ਜਲੰਧਰ (ਖੁਰਾਣਾ)–ਆਰ. ਟੀ. ਆਈ. ਐਕਟੀਵਿਸਟ ਕਰਨਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਲੋਕਪਾਲ ਪੰਜਾਬ ਨੇ ਜਲੰਧਰ ਦੇ ਮੇਅਰ ਵਿਨੀਤ ਧੀਰ, ਨਿਗਮ ਕਮਿਸ਼ਨਰ ਗੌਤਮ ਜੈਨ, ਐੱਮ. ਟੀ. ਪੀ. ਇਕਬਾਲਪ੍ਰੀਤ ਸਿੰਘ ਰੰਧਾਵਾ, ਨਰੇਸ਼ ਕੁਮਾਰ ਅਤੇ ਬਿਲਡਿੰਗ ਬ੍ਰਾਂਚ ਦੇ ਹੋਰਨਾਂ ਅਧਿਕਾਰੀਆਂ ਨੂੰ 21 ਅਗਸਤ ਨੂੰ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਚ ਤਲਬ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਗੋਲ਼ੀ ਮਾਰ ਕੇ ਕਤਲ ਕੀਤੇ ਵਕੀਲ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਖਿਡਾਰੀ ਦੀ ਮਾਂ ਨੇ ...
ਲੋਕਪਾਲ ਨੇ ਸਾਰਿਆਂ ਨੂੰ ਸੰਮਨ ਜਾਰੀ ਕਰਕੇ ਅਗਲੀ ਸੁਣਵਾਈ ’ਤੇ ਨਿੱਜੀ ਰੂਪ ਨਾਲ ਜਾਂ ਵਕੀਲ ਜ਼ਰੀਏ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ। ਅਜਿਹਾ ਨਾ ਕਰਨ ’ਤੇ ਨਿਯਮਾਂ ਦੇ ਅਨੁਸਾਰ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ। ਕਰਨਪ੍ਰੀਤ ਸਿੰਘ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਨ੍ਹਾਂ ਮਿੱਠਾਪੁਰ ਪਿੰਡ, ਅਲੀਪੁਰ, ਭੱਟੀ ਕੋਲਡ ਸਟੋਰ, ਕਾਲਾ ਸੰਘਿਆਂ ਰੋਡ ’ਤੇ ਚੋਪੜਾ ਕਾਲੋਨੀ ਅਤੇ ਸ਼ੇਰ ਸਿੰਘ ਕਾਲੋਨੀ ਨੇੜੇ ਹਾਈ ਟੈਨਸ਼ਨ ਤਾਰਾਂ ਦੇ ਹੇਠਾਂ ਗੈਰ-ਕਾਨੂੰਨੀ ਕਾਲੋਨੀਆਂ ਦੇ ਨਿਰਮਾਣ ਸਬੰਧੀ ਮੇਅਰ ਅਤੇ ਨਿਗਮ ਅਧਿਕਾਰੀਆਂ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ, ਜਿਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਇਨ੍ਹਾਂ ਗੈਰ-ਕਾਨੂੰਨੀ ਕਾਲੋਨੀਆਂ ਕਾਰਨ ਨਗਰ ਨਿਗਮ ਨੂੰ ਕਰੋੜਾਂ ਰੁਪਏ ਦੇ ਮਾਲੀਏ ਦਾ ਨੁਕਸਾਨ ਹੋਇਆ ਹੈ। ਲੋਕਪਾਲ ਪੰਜਾਬ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਗਲੀ ਸੁਣਵਾਈ 21 ਅਗਸਤ ਨੂੰ ਨਿਰਧਾਰਿਤ ਕੀਤੀ ਹੈ, ਜਿਸ ਵਿਚ ਸਾਰੇ ਸਬੰਧਤ ਅਧਿਕਾਰੀਆਂ ਤੋਂ ਜਵਾਬ ਤਲਬ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਅੱਜ ਸ਼ਾਮ 6 ਵਜੇ ਤੱਕ ਬੰਦ ਰਹੇਗਾ ਇਹ ਰਸਤਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗ੍ਰਿਫ਼ਤਾਰ MLA ਰਮਨ ਅਰੋੜਾ ਬਾਰੇ ਸਨਸਨੀਖੇਜ਼ ਖ਼ੁਲਾਸਾ, ਫਰਜ਼ੀ ਜਬਰ-ਜ਼ਿਨਾਹ ਮਾਮਲੇ 'ਚ...
NEXT STORY