ਜਲੰਧਰ (ਚੋਪੜਾ)-ਜਲੰਧਰ ਜ਼ਿਲੇ ਨੇ ਇਕ ਮਹੱਤਵਪੂਰਨ ਸਫਲਤਾ ਹਾਸਲ ਕਰਦੇ ਹੋਏ ਪਿਛਲੇ ਕੁਝ ਦਿਨਾਂ ਦੌਰਾਨ ਖਰਾਬ ਮੌਸਮ ਦੇ ਬਾਵਜੂਦ 5.17 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦੇ ਟੀਚੇ ਤਹਿਤ ਅੱਧੀ ਤੋਂ ਵੱਧ 2.90 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ, ਇਸ ਲਈ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਪੰਜਾਬ ਵੱਲੋਂ ਜਾਰੀ ਹੁਕਮਾਂ ਅਨੁਸਾਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਜ਼ਿਲੇ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਸੰਬੰਧਤਾਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਰਹੀ ਹੈ।
ਡਾ. ਅਗਰਵਾਲ ਨੇ ਆਦਮਪੁਰ ਦੀ ਬਾਹੂਦੀਨ ਮੰਡੀ ਦਾ ਦੌਰਾ ਕਰਦਿਆਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਹਿਲੀ ਵਾਰ 27 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਲਿਫ਼ਟਿੰਗ ਕਰਕੇ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ ਅਤੇ ਪਿਛਲੇ ਤਿੰਨ ਦਿਨਾਂ ਤੋਂ ਰੋਜ਼ਾਨਾ 25 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ 2024 ਦੀ ਹੁਣ ਤਕ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਫੜੀ, ਕੈਨੇਡਾ ਸਣੇ 5 ਦੇਸ਼ਾਂ 'ਚ ਫੈਲਿਆ ਨੈੱਟਵਰਕ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਅਗਰਵਾਲ ਨੇ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2.90 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕਰਕੇ ਕਿਸਾਨਾਂ ਦੇ ਖ਼ਾਤਿਆਂ ਵਿਚ 587 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਢੁੱਕਵੇਂ ਖ਼ਰੀਦ ਪ੍ਰਬੰਧਾਂ ’ਤੇ ਜ਼ੋਰ ਦਿੱਤਾ। ਉਨ੍ਹਾਂ ਸਮੁੱਚੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਦਾ ਰੋਜ਼ਾਨਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕੋਈ ਪ੍ਰੇਸ਼ਾਨੀ ਨਾ ਹੋਵੇ।
ਇਹ ਵੀ ਪੜ੍ਹੋ- ਪਟਿਆਲਾ 'ਚ ਵੱਡੀ ਵਾਰਦਾਤ, ਬੱਕਰੀਆਂ ਦੇ ਵਾੜੇ 'ਚ ਸੁੱਤੇ ਪਏ 70 ਸਾਲਾ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਲਤਾਨਪੁਰ ਲੋਧੀ ਵਿਖੇ 617 ਕਿਲੋ ਲਾਹਣ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
NEXT STORY