ਜਲੰਧਰ (ਮਹਾਜਨ) : ਜਲੰਧਰ ਦੇ ਪ੍ਰਸਿੱਧ ਪੁਲਸ ਡੀ.ਏ.ਵੀ. ਪਬਲਿਕ ਸਕੂਲ ਦੀ ਪ੍ਰਿੰਸੀਪਲ ਡਾ. ਰਸ਼ਮੀ ਵਿਜ ਦਾ ਮੋਬਾਈਲ ਫੋਨ ਹੈਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਕਰਾਂ ਵੱਲੋਂ ਉਨ੍ਹਾਂ ਦੇ ਨਾਂ 'ਤੇ ਜਾਣਕਾਰਾਂ ਨੂੰ ਸੰਦੇਸ਼ ਭੇਜ ਕੇ 65 ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਹੈਕਰਾਂ ਨੇ ਬਹੁਤ ਹੀ ਚਲਾਕੀ ਨਾਲ ਪ੍ਰਿੰਸੀਪਲ ਦੇ ਸੰਪਰਕਾਂ ਨੂੰ ਸੰਦੇਸ਼ ਭੇਜੇ ਹਨ, ਜਿਸ ਵਿੱਚ ਮਦਦ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਇਹ ਰਕਮ ਦੋ ਘੰਟਿਆਂ ਦੇ ਅੰਦਰ ਵਾਪਸ ਕਰ ਦਿੱਤੀ ਜਾਵੇਗੀ। ਸਾਹਮਣੇ ਆਏ ਸਕ੍ਰੀਨਸ਼ੌਟਸ ਮੁਤਾਬਕ, ਸੁਨੇਹਿਆਂ ਵਿੱਚ ਲਿਖਿਆ ਗਿਆ ਹੈ ਕਿ ਯੂ.ਪੀ.ਆਈ. (UPI) ਠੀਕ ਤਰ੍ਹਾਂ ਕੰਮ ਨਹੀਂ ਕਰ ਰਿਹਾ, ਜਿਸ ਕਾਰਨ ਭੁਗਤਾਨ ਕਰਨ 'ਚ ਮੁਸ਼ਕਲ ਆ ਰਹੀ ਹੈ।
ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਵੱਲੋਂ ਤੁਰੰਤ ਆਪਣੇ ਸਾਰੇ ਜਾਣਕਾਰਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਅਜਿਹੇ ਕਿਸੇ ਵੀ ਸੰਦੇਸ਼ 'ਤੇ ਭਰੋਸਾ ਨਾ ਕੀਤਾ ਜਾਵੇ ਅਤੇ ਕੋਈ ਵੀ ਰਾਸ਼ੀ ਨਾ ਭੇਜੀ ਜਾਵੇ। ਮੋਬਾਈਲ ਹੈਕ ਹੋਣ ਬਾਰੇ ਸਬੰਧਤ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਪੂਰਾ ਦਿਨ ਬੱਤੀ ਰਹੇਗੀ ਬੰਦ
NEXT STORY