ਜਲੰਧਰ (ਚੋਪੜਾ)- ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ’ਚ ਜਲੰਧਰ ਨੇ ਸਭ ਤੋਂ ਘੱਟ 0.01 ਫੀਸਦੀ ਬਕਾਏ ਨਾਲ ਪੰਜਾਬ ’ਚੋਂ ਪਹਿਲਾ ਸਥਾਨ ਹਾਸਲ ਕਰ ਕੇ ਅਹਿਮ ਪ੍ਰਾਪਤੀ ਕੀਤੀ ਹੈ। ਪੰਜਾਬ ਸਰਕਾਰ ਦੀ ਤਾਜ਼ਾ ਰਿਪੋਰਟ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਹ ਪ੍ਰਾਪਤੀ ਇਮਾਨਦਾਰ ਯਤਨਾਂ, ਪ੍ਰਭਾਵਸ਼ਾਲੀ ਵਿਧੀ ਅਤੇ ਉੱਚ ਅਧਿਕਾਰੀਆਂ ਦੀ ਰੋਜ਼ਾਨਾ ਨਿਗਰਾਨੀ ਨਾਲ ਹਾਸਲ ਹੋਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੂਨੀਅਨ ਦੀ ਹੜਤਾਲ ਕਾਰਨ ਬਕਾਇਆ ਪਏ ਕੇਸਾਂ ਦਾ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕੀਤਾ ਗਿਆ ਹੈ, ਜਿਸ ਕਾਰਨ ਇਹ ਪ੍ਰਾਪਤੀ ਹੋਰ ਵੀ ਸੰਤੁਸ਼ਟੀਜਨਕ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇਕ ਸਾਲ ਵਿਚ 14 ਜਨਵਰੀ 2023 ਤੋਂ 15 ਜਨਵਰੀ 2024 ਤੱਕ ਕੁੱਲ 368481 ਦਰਖਾਸਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ 7175 ਰੱਦ ਕਰ ਦਿੱਤੀਆਂ ਗਈਆਂ ਸਨ ਅਤੇ 355024 ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਸੀ ਜਦਕਿ 5514 ਅਰਜ਼ੀਆਂ ਪ੍ਰਕਿਰਿਆ ਅਧੀਨ ਸਨ, ਬਾਕੀਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਸੀ। ਇਨ੍ਹਾਂ 5514 ਵਿਚੋਂ ਸਿਰਫ਼ 51 ਅਰਜ਼ੀਆਂ ਹੀ ਬਕਾਇਆ ਪਈਆਂ ਸਨ, ਜੋ ਨਿਰਧਾਰਤ ਸਮੇਂ ਵਿਚ ਖ਼ਤਮ ਨਹੀਂ ਹੋਈਆਂ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਿਵਲ ਸੇਵਾਵਾਂ ਪ੍ਰਤੀ ਇਸੇ ਤਰ੍ਹਾਂ ਦਾ ਉਤਸ਼ਾਹ ਜਾਰੀ ਰੱਖਣ ਲਈ ਵੀ ਕਿਹਾ।
ਇਹ ਵੀ ਪੜ੍ਹੋ- ਭਾਖੜਾ ਨਹਿਰ 'ਚ ਵਾਪਰਿਆ ਭਿਆਨਕ ਹਾਦਸਾ, ਨਾਰੀਅਲ ਤਾਰਨ ਗਏ ਮਾਂ-ਪੁੱਤ ਪਾਣੀ 'ਚ ਰੁੜ੍ਹੇ (ਵੀਡੀਓ)
ਪੰਜਾਬ ਸੇਵਾ ਐਕਟ 2018 ਦੇ ਤਹਿਤ ਸੂਬੇ ਦੇ ਲੋਕਾਂ ਨੂੰ ਨਾਗਰਿਕ ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਹ ਈ-ਸੇਵਾ ਆਨਲਾਈਨ ਪ੍ਰਣਾਲੀ ਸ਼ੁਰੂ ਕੀਤੀ ਗਈ ਸੀ, ਜਿਸ ਦੇ ਤਹਿਤ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ 43 ਸੇਵਾਵਾਂ, ਜਿਨ੍ਹਾਂ ਵਿਚ ਜਨਮ ਅਤੇ ਮੌਤ ਸਰਟੀਫਿਕੇਟ, ਹਲਫੀਆ ਬਿਆਨ, ਲਾਭਪਾਤਰੀ ਬੱਚਿਆਂ ਲਈ ਵਜ਼ੀਫ਼ਾ, ਰਿਹਾਇਸ਼ ਸਰਟੀਫਿਕੇਟ, ਐੱਸ.ਸੀ. ਸਰਟੀਫਿਕੇਟ, ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ, ਬੁਢਾਪਾ ਪੈਨਸ਼ਨ, ਬੀ.ਸੀ. ਸਰਟੀਫਿਕੇਟ, ਬਿਜਲੀ ਬਿੱਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿਚ ਨਾਮ ਸ਼ਾਮਲ ਕਰਨਾ, ਆਮਦਨ ਰਿਕਾਰਡ ਦੀ ਜਾਂਚ, ਵਿਆਹ ਰਜਿਸਟ੍ਰੇਸ਼ਨ (ਲਾਜ਼ਮੀ), ਮਲਟੀਪਲ, ਡੈਥ ਸਰਟੀਫਿਕੇਟ, ਉਸਾਰੀ ਮਜ਼ਦੂਰਾਂ ਦੇ ਕਾਰਡ ਦਾ ਨਵੀਨੀਕਰਨ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀ ਤਸਦੀਕ, ਜਨਮ ਸਰਟੀਫਿਕੇਟ ਵਿਚ ਸੁਧਾਰ, ਮੌਤ/ਐੱਨ.ਏ.ਸੀ. ਸਰਟੀਫਿਕੇਟ, ਪੇਂਡੂ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀ ਕਾਪੀ, ਜਨਰਲ ਜਾਤੀ ਸਰਟੀਫਿਕੇਟ, ਵਿਧਵਾ/ਬੇਸਹਾਰਾ ਪੈਨਸ਼ਨ, ਨਾਨ-ਕਨਕੰਬ੍ਰੈਂਸ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿਚ ਦੇਰੀ ਨਾਲ ਦਾਖਲਾ, ਓ.ਬੀ.ਸੀ. ਸਰਟੀਫਿਕੇਟ, ਆਮਦਨ ਅਤੇ ਸੰਪਤੀ ਸਰਟੀਫਿਕੇਟ, ਅਪਾਹਜਤਾ ਪੈਨਸ਼ਨ, ਫਰਦ, ਯੂ.ਡੀ.ਆਈ.ਡੀ. ਸਰਟੀਫਿਕੇਟ ਲਈ ਅਰਜ਼ੀ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਵਿਆਹ ਰਜਿਸਟ੍ਰੇਸ਼ਨ (ਆਨੰਦ), ਆਸ਼ਰਿਤ ਬੱਚਿਆਂ ਦੀ ਪੈਨਸ਼ਨ, ਬਾਰਡਰ ਏਰੀਆ ਸਰਟੀਫਿਕੇਟ, ਲੇਟ ਡੈੱਥ ਸਰਟੀਫਿਕੇਟ, ਐੱਨ.ਆਰ.ਆਈ. ਸੇਵਾਵਾਂ ਲਈ ਦਸਤਾਵੇਜ਼ਾਂ ’ਤੇ ਕਾਊਂਟਰ ਸਾਈਨ, ਪੁਲਸ ਕਲੀਅਰੈਂਸ ਸਰਟੀਫਿਕੇਟ ਲਈ ਕਾਊਂਟਰ ਸਾਈਨ, ਮੌਤ ਦੇ ਸਰਟੀਫਿਕੇਟ ਵਿਚ ਸੁਧਾਰ, ਕੰਢੀ ਖੇਤਰ ਵਿਚ ਦਾਖਲਾ ਸਰਟੀਫਿਕੇਟ ਆਦਿ ਸੇਵਾਵਾਂ ਲੋਕਾਂ ਨੂੰ ਉਪਲਬਧ ਕਰਵਾਈਆਂ ਜਾਂਦੀਆਂ ਹਨ।
ਇਹ ਵੀ ਪੜ੍ਹੋ- ਮਾਲਦੀਵ ਦੇ ਰਾਸ਼ਟਰਪਤੀ ਮੁਇਜ਼ੂ ਨੇ ਮੁੜ ਕੀਤਾ ਵੱਡਾ ਐਲਾਨ, ਭਾਰਤ 'ਤੇ ਨਿਰਭਰਤਾ ਘਟਾਉਣ ਲਈ ਲਿਆ ਇਹ ਫ਼ੈਸਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਘਣੀ ਧੁੰਦ ਤੇ ਠੰਡ ਕਾਰਨ ਘਰਾਂ 'ਚ ਕੈਦ ਹੋਏ ਲੋਕ, ਟਰੇਨਾਂ ਦੀ ਦੇਰੀ ਕਾਰਨ ਸਟੇਸ਼ਨਾਂ 'ਤੇ ਖੱਜਲ ਹੋ ਰਹੇ ਯਾਤਰੀ
NEXT STORY