ਜਲੰਧਰ (ਖੁਰਾਣਾ)– ਸਮਾਰਟ ਸਿਟੀ ਦਾ ਸਰਫੇਸ ਵਾਟਰ ਪ੍ਰਾਜੈਕਟ ਇਸ ਵਾਰ ਬਸਤੀ ਗੁਜ਼ਾਂ ਇਲਾਕੇ ਦੇ ਦੁਕਾਨਦਾਰਾਂ ਅਤੇ ਲੋਕਾਂ ਲਈ ਭਾਰੀ ਮੁਸ਼ਕਲਾਂ ਪੈਦਾ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਬਰਸਾਤ ਦੇ ਦਿਨਾਂ ਵਿਚ ਸੜਕਾਂ ਦੀ ਪੁਟਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਕਾਰਨ ਹਜ਼ਾਰਾਂ ਲੋਕ ਰੋਜ਼ਾਨਾ ਪਰੇਸ਼ਾਨ ਹੋ ਰਹੇ ਹਨ। ਪੁਟਾਈ ਕਾਰਨ ਕਈ ਵਾਟਰ ਸਪਲਾਈ ਲਾਈਨਾਂ ਅਤੇ ਸੀਵਰੇਜ ਲਾਈਨਾਂ ਨੁਕਸਾਨੀਆਂ ਗਈਆਂ ਹਨ, ਜਿਸ ਕਾਰਨ ਜਿੱਥੇ ਸੀਵਰੇਜ ਬੰਦ ਪਏ ਹਨ, ਉਥੇ ਹੀ ਘਰਾਂ ਵਿਚ ਗੰਦਾ ਪਾਣੀ ਵੀ ਆਉਣ ਲੱਗਾ ਹੈ। ਪੂਰੇ ਇਲਾਕੇ ਵਿਚ ਨਰਕ ਤੋਂ ਵੀ ਬਦਤਰ ਹਾਲਾਤ ਹੋ ਗਏ ਹਨ, ਜਿਹੜੇ ਅਜੇ ਕਈ ਮਹੀਨੇ ਜਾਰੀ ਰਹਿਣਗੇ। ਇਸ ਕਾਰਨ ਲੋਕਾਂ ਵਿਚ ਕਾਫੀ ਗੁੱਸਾ ਹੈ।
ਇਹ ਵੀ ਪੜ੍ਹੋ: ਪਹਿਲੀ ਵਾਰ ਜਾਣਾ ਸੀ 4 ਸਾਲਾ ਮਾਸੂਮ ਨੇ ਸਕੂਲ, ਵਾਪਰਿਆ ਅਜਿਹਾ ਭਾਣਾ ਕਿ ਮਾਂ-ਪੁੱਤ ਦੀ ਹੋ ਗਈ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ਼ਰਾਬ ਦੇ ਨਸ਼ੇ 'ਚ ਪਤਨੀ ਦੇ ਢਿੱਡ 'ਚ ਮਾਰੀ ਲੱਤ, ਗੁੱਸੇ 'ਚ ਆ ਕੇ ਪਤਨੀ ਨੇ ਕਤਲ ਕੀਤਾ ਪਤੀ
NEXT STORY