ਜਲੰਧਰ (ਖੁਰਾਣਾ)–ਜਲੰਧਰ ਸ਼ਹਿਰ ਵਿਚ ਗੰਦੇ ਪਾਣੀ ਦੀ ਸਪਲਾਈ ਦੀਆਂ ਵਧਦੀਆਂ ਸ਼ਿਕਾਇਤਾਂ ਨੂੰ ਲੈ ਕੇ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤੀ ਵਿਖਾਈ ਸੀ। ਕੁਝ ਸਮਾਂ ਪਹਿਲਾਂ ਨਿਗਮ ਕਮਿਸ਼ਨਰ ਵੱਲੋਂ ਹੁਕਮ ਜਾਰੀ ਕੀਤੇ ਗਏ ਸਨ ਕਿ ਓ. ਐਂਡ ਐੱਮ. ਸੈੱਲ ਨਾਲ ਜੁੜੇ ਜੂਨੀਅਰ ਇੰਜੀਨੀਅਰ (ਜੇ. ਈ.) ਆਪਣੇ-ਆਪਣੇ ਇਲਾਕਿਆਂ ਵਿਚ ਪਾਣੀ ਦੀ ਕੁਆਲਿਟੀ ਦੀ ਨਿਗਰਾਨੀ ਕਰਦੇ ਹੋਏ ਨਿਯਮਿਤ ਰੂਪ ਨਾਲ ਸਰਕਾਰੀ ਲੈਬ ਤੋਂ ਪਾਣੀ ਦੇ ਸੈਂਪਲ ਭਰਵਾਉਣ ਤਾਂ ਕਿ ਲੋਕਾਂ ਨੂੰ ਸਵੱਛ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ।
ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਪੋਸਟ ਪਾ ਕੇ ਕਿਹਾ...
ਪਰ ਨਿਗਮ ਕਮਿਸ਼ਨਰ ਦੇ ਇਨ੍ਹਾਂ ਹੁਕਮਾਂ ਨੂੰ ਜੇ. ਈਜ਼ ਵੱਲੋਂ ਗੰਭੀਰਤਾ ਨਾਲ ਨਹੀਂ ਲਿਆ ਗਿਆ। ਲਗਾਤਾਰ ਸ਼ਿਕਾਇਤਾਂ ਸਾਹਮਣੇ ਆਉਣ ਦੇ ਬਾਅਦ ਨਿਗਮ ਪ੍ਰਸ਼ਾਸਨ ਨੇ ਹੁਣ ਸਾਰੇ ਸਬੰਧਤ ਜੇ. ਈਜ਼ ਨੂੰ ਸ਼ੋਅਕਾਜ਼ ਨੋਟਿਸ ਜਾਰੀ ਕਰਦੇ ਹੋਏ ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗਿਆ ਹੈ। ਇਸੇ ਵਿਚਕਾਰ ਸ਼ਹਿਰ ਦੇ ਰਸਤਾ ਮੁਹੱਲਾ, ਵਾਰਡ ਨੰਬਰ 27 ਵਿਚ ਵੀਰਵਾਰ ਨੂੰ ਵੀ ਗੰਦੇ ਪਾਣੀ ਦੀ ਸਪਲਾਈ ਹੋਣ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਇਸ ਸਬੰਧ ਵਿਚ ਕਈ ਵਾਰ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਚੁੱਕੀਆਂ ਹਨ ਪਰ ਅਜੇ ਤਕ ਸਮੱਸਿਆ ਦਾ ਪੱਕਾ ਹੱਲ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ: ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ ਦੇ ਕਤਲ ਬਾਰੇ ਕੀਤੇ ਵੱਡੇ ਖ਼ੁਲਾਸੇ
ਇਲਾਕਾ ਨਿਵਾਸੀ ਰਾਜਿੰਦਰ ਕੁਮਾਰ, ਵਿਸ਼ਵ, ਮੋਹਿਤ, ਆਰਤੀ, ਮੱਖਣ ਅਤੇ ਪੰਕਜ ਨੇ ਕਿਹਾ ਕਿ ਨਗਰ ਨਿਗਮ ਨੂੰ ਲੋਕਾਂ ਦੀਆਂ ਸਮੱਸਿਆਵਾਂ ਨਾਲ ਕੋਈ ਲੈਣਾ-ਦੇਣਾ ਨਹੀਂ ਰਹਿ ਗਿਆ। ਉਨ੍ਹਾਂ ਦਾ ਦੋਸ਼ ਹੈ ਕਿ ਗੰਦੇ ਪਾਣੀ ਦੀ ਸਪਲਾਈ ਨਾਲ ਲੋਕ ਬੀਮਾਰੀਆਂ ਦੇ ਖਤਰੇ ਵਿਚ ਹਨ ਪਰ ਨਿਗਮ ਅਧਿਕਾਰੀ ਸ਼ਿਕਾਇਤਾਂ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕਰ ਰਹੇ। ਸਥਾਨਕ ਲੋਕਾਂ ਨੇ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਾਣੀ ਦੀ ਕੁਆਲਿਟੀ ਦੀ ਨਿਯਮਿਤ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਕਿ ਸ਼ਹਿਰ ਵਾਸੀਆਂ ਨੂੰ ਸਵੱਛ ਪਾਣੀ ਮਿਲ ਸਕੇ।
ਇਹ ਵੀ ਪੜ੍ਹੋ: ਸੂਬੇ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ, ਮੁੱਖ ਮੰਤਰੀ ਕੋਲ ਚੁਟਕਲਿਆਂ ਤੋਂ ਇਲਾਵਾ ਹੋਰ ਕੁਝ ਨਹੀਂ : ਪਰਗਟ ਸਿੰਘ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੂਬੇ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ, ਮੁੱਖ ਮੰਤਰੀ ਕੋਲ ਚੁਟਕਲਿਆਂ ਤੋਂ ਇਲਾਵਾ ਹੋਰ ਕੁਝ ਨਹੀਂ : ਪਰਗਟ ਸਿੰਘ
NEXT STORY