ਜਲੰਧਰ (ਪੰਕਜ, ਕੁੰਦਨ)- ਨਸ਼ਿਆਂ ਵਿਰੁੱਧ ਜੰਗ ਵਿੱਚ ਇਕ ਹੋਰ ਵੱਡਾ ਕਦਮ ਚੁੱਕਦਿਆਂ ਕਮਿਸ਼ਨਰੇਟ ਪੁਲਸ ਜਲੰਧਰ ਨੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ 40 ਪ੍ਰੀ ਅਤੇ ਪੋਸਟ ਟ੍ਰਾਇਲ ਕੇਸਾਂ ਵਿੱਚ ਜ਼ਬਤ ਕੀਤੇ ਗਏ ਨਸ਼ਿਆਂ ਨੂੰ ਨਸ਼ਟ ਕੀਤਾ। ਇਹ ਕਾਰਵਾਈ ਸੀਨੀਅਰ ਪੁਲਸ ਅਧਿਕਾਰੀਆਂ ਦੀ ਸਖ਼ਤ ਨਿਗਰਾਨੀ ਹੇਠ ਪਾਰਦਰਸ਼ੀ ਢੰਗ ਨਾਲ ਕੀਤੀ ਗਈ।
ਇਹ ਵੀ ਪੜ੍ਹੋ: MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ
ਪੁਲਸ ਕਮਿਸ਼ਨਰ ਜਲੰਧਰ ਨੇ ਕਿਹਾ ਕਿ ਇਹ ਪ੍ਰਕਿਰਿਆ ਏ. ਬੀ. ਐੱਸ. ਫੂਡ ਐਂਡ ਬੈਵਰੇਜਿਜ਼, ਪਿੰਡ ਰਾਓਵਾਲੀ, ਜਲੰਧਰ ਵਿਖੇ ਕਮਿਸ਼ਨਰੇਟ ਜਲੰਧਰ ਦੀ ਡਰੱਗ ਡਿਸਪੋਜ਼ਲ ਕਮੇਟੀ ਵੱਲੋਂ ਸਾਰੇ ਕਾਨੂੰਨੀ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਨਸ਼ਟ ਕੀਤੇ ਗਏ ਨਸ਼ਿਆਂ ਵਿੱਚ 11 ਕਿਲੋ 195 ਗ੍ਰਾਮ ਭੁੱਕੀ, 2 ਕਿਲੋ 266 ਗ੍ਰਾਮ ਹੈਰੋਇਨ, 2 ਕਿਲੋ 520 ਗ੍ਰਾਮ ਗਾਂਜਾ ਅਤੇ 10 ਗ੍ਰਾਮ ਨਸ਼ੀਲਾ ਪਾਉਡਰ ਸ਼ਾਮਲ ਸਨ। ਨਸ਼ਿਆਂ ਦੇ ਨਸ਼ਟਕਰਨ ਦਾ ਮਕਸਦ ਇਹ ਯਕੀਨੀ ਬਣਾਉਣਾ ਸੀ ਕਿ ਜ਼ਬਤ ਕੀਤੇ ਗਏ ਨਸ਼ੇ ਕਿਸੇ ਵੀ ਹਾਲਤ ਵਿੱਚ ਗੈਰ-ਕਾਨੂੰਨੀ ਮਾਰਕਿਟ ਵਿੱਚ ਨਾ ਪਹੁੰਚਣ ਅਤੇ ਨਾ ਹੀ ਭਵਿੱਖ ਵਿੱਚ ਗਲਤ ਤਰੀਕੇ ਨਾਲ ਵਰਤੇ ਜਾਣ।
ਇਹ ਵੀ ਪੜ੍ਹੋ: ਜਲੰਧਰ ਵਾਸੀ ਸਾਵਧਾਨ! ਰੈੱਡ ਲਾਈਟ ਜੰਪ, ਜ਼ੈਬਰਾ ਕਰਾਸਿੰਗ ਤੇ ਰਾਂਗ ਸਾਈਡ ਐਂਟਰੀ ’ਤੇ ਈ-ਚਲਾਨ ਦਾ ਫੋਕਸ
ਇਹ ਕਾਰਵਾਈ ਉੱਚ ਅਧਿਕਾਰੀਆਂ ਦੀ ਸਖ਼ਤ ਨਿਗਰਾਨੀ ਹੇਠ ਕੀਤੀ ਗਈ, ਜਿਨ੍ਹਾਂ ਡੀ. ਸੀ. ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਏ. ਡੀ. ਸੀ. ਪੀ. ਇਨਵੈਸਟੀਗੇਸ਼ਨ ਜੇਅੰਤ ਪੁਰੀ, ਏ. ਡੀ. ਸੀ. ਪੀ. ਪਰਮਜੀਤ ਸਿੰਘ ਅਤੇ ਏ. ਸੀ. ਪੀ. ਪੀ. ਬੀ. ਆਈ. (ਐੱਨ. ਡੀ. ਪੀ. ਐੱਸ.-ਨਾਰਕੋਟਿਕਸ) ਸੰਜੇ ਕੁਮਾਰ ਸ਼ਾਮਲ ਸਨ। ਪੁਲਸ ਕਮਿਸ਼ਨਰ ਜਲੰਧਰ ਨੇ ਕਿਹਾ ਕਿ ਪੁਲਸ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਅਜਿਹੀਆਂ ਨਸ਼ਾ ਵਿਰੋਧੀ ਕਾਰਵਾਈਆਂ ਭਵਿੱਖ ਵਿੱਚ ਹੋਰ ਤੇਜ਼ੀ ਨਾਲ ਜਾਰੀ ਰਹਿਣਗੀਆਂ ਤਾਂ ਜੋ ਜਲੰਧਰ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਬਣਾਇਆ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਜੂਆ ਲੁੱਟ ਦੇ ਮਾਮਲੇ 'ਚ ਇਕ ਗ੍ਰਿਫ਼ਤਾਰ, ਜਾਂਚ 'ਚ ਹੋ ਸਕਦੇ ਨੇ ਵੱਡੇ ਖ਼ੁਲਾਸੇ
NEXT STORY