ਜਲੰਧਰ (ਪੰਕਜ, ਕੁੰਦਨ)- ਜਲੰਧਰ ਕਮਿਸ਼ਨਰੇਟ ਪੁਲਸ ਨੇ ਅੱਜ ਪੁਲਸ ਲਾਈਨ ਜਲੰਧਰ ਦੇ ਪੁਲਸ ਸਟੇਸ਼ਨ ਸਾਈਬਰ ਕਰਾਈਮ ਵਿਖੇ 50 ਗੁੰਮ ਅਤੇ ਖੋਏ ਹੋਏ ਮੋਬਾਇਲ ਫੋਨ ਸਫਲਤਾਪੂਰਵਕ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਕੀਤੇ। ਇਹ ਕਾਰਵਾਈ ਪੁਲਸ ਕਮਿਸ਼ਨਰ, ਜਲੰਧਰ, ਧਨਪ੍ਰੀਤ ਕੌਰ ਦੇ ਨਿਰਦੇਸ਼ਾਂ ਹੇਠ ADCP (Operations)ਵਿਨੀਤ ਅਹਲਾਵਤ ਅਤੇ ACP (Cyber Crime) ਸੰਜੇ ਕੁਮਾਰ ਦੀ ਅਗਵਾਈ ਵਿੱਚ ਪੁਲਸ ਟੀਮ ਵੱਲੋਂ ਕੀਤੀ ਗਈ, ਜਿਸ ਵਿੱਚ ਜਲੰਧਰ ਕਮਿਸ਼ਨਰੇਟ ਪੁਲਸ ਦਾ ਆਈ. ਟੀ. ਸਟਾਫ਼ ਵੀ ਸ਼ਾਮਲ ਸੀ।
ਗੁੰਮ ਹੋਏ ਮੋਬਾਇਲਾਂ ਦੇ IMEI ਨੰਬਰਾਂ ਦਾ ਪਤਾ ਲਗਾਉਣ ਲਈ ਡਿਜੀਟਲ ਟ੍ਰੈਕਿੰਗ ਤਕਨੀਕਾਂ ਵਰਤੀਆਂ ਗਈਆਂ। ਅਸਲ ਮਾਲਕਾਂ ਦੀ ਪੂਰੀ ਤਸਦੀਕ ਤੋਂ ਬਾਅਦ ਵੱਖ-ਵੱਖ ਬ੍ਰਾਂਡਾਂ ਦੇ ਇਹ 50 ਮੋਬਾਇਲ ਫੋਨ ਉਨ੍ਹਾਂ ਨੂੰ ਵਾਪਸ ਸੌਂਪੇ ਗਏ। ਪਿਛਲੇ ਮਹੀਨੇ ਵੀ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ 30 ਮੋਬਾਇਲ ਫੋਨ ਰਿਕਵਰ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਕੀਤੇ ਗਏ ਸਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਕਾਰਵਾਈ ਜਾਰੀ ਰਹੇਗੀ।
ਇਹ ਵੀ ਪੜ੍ਹੋ: ਜਲੰਧਰ : ਜਿਊਲਰ ਸ਼ਾਪ ਡਕੈਤੀ ਮਾਮਲੇ 'ਚ ਮੁਲਜ਼ਮਾਂ ਦੀ ਨਵੀਂ CCTV ਆਈ ਸਾਹਮਣੇ, ਖੁੱਲ੍ਹਿਆ ਵੱਡਾ ਰਾਜ਼
CEIR ਪੋਰਟਲ ਭਾਰਤ ਸਰਕਾਰ ਦੇ ਟੈਲੀਕਮਿ ਯੂਨੀਕੇਸ਼ਨ ਵਿਭਾਗ (DoT) ਦੀ ਇਕ ਮਹੱਤਵਪੂਰਣ ਪਹਲ ਹੈ, ਜੋ ਗੁੰਮ ਜਾਂ ਚੋਰੀ ਹੋਏ ਮੋਬਾਇਲ ਫੋਨਾਂ ਨੂੰ ਬਲੌਕ ਕਰਨ, ਉਨ੍ਹਾਂ ਦੇ ਦੁਰੁਪਯੋਗ ਨੂੰ ਰੋਕਣ ਅਤੇ IMEI ਆਧਾਰਿਤ ਟ੍ਰੈਕਿੰਗ ਰਾਹੀਂ ਉਨ੍ਹਾਂ ਦੀ ਬਰਾਮਦਗੀ ਸੌਖੀ ਬਣਾਉਂਦਾ ਹੈ। ਜਲੰਧਰ ਕਮਿਸ਼ਨਰੇਟ ਪੁਲਸ ਨਾਗਰਿਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਆਪਣੇ ਗੁੰਮ ਜਾਂ ਚੋਰੀ ਹੋਏ ਮੋਬਾਇਲ ਫੋਨਾਂ ਦੀ ਤੁਰੰਤ ਰਿਪੋਰਟ CEIR ਪੋਰਟਲ (https://ceir.gov.in) 'ਤੇ ਜਾਂ ਨਜ਼ਦੀਕੀ ਸਾਂਝ ਕੇਂਦਰ ਵਿਖੇ ਦਰਜ ਕਰਵਾਉਣ ਤਾਂ ਜੋ ਉਨ੍ਹਾਂ ਦੀ ਸਮੇਂ ਸਿਰ ਮਦਦ ਅਤੇ ਬਰਾਮਦਗੀ ਸੰਭਵ ਹੋ ਸਕੇ ।
ਇਹ ਵੀ ਪੜ੍ਹੋ: ਪਾਕਿ ਡੌਂਕਰ ਮਿੱਠੂ ਬਾਰੇ ਖੁੱਲ੍ਹੇ ਵੱਡੇ ਰਾਜ਼! ਡੌਂਕੀ ਲਾ ਰਹੇ ਨੌਜਵਾਨਾਂ ਨੂੰ ਬੰਦੀ ਬਣਾ ਕੇ ਕ੍ਰਿਪਟੋ ਐਪ ਜ਼ਰੀਏ ...
ਲਾਭਪਾਤਰੀਆਂ ਦੇ ਬਿਆਨ:
ਰਾਦਿਕਾ ਸਿੱਕਾ ਨੇ ਕਿਹਾ ਕਿ ਉਨ੍ਹਾਂ ਦਾ ਸਮਾਰਟਫੋਨ ਗੁੰਮ ਹੋ ਗਿਆ ਸੀ ਅਤੇ ਉਨ੍ਹਾਂ ਨੇ ਸੀਈਆਈਆਰ ਵਿਖੇ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਨੇ ਜਲੰਧਰ ਪੁਲਸ ਕਮਿਸ਼ਨਰੇਟ ਵੱਲੋਂ ਉਨ੍ਹਾਂ ਦੇ ਫੋਨ ਦੀ ਜਲਦੀ ਰਿਕਵਰੀ ਅਤੇ ਵਾਪਸੀ ਲਈ ਆਪਣੀ ਡੂੰਘੀ ਪ੍ਰਸ਼ੰਸਾ ਪ੍ਰਗਟ ਕੀਤੀ। ਸਤੀਸ਼ ਨੇ ਦੱਸਿਆ ਕਿ ਉਨ੍ਹਾਂ ਦਾ ਮੋਬਾਇਲ ਫੋਨ ਬਸਤੀ ਬਾਵਾ ਖੇਲ, ਜਲੰਧਰ ਵਿਖੇ ਗੁੰਮ ਹੋ ਗਿਆ ਸੀ ਅਤੇ ਉਨ੍ਹਾਂ ਨੇ ਥਾਣਾ ਬਸਤੀ ਬਾਵਾ ਖੇਲ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਨੇ ਆਪਣਾ ਫੋਨ ਰਿਕਵਰ ਕਰਨ ਵਿੱਚ ਤੁਰੰਤ ਕਾਰਵਾਈ ਕਰਨ ਲਈ ਪੰਜਾਬ ਪੁਲਸ ਦਾ ਤਹਿ ਦਿਲੋਂ ਧੰਨਵਾਦ ਕੀਤਾ। ਹਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਫੋਨ ਜਯੋਤੀ ਚੌਕ, ਜਲੰਧਰ ਵਿਖੇ ਗੁੰਮ ਹੋ ਗਿਆ ਸੀ ਅਤੇ ਉਨ੍ਹਾਂ ਨੇ ਇਕ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਨੇ ਆਪਣਾ ਫੋਨ ਰਿਕਵਰ ਕਰਨ ਅਤੇ ਵਾਪਸ ਕਰਨ ਵਿੱਚ ਪੰਜਾਬ ਪੁਲਸ ਦੇ ਮਿਹਨਤੀ ਯਤਨਾਂ ਲਈ ਦਿਲੋਂ ਧੰਨਵਾਦ ਕੀਤਾ।
ਅਰਪਿਤ ਨੇ ਸਾਂਝਾ ਕੀਤਾ ਕਿ ਉਨ੍ਹਾਂ ਦਾ ਫੋਨ ਗੁੰਮ ਹੋ ਗਿਆ ਸੀ ਅਤੇ ਉਨ੍ਹਾਂ ਨੇ ਥਾਣਾ ਡਿਵੀਜ਼ਨ ਨੰਬਰ 4, ਜਲੰਧਰ ਵਿਖੇ ਸ਼ਿਕਾਇਤ ਦਰਜ ਕਰਵਾਈ। ਸ਼ੁਰੂ ਵਿੱਚ ਉਨ੍ਹਾਂ ਨੇ ਇਸ ਨੂੰ ਰਿਕਵਰ ਕਰਨ ਦੀ ਉਮੀਦ ਗੁਆ ਦਿੱਤੀ ਸੀ ਪਰ ਅੱਜ ਪੰਜਾਬ ਪੁਲਸ ਦੀ ਪ੍ਰਭਾਵਸ਼ਾਲੀ ਕਾਰਵਾਈ ਕਾਰਨ, ਉਹ ਆਪਣਾ ਫੋਨ ਰਿਕਵਰ ਕਰਨ ਦੇ ਯੋਗ ਹੋ ਗਏ। ਉਨ੍ਹਾਂ ਨੇ ਜਲੰਧਰ ਪੁਲਸ ਦਾ ਉਨ੍ਹਾਂ ਦੇ ਅਟੱਲ ਸਮਰਪਣ ਲਈ ਦਿਲੋਂ ਧੰਨਵਾਦ ਕੀਤਾ।
ਇਹ ਵੀ ਪੜ੍ਹੋ: Punjab:ਹੈਂ ਇਹ ਕੀ! 4 ਸਾਲ ਬਾਅਦ ਜ਼ਿੰਦਾ ਨਿਕਲਿਆ ਜਬਰ-ਜ਼ਿਨਾਹ ਦਾ ਮੁਲਜ਼ਮ, ਹੈਰਾਨ ਕਰੇਗਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਲੰਧਰ : ਜਿਊਲਰ ਸ਼ਾਪ ਡਕੈਤੀ ਮਾਮਲੇ 'ਚ ਮੁਲਜ਼ਮਾਂ ਦੀ ਨਵੀਂ CCTV ਆਈ ਸਾਹਮਣੇ, ਖੁੱਲ੍ਹਿਆ ਵੱਡਾ ਰਾਜ਼
NEXT STORY