ਜਲੰਧਰ (ਸੋਨੂੰ, ਰੱਤਾ)— ਜਲੰਧਰ ਵਿਖੇ ਪਿਛਲੇ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਸਿਵਲ ਸਰਜਨ ਦੇ ਕਰਮਚਾਰੀ ਅਤੇ ਅਧਿਕਾਰੀ ਕੁਝ ਦਿਨਾਂ ਤੋਂ ਦਫ਼ਤਰ ’ਚ ਹੀ ਧਰਨਾ ਦੇ ਰਹੇ ਸਨ ਪਰ ਸੋਮਵਾਰ ਨੂੰ ਉਹ ਅਚਾਨਕ ਸੜਕਾਂ ’ਤੇ ਉਤਰ ਆਏ। ਇਸ ਦੌਰਾਨ ਉਨ੍ਹਾਂ ਨੇ ਸਿਵਲ ਹਸਪਤਾਲ ਦੇ ਬਾਹਰ ਸੜਕ ’ਤੇ ਧਰਨਾ ਦੇ ਕੇ ਟਰੈਫਿਕ ਜਾਮ ਕਰ ਦਿੱਤੀ।

ਉਥੇ ਹੀ ਧਰਨੇ ’ਤੇ ਬੈਠੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੱਸਿਆ ਕਿ ਪਿਛਲੇ ਲਗਭਗ 4 ਸਾਲਾਂ ਤੋਂ ਹਰ ਤਿੰਨ-ਚਾਰ ਮਹੀਨਿਆਂ ਬਾਅਦ ਉਨ੍ਹਾਂ ਦੀ ਤਨਖ਼ਾਹ ਬੰਦ ਕਰ ਦਿੱਤੀ ਜਾਂਦੀ ਹੈ। ਫਿਰ ਜਦੋਂ ਰੋਸ ਪ੍ਰਦਰਸ਼ਨ ਕੀਤਾ ਜਾਂਦਾ ਹੈ ਤਾਂ ਫਿਰ ਉਨ੍ਹਾਂ ਨੂੰ ਤਨਖ਼ਾਹ ਜਾਰੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੇਕਰ ਕਾਮਿਆਂ ਨੂੰ ਜਲਦੀ ਤਨਖ਼ਾਹ ਨਾ ਦਿੱਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਜਿਸ ਬੋਰਵੈੱਲ 'ਚ ਡਿੱਗ ਕੇ 6 ਸਾਲਾ 'ਰਿਤਿਕ ਰੌਸ਼ਨ' ਨੇ ਗੁਆਈ ਸੀ ਜਾਨ, ਉਸ ਦੇ ਮਾਲਕ ਖ਼ਿਲਾਫ਼ ਹੋਈ ਵੱਡੀ ਕਾਰਵਾਈ


ਇਹ ਵੀ ਪੜ੍ਹੋ: ਜਲੰਧਰ: ਪਰਿਵਾਰ ਲਈ ਕਾਲ ਬਣ ਕੇ ਆਇਆ ਮੀਂਹ, ਕੰਧ ਡਿੱਗਣ ਕਾਰਨ ਨਨਾਣ-ਭਰਜਾਈ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਰਹੱਦੀ ਪਿੰਡਾਂ 'ਚ BSF ਦਾ ਸ਼ਲਾਘਾਯੋਗ ਉਪਰਾਲਾ, ਇੰਝ ਕਰ ਰਹੇ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ
NEXT STORY