ਜਲੰਧਰ (ਪੰਕਜ, ਕੁੰਦਨ)- ਨਸ਼ਿਆਂ ’ਤੇ ਨਕੇਲ ਪਾਉਣ ਲਈ ਚੱਲ ਰਹੀਆਂ ਲਗਾਤਾਰ ਕਾਰਵਾਈਆਂ ਦੌਰਾਨ ਜਲੰਧਰ ਕਮਿਸ਼ਨਰੇਟ ਪੁਲਸ ਦੇ ਥਾਣਾ ਭਾਰਗੋ ਕੈਂਪ ਦੀ ਟੀਮ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਪੁਲਸ ਵੱਲੋਂ 16.8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਥਾਣਾ ਭਾਰਗੋ ਕੈਂਪ ਦੀ ਪੁਲਸ ਟੀਮ ਨੇ ਸ਼ਹਿਰ ਵਿੱਚ ਸ਼ੱਕੀ ਵਿਅਕਤੀਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ: ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! ਭਿੜੀਆਂ ਦੋ ਧਿਰਾਂ, ਚੱਲੇ ਘਸੁੱਨ-ਮੁੱਕੇ ਤੇ ਬਜ਼ੁਰਗ ਦੀ ਲਾਹੀ ਪੱਗ
ਇਹ ਹੋਈ ਦੋਸ਼ੀਆਂ ਦੀ ਪਛਾਣ
1.ਨੀਰਜ ਪੁੱਤਰ ਭੋਲਾ ਨਾਥ, ਵਾਸੀ ਮਕਾਨ ਨੰਬਰ 93/2, ਭਾਰਗੋ ਕੈਂਪ ਜਲੰਧਰ,
2.ਮਾਨਵ ਪੁੱਤਰ ਕੀਮਤੀ ਲਾਲ, ਵਾਸੀ ਨੇੜੇ ਕਬੀਰ ਮੰਦਰ, ਭਾਰਗੋ ਕੈਂਪ ਜਲੰਧਰ, ਅਤੇ
3.ਕੁਨਾਲ ਪੁੱਤਰ ਸੋਮਨਾਥ, ਵਾਸੀ ਮਕਾਨ ਨੰਬਰ 66/11, ਭਾਰਗੋ ਕੈਂਪ ਜਲੰਧਰ ਵਜੋਂ ਹੋਈ ਹੈ।
ਪੁਲਸ ਨੇ ਦੋਸ਼ੀ ਨੀਰਜ ਪਾਸੋਂ 5.20 ਗ੍ਰਾਮ, ਮਾਨਵ ਪਾਸੋਂ 5.6 ਗ੍ਰਾਮ ਅਤੇ ਕੁਨਾਲ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਐੱਨ. ਡੀ. ਪੀ. ਐੱਸ. ਐਕਟ ਅਧੀਨ ਥਾਣਾ ਭਾਰਗੋ ਕੈਂਪ ਵਿੱਚ ਦਰਜ ਕੀਤਾ ਗਿਆ ਹੈ। ਦੋਸ਼ੀਆਂ ਦਾ ਪੁਲਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਜਾਰੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਨਸ਼ਾ ਕਿੱਥੋਂ ਲਿਆ ਗਿਆ ਸੀ ਅਤੇ ਇਨ੍ਹਾਂ ਦੇ ਨਾਲ ਹੋਰ ਕੌਣ ਇਸ ਨੈੱਟਵਰਕ ਵਿਚ ਸ਼ਾਮਲ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਭਿਆਨਕ ਹਾਦਸਾ! ਪਰਿਵਾਰ ਦੀਆਂ ਅੱਖਾਂ ਸਾਹਮਣੇ ਧੀ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! ਭਿੜੀਆਂ ਦੋ ਧਿਰਾਂ, ਚੱਲੇ ਘਸੁੰਨ-ਮੁੱਕੇ ਤੇ ਬਜ਼ੁਰਗ ਦੀ ਲਾਹੀ ਪੱਗ
NEXT STORY