ਜਲੰਧਰ (ਪੰਕਜ,ਕੁੰਦਨ)- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡੀ .ਸੀ. ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ, ਏ. ਡੀ. ਸੀ. ਪੀ. ਇਨਵੈਸਟੀਗੇਸ਼ਨ ਜੇਯੰਤ ਪੁਰੀ ਅਤੇ ACP ਅਮਰਵੀਰ ਸਿੰਘ ਦੀ ਨਿਗਰਾਨੀ ਹੇਠ ਇੰਚਾਰਜ ਸੀ. ਆਈ. ਏ. ਸਟਾਫ਼ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਟੀਮ ਨੇ ਕਾਰਵਾਈ ਕਰਦੇ ਹੋਏ ਇਕ ਦੋਸ਼ੀ ਨੂੰ 40 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਏ ਕਈ ਪਹਿਲੂ
ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਜਲੰਧਰ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੀ ਟੀਮ ਨਾਕਾਬੰਦੀ ਦੌਰਾਨ ਮਿਸ਼ਨ ਕਪਾਊਂਡ ਜਲੰਧਰ ਵਿਖੇ ਮੌਜੂਦ ਸੀ ਕਿ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਸ਼ੁਭਮ ਉਰਫ਼ ਗੋਰੂ ਪੁੱਤਰ ਸੁਨੀਲ ਕੁਮਾਰ ਵਾਸੀ ਮਕਾਨ ਨੰਬਰ 1897, ਨੇੜੇ ਬਾਲਮੀਕੀ ਮੰਦਰ, ਦਰੇਸੀ ਗਰਾਊਂਡ, ਲੁਧਿਆਣਾ ਵਜੋਂ ਹੋਈ। ਉਸਦੇ ਕਬਜ਼ੇ ਵਿੱਚੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਮੁਅੱਤਲ SHO ਦੇ ਮਾਮਲੇ 'ਚ ਨਵਾਂ ਮੋੜ, ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੀ ਐਂਟਰੀ
ਇਸ ਸਬੰਧ ਵਿੱਚ ਦੋਸ਼ੀ ਖ਼ਿਲਾਫ਼ NDPS ਐਕਟ ਅਧੀਨ ਥਾਣਾ ਡਿਵੀਜ਼ਨ ਨੰਬਰ 2 ਜਲੰਧਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਵਿਰੁੱਧ ਪਹਿਲਾਂ ਵੀ ਇਕ ਮੁੱਕਦਮਾ NDPS ਐਕਟ ਅਧੀਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਹੈ। ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਜੰਗ ਲਗਾਤਾਰ ਜਾਰੀ ਹੈ। ਨਸ਼ੇ ਦੇ ਜਾਲ ਨਾਲ ਸੰਬੰਧਤ ਹਰ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਸਖ਼ਤੀ ਨਾਲ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਨੂੰ ਨਸ਼ਾ-ਮੁਕਤ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ: ਫਗਵਾੜਾ ਵਿਖੇ ਬੱਸ ਸਟੈਂਡ ਨੇੜੇ ਵਾਪਰਿਆ ਭਿਆਨਕ ਹਾਦਸਾ, ਮਾਪਿਆਂ ਦੀਆਂ ਅੱਖਾਂ ਸਾਹਮਣੇ ਜਵਾਕ ਦੀ ਦਰਦਨਾਕ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਾਨ ਸਾਬ ਦੇ ਪਿਤਾ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਨਹੀਂ ਰੁੱਕ ਰਹੇ ਗਾਇਕ ਦੇ ਹੰਝੂ
NEXT STORY