ਜਲੰਧਰ (ਕੁੰਦਨ, ਪੰਕਜ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਹੈਰੋਇਨ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਕਮਿਸ਼ਨਰੇਟ ਪੁਲਸ ਨੇ ਇਕ ਇਤਲਾਹ 'ਤੇ ਪਿੰਡ ਕਾਕੀ ਗੁਰਦੁਆਰਾ ਸਾਹਿਬ, ਜਲੰਧਰ ਨੇੜੇ ਜਾਲ ਵਿਛਾਇਆ ਸੀ।
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲਸ ਨੇ ਰਾਜਪਾਲ ਉਰਫ਼ ਪਾਲੀ ਪੁੱਤਰ ਗੁਰਮੀਤਪਾਲ ਵਾਸੀ ਐੱਚ. 01/01, ਰਵਿਦਾਸ ਕਾਲੋਨੀ, ਜਲੰਧਰ ਨੂੰ ਰੋਕਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਪੁਲਸ ਨੇ 52 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਸਬੰਧੀ ਥਾਣਾ ਰਾਮਾ ਮੰਡੀ, ਜਲੰਧਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21-61-85 ਤਹਿਤ ਮੁਕੱਦਮਾ ਨੰਬਰ 34 ਮਿਤੀ 14.02.2025 ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ, ਘਰ ਪਹੁੰਚੇ ਭੂੰਦੜ ਸਣੇ ਹੋਰ ਆਗੂ
ਪੁਲਸ ਕਮਿਸ਼ਨਰ ਨੇ ਕਿਹਾ ਕਿ ਅੱਗੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਲੀ ਨਸ਼ਾ ਤਸਕਰੀ ਦੇ ਵੱਡੇ ਆਪ੍ਰੇਸ਼ਨ ਵਿੱਚ ਸ਼ਾਮਲ ਸੀ। ਉਸ ਨੇ ਦੱਸਿਆ ਕਿ ਉਸ ਦੇ ਇਕਬਾਲੀਆ ਬਿਆਨ ਦੇ ਆਧਾਰ 'ਤੇ ਪੁਲਸ ਟੀਮ ਨੇ ਪਿੰਡ ਡੱਲਵਾਂ, ਜਲੰਧਰ ਨੇੜੇ ਇਕ ਦੂਰ-ਦੁਰਾਡੇ ਟਿਕਾਣੇ ਤੋਂ 206 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਵੱਲੋਂ ਇਲਾਕੇ ਵਿੱਚ ਨਸ਼ਿਆਂ ਦੇ ਵਿਆਪਕ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਸ਼ੱਕੀ ਵਿਅਕਤੀ ਤੋਂ ਹੋਰ ਜਾਣਕਾਰੀ ਇਕੱਠੀ ਕਰਨੀ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਇਸ ਉਮਰ ਦੇ ਲੋਕਾਂ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਕਾਲੀ ਦਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ, ਘਰ ਪਹੁੰਚੇ ਭੂੰਦੜ ਸਣੇ ਹੋਰ ਆਗੂ
NEXT STORY