ ਪੇਂਟ ਮੇਕਰਜ਼ ਦੇ ਹੇਠਾਂ ਫੈਕਟਰੀ ਨੂੰ ਅੱਗ ਲੱਗ ਗਈ ਹੈ, ਜਿਸ ਤੋਂ ਬਾਅਦ ਪਹਿਲਾਂ 3 ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ ਪਰ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ, ਜਿਸ ਕਾਰਨ 4 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਕਰੀਬ 15 ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਜਾ ਸਕਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ- ਕੈਨੇਡਾ ਤੋਂ ਮੰਦਭਾਗੀ ਖ਼ਬਰ, ਨਿਆਗਰਾ ਫਾਲ 'ਚ ਡਿੱਗਣ ਕਾਰਨ ਲੋਹੀਆਂ ਖ਼ਾਸ ਦੀ ਕੁੜੀ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਉੱਜੜ ਰਹੇ ਕਈ ਘਰ: ਬਚਪਨ ’ਚ ਫਲਿਊਡ, ਜਵਾਨੀ ’ਚ ਚਿੱਟੇ ਦੀ ਰਾਹ ’ਤੇ ਨਸ਼ੇੜੀ ਬਣ ਰਿਹੈ ਭਵਿੱਖ
NEXT STORY