ਜਲੰਧਰ (ਸੋਨੂੰ) : ਜਲੰਧਰ 'ਚ ਸ਼ਨੀਵਾਰ ਨੂੰ ਵੀ ਧਰਨੇ ਕਾਰਨ ਹਾਈਵੇਅ ਜਾਮ ਕੀਤਾ ਗਿਆ। ਰਾਮਾ ਮੰਡੀ ਤੋਂ ਤਲ੍ਹਣ ਸਾਹਿਬ ਨੂੰ ਜਾਣ ਵਾਲੀ ਸੜਕ ਦੀ ਖਸਤਾ ਹਾਲਤ ਵਿਰੁੱਧ ਬਾਬਾ ਨਿਹਾਲ ਸਿੰਘ ਮਾਰਕੀਟ ਐਸੋਸੀਏਸ਼ਨ ਵੱਲੋਂ ਹਾਈਵੇਅ ਜਾਮ ਕੀਤਾ ਗਿਆ। ਹਾਲਾਂਕਿ ਪੁਲਸ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਧਰਨਾਕਾਰੀਆਂ ਨੂੰ ਭਰੋਸਾ ਦੇ ਕੇ ਧਰਨਾ ਖ਼ਤਮ ਕਰਵਾਇਆ ਅਤੇ ਆਵਾਜਾਈ ਨੂੰ ਸੁਚਾਰੂ ਕੀਤਾ।
ਇਹ ਖ਼ਬਰ ਵੀ ਪੜ੍ਹੋ - ਭੋਗਪੁਰ ਦੇ ਨੌਜਵਾਨ ਦਾ ਇਟਲੀ 'ਚ ਕਤਲ, ਪੰਜਾਬੀਆਂ ਨੇ ਕੀਤਾ ਪਿੱਠ 'ਤੇ ਵਾਰ, ਜਨਵਰੀ 'ਚ ਹੋਣਾ ਸੀ ਵਿਆਹ
ਇਸ ਸਬੰਧੀ ਮਾਰਕੀਟ ਐਸੋਸੀਏਸ਼ਨ ਵੱਲੋਂ ਗੱਲਬਾਤ ਕਰਦਿਆਂ ਦੁਕਾਨਦਾਰ ਨਵਦੀਪ ਸਿੰਘ ਨੇ ਦੱਸਿਆ ਕਿ ਰਾਮਾ ਮੰਡੀ ਤੋਂ ਤੱਲ੍ਹਣ ਸਾਹਿਬ ਨੂੰ ਜਾਣ ਵਾਲੀ ਸੜਕ ਪਿਛਲੇ ਲੰਬੇ ਸਮੇਂ ਤੋਂ ਖਸਤਾ ਹਾਲਤ 'ਚ ਹੈ। ਹਲਕਾ ਵਿਧਾਇਕ ਵੱਲੋਂ ਇਸ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਉਸਾਰੀ ਸ਼ੁਰੂ ਕਰਵਾ ਦਿੱਤੀ ਗਈ ਸੀ ਪਰ ਠੇਕੇਦਾਰ ਕੰਮ ਅੱਧ ਵਿਚਾਲੇ ਬੰਦ ਕਰ ਕੇ ਬੈਠਾ ਹੈ ਅਤੇ ਵਾਰ-ਵਾਰ ਕਹਿਣ 'ਤੇ ਵੀ ਸੜਕ ਦੀ ਉਸਾਰੀ ਨਹੀਂ ਕਰ ਰਿਹਾ। ਉਹ ਇਸ ਸਮੱਸਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਵੀ ਮੰਗ ਪੱਤਰ ਸੌਂਪ ਚੁੱਕੇ ਹਨ ਅਤੇ ਹਲਕਾ ਵਿਧਾਇਕ ਨੂੰ ਵੀ ਵਾਰ-ਵਾਰ ਕਿਹਾ ਜਾ ਰਿਹਾ ਹੈ। ਉਨ੍ਹਾਂ ਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ। ਪ੍ਰਸ਼ਾਸਨ ਤਕ ਆਪਣੀ ਅਵਾਜ਼ ਪਹੁੰਚਾਉਣ ਲਈ ਅੱਜ ਉਨ੍ਹਾਂ ਨੂੰ ਹਾਈਵੇ ਜਾਮ ਕਰਨ ਦਾ ਰਸਤਾ ਚੁਣਨਾ ਪਿਆ ਹੈ। ਉਨ੍ਹਾਂ ਕਿਹਾ ਕਿ ਸੜਕ ਖ਼ਰਾਬ ਹੋਣ ਕਾਰਨ ਜਿੱਥੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਤਿਉਹਾਰੀ ਸੀਜ਼ਨ ਦੌਰਾਨ ਦੁਕਾਨਦਾਰਾਂ ਦਾ ਬਹੁਤ ਨੁਕਸਾਨ ਹੋ ਰਿਹਾ।

ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦੇ ਕੇ ਧਰਨਾ ਖ਼ਤਮ ਕਰਵਾਇਆ ਤੇ ਆਵਾਜਾਈ ਸੁਚਾਰੂ ਕੀਤੀ ਗਈ। ਇਸ ਸਬੰਧੀ ਏ. ਸੀ. ਪੀ. ਸੈਂਟਰਲ ਨਿਰਮਲ ਸਿੰਘ ਨੇ ਕਿਹਾ ਕਿ ਦੁਕਾਨਦਾਰਾਂ ਨੂੰ ਸਮਝਾ ਕੇ ਧਰਨਾ ਖ਼ਤਮ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੀ ਮੰਗ ਜਾਇਜ਼ ਸੀ ਪਰ ਮੰਗ ਮਨਵਾਉਣ ਲਈ ਅਪਣਾਇਆ ਗਿਆ ਇਹ ਤਰੀਕਾ ਬਿਲਕੁਲ ਗਲਤ ਹੈ। ਇਸ ਲਈ ਦੁਕਾਨਦਾਰਾਂ ਨੂੰ ਸਮਝਾ ਕੇ ਹਾਈਵੇ ਤੋਂ ਧਰਨਾ ਚੁਕਵਾ ਦਿੱਤਾ ਗਿਆ ਹੈ ਤੇ ਉਨ੍ਹਾਂ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮੱਸਿਆ ਦੇ ਹੱਲ ਲਈ ਰਾਬਤਾ ਕਾਇਮ ਕਰਵਾ ਦਿੱਤਾ ਗਿਆ ਹੈ।
ਕਪੂਰਥਲਾ ਵਿਖੇ ਸੇਵਾ ਕੇਂਦਰਾਂ ਦਾ ਬਦਲਿਆ ਸਮਾਂ, ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ
NEXT STORY