ਜਲੰਧਰ (ਸੋਨੂੰ)— ਕੇਂਦਰ ਸਰਕਾਰ ਵੱਲੋਂ ਜਦੋਂ ਤੋਂ ਖੇਤੀ ਕਾਨੂੰਨ ਲਾਗੂ ਕੀਤੇ ਗਏ ਹਨ, ਉਦੋਂ ਤੋਂ ਕਿਸਾਨ ਜਥੇਬੰਦੀਆਂ ਆਪਣੇ ਹੱਕਾਂ ਦੀ ਲੜਾਈ ਲੜ ਰਹੀਆਂ ਹਨ। ਕਿਸਾਨਾਂ ਵੱਲੋਂ 26 ਜਨਵਰੀ ਨੂੰ ‘ਟਰੈਕਟਰ ਮਾਰਚ’ ਕੱਢਿਆ ਜਾਣਾ ਹੈ। ਇਸੇ ਦੇ ਸੰਬੰਧ ’ਚ ਅੱਜ ਕਿਸਾਨਾਂ ਦੇ ਹਿੱਤ ’ਚ ਜਲੰਧਰ ’ਚ ‘ਟਰੈਕਟਰ ਰੈਲੀ’ ਦਾ ਆਯੋਜਨ ਕੀਤਾ ਗਿਆ।
ਅਫ਼ਸੋਸਜਨਕ ਖ਼ਬਰ: ਕਿਸਾਨੀ ਸੰਘਰਸ਼ ਦੌਰਾਨ ਮੁਕਤਸਰ ਦੇ ਕਿਸਾਨ ਦੀ ਹੋਈ ਮੌਤ
ਪੰਜਾਬ ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਰੋਮਾਣਾ ਨੇ ਜਲੰਧਰ ਦੇ ਪ੍ਰਤਾਪਪੁਰਾ ਪਿੰਡ ਤੋਂ ਗੁਰੂ ਤੇਗ ਬਹਾਦੁਰ ਨਗਰ ਤੱਕ ਇਕ ਵਿਸ਼ਾਲ ਟਰੈਕਟਰ ਮਾਰਚ ਕੱਢਿਆ। ਇਸ ਮੌਕੇ ਬੰਟੀ ਨੇ ਦੱਸਿਆ ਕਿ ਇਸ ਟਰੈਕਟਰ ਮਾਰਚ ਦਾ ਨਿਕਲਣਾ ਆਮ ਲੋਕਾਂ ਦੇ ਲਈ ਸੰਦੇਸ਼ ਹੈ ਤਾਂਕਿ ਲੋਕ ਵੱਧ-ਚੜ੍ਹ ਕੇ 26 ਮਾਰਚ ਨੂੰ ਦਿੱਲੀ ਵਿਖੇ ਕੱਢੇ ਜਾ ਰਹੇ ਟਰੈਕਟਰ ਮਾਰਚ ’ਚ ਹਿੱਸਾ ਲੈਣ। ਬੰਟੀ ਨੇ ਇਹ ਵੀ ਕਿਹਾ ਕਿ ਆਉਣ ਵਾਲੇ 10 ਦਿਨਾਂ ’ਚ ਅਜਿਹੇ ਹੀ ਟਰੈਕਟਰ ਮਾਰਚ ਕੱਢੇ ਜਾਣਗੇ ਤਾਂਕਿ 26 ਜਨਵਰੀ ਨੂੰ ਸਾਰੇ ਪੰਜਾਬ ਵਾਸੀ ਦਿੱਲੀ ਪਹੁੰਚ ਕੇ ਟਰੈਕਟਰ ਮਾਰਚ ’ਚ ਹਿੱਸਾ ਲੈ ਸਕਣ।
ਇਥੇ ਦੱਸਣਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਨੂੰ ਡਟੇ ਹੋਏ ਅੱਜ 47 ਦਿਨ ਹੋ ਗਏ ਹਨ ਪਰ ਸਰਕਾਰ ਉਨ੍ਹਾਂ ਦੀ ਕੋਈ ਵੀ ਗੱਲ ਨਹੀਂ ਸੁਣ ਰਹੀ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 8 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਹੱਲ ਨਹੀਂ ਨਿਕਲਿਆ।
ਇਹ ਵੀ ਪੜ੍ਹੋ : ਪੰਜਾਬ ਦੇ ਟ੍ਰੈਵਲ ਏਜੰਟਾਂ ਦਾ ਕਾਰਨਾਮਾ, ਫਰਜ਼ੀਵਾੜਾ ਕਰਕੇ ਵਿਦਿਆਰਥੀਆਂ ਨੂੰ ਇੰਝ ਭੇਜਿਆ ਵਿਦੇਸ਼
ਬੀਤੀ 8 ਜਨਵਰੀ ਨੂੰ ਹੋਈ ਬੈਠਕ ’ਚ ਕੇਂਦਰ ਨੇ ਕਾਨੂੰਨ ਨੂੰ ਰੱਦ ਕਰਨ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਜਦਕਿ ਕਿਸਾਨ ਆਗੂਆਂ ਨੇ ਕਿਹਾ ਕਿ ‘ਜਿੱਤਾਂਗੇ ਜਾਂ ਮਰਾਂਗੇ’। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਦੋ-ਟੁੱਕ ਆਖਿਆ ਸੀ ਕਿ ਉਹ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਘਰ ਵਾਪਸੀ ਕਰਨਗੇ। ਹੁਣ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅਗਲੀ ਬੈਠਕ 15 ਜਨਵਰੀ ਨੂੰ ਤੈਅ ਹੈ।
ਇਹ ਵੀ ਪੜ੍ਹੋ : ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ
ਸਰਹੱਦੀ ਖੇਤਰਾਂ ਦੇ ਪੀੜਤ ਪਰਿਵਾਰਾਂ ਲਈ ਭਿਜਵਾਈ 581ਵੇਂ ਟਰੱਕ ਦੀ ਰਾਹਤ ਸਮੱਗਰੀ
NEXT STORY