ਜਲੰਧਰ (ਪੁਨੀਤ)-ਕਠੂਆ ਵਿਚ ਪੁਲ ’ਤੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੋਣ ਕਾਰਨ ਜੰਮੂ ਦੀਆਂ ਟਰੇਨ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਅਤੇ ਵੱਖ-ਵੱਖ ਟਰੇਨਾਂ ਨੂੰ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਸ਼ਾਰਟ-ਟਰਮੀਨੇਟ ਕਰ ਕੇ ਵਾਪਸ ਭੇਜ ਦਿੱਤਾ ਗਿਆ, ਜਦਕਿ ਕਈ ਟਰੇਨਾਂ ਜੰਮੂ ਅਤੇ ਵੈਸ਼ਨੋ ਦੇਵੀ ਦੀ ਬਜਾਏ ਕੈਂਟ ਸਟੇਸ਼ਨ ਤੋਂ ਚਲਾਈਆਂ ਗਈਆਂ। ਇਸ ਕਾਰਨ ਜੰਮੂ ਰੂਟ ’ਤੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਅਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸੇ ਸਿਲਸਿਲੇ ਵਿਚ ਵੱਖ-ਵੱਖ ਟਰੇਨਾਂ ਘੰਟਿਆਂਬੱਧੀ ਦੇਰੀ ਨਾਲ ਪਹੁੰਚੀਆਂ, ਜਿਸ ਕਾਰਨ ਯਾਤਰੀਆਂ ਨੂੰ ਕਈ ਘੰਟੇ ਸਟੇਸ਼ਨ ’ਤੇ ਟ੍ਰੇਨਾਂ ਦੀ ਉਡੀਕ ਕਰਨੀ ਪਈ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਕਾਰਨ ਤਬਾਹੀ! ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹੋਏ ਸਖ਼ਤ ਹੁਕਮ
ਇਸੇ ਸਿਲਸਿਲੇ ਵਿਚ ਵੈਸ਼ਨੋ ਦੇਵੀ ਤੋਂ ਆਉਣ ਵਾਲੀ ਵੰਦੇ ਭਾਰਤ 26406 ਜਲੰਧਰ ਦੇ ਆਪਣੇ ਤੈਅ ਸਮੇਂ ਸਵੇਰੇ 11.01 ਤੋਂ ਸਵਾ 3 ਘੰਟੇ ਲੇਟ ਰਹਿੰਦੇ ਹੋਏ ਦੁਪਹਿਰ 2.20 ਵਜੇ ਸਿਟੀ ਸਟੇਸ਼ਨ ਪਹੁੰਚੀ। ਇਸੇ ਤਰ੍ਹਾਂ ਅੰਮ੍ਰਿਤਸਰ ਤੋਂ ਵੈਸ਼ਨੋ ਦੇਵੀ ਜਾਣ ਵਾਲੀ ਵੰਦੇ ਭਾਰਤ 26405 ਜਲੰਧਰ ਦੇ ਆਪਣੇ ਤੈਅ ਸਮੇਂ ਸ਼ਾਮ 5.30 ਵਜੇ ਤੋਂ ਪੌਣਾ ਘੰਟਾ ਲੇਟ ਰਹਿੰਦੇ ਹੋਏ 8.18 ਵਜੇ ਸਿਟੀ ਸਟੇਸ਼ਨ ’ਤੇ ਪਹੁੰਚੀ।

ਜੰਮੂ ਦੇ ਕੈਪਟਨ ਤੁਸ਼ਾਰ ਮਹਾਜਨ ਸਟੇਸ਼ਨ ’ਤੇ ਜਾਣ ਵਾਲੀ ਐੱਮ. ਸੀ. ਟੀ. ਐੱਮ. 22431 ਨੂੰ ਕੈਂਟ ਸਟੇਸ਼ਨ ’ਤੇ ਹੀ ਰੋਕ ਦਿੱਤਾ ਗਿਆ। ਉਕਤ ਟਰੇਨ ਪੌਣੇ 6 ਘੰਟੇ ਦੀ ਦੇਰੀ ਨਾਲ ਕੈਂਟ ਪਹੁੰਚੀ। ਇਸੇ ਤਰ੍ਹਾਂ ਕੋਟਾ ਤੋਂ ਚੱਲ ਕੇ ਵੈਸ਼ਨੋ ਦੇਵੀ ਜਾਣ ਵਾਲੀ 19803 ਨੂੰ ਵੀ ਕੈਂਟ ਸਟੇਸ਼ਨ ’ਤੇ ਰੱਦ ਕਰ ਦਿੱਤਾ ਗਿਆ ਅਤੇ ਅੱਗੇ ਨਹੀਂ ਭੇਜਿਆ ਗਿਆ। ਉਕਤ ਟਰੇਨ 3 ਘੰਟੇ ਦੀ ਦੇਰੀ ਨਾਲ ਕੈਂਟ ਪਹੁੰਚੀ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਾਨਾ-ਨਾਨੀ ਨੇ ਦੋਹਤੀ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
ਜੰਮੂ ਤਵੀ ਜਾਣ ਵਾਲੀ ਹਿਮਗਿਰੀ ਐਕਸਪ੍ਰੈੱਸ 12331 ਨੂੰ ਜਲੰਧਰ ਕੈਂਟ ’ਤੇ ਸ਼ਾਰਟ ਟਰਮੀਨੇਟ ਕਰ ਦਿੱਤਾ ਗਿਆ। ਉਕਤ ਟਰੇਨ ਸਾਢੇ 3 ਘੰਟੇ ਦੀ ਦੇਰੀ ਨਾਲ ਕੈਂਟ ਪਹੁੰਚੀ ਸੀ। ਉਥੇ ਹੀ ਉਕਤ ਟਰੇਨਾਂ ਦੀ ਵਾਪਸੀ ਵਾਲੀਆਂ ਟਰੇਨਾਂ 22432, 19804 ਅਤੇ 12332 ਨੂੰ ਜਲੰਧਰ ਕੈਂਟ ਤੋਂ ਸ਼ਾਰਟ ਓਰਿਜਿਨੇਟ ਕਰਕੇ ਚਲਾਇਆ ਗਿਆ। ਉਥੇ ਹੀ ਮੀਂਹ ਦੌਰਾਨ ਸਿਟੀ ਰੇਲਵੇ ਸਟੇਸ਼ਨ ਦੀਆਂ ਪਟੜੀਆਂ ’ਤੇ ਪਾਣੀ ਭਰਿਆ ਦੇਖਿਆ ਗਿਆ। ਲਗਾਤਾਰ ਵੇਖਿਆ ਜਾ ਰਿਹਾ ਹੈ ਕਿ ਪਟੜੀਆਂ ’ਤੇ ਪਾਣੀ ਭਰ ਜਾਂਦਾ ਹੈ ਅਤੇ ਪ੍ਰੇਸ਼ਾਨੀ ਦਾ ਕਾਰਨ ਬਣਦਾ ਹੈ। ਰੇਲਵੇ ਵੱਲੋਂ ਇਸ ਦਾ ਪੁਖਤਾ ਹੱਲ ਨਹੀਂ ਕੀਤਾ ਜਾ ਰਿਹਾ, ਜੋ ਕਿ ਆਪਣੇ-ਆਪ ਵਿਚ ਵੱਡੇ ਸਵਾਲ ਖੜ੍ਹੇ ਕਰਦਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ! 4 ਜ਼ਿਲ੍ਹਿਆਂ 'ਚ Alert, ਡੈਮਾਂ 'ਚ ਵੀ ਖ਼ਤਰੇ ਦੇ ਨਿਸ਼ਾਨ 'ਤੇ ਪੁੱਜਾ ਪਾਣੀ
ਕੈਂਟ ਸਟੇਸ਼ਨ ’ਤੇ ਸਥਾਪਤ ਕੀਤਾ ਸਪੈਸ਼ਲ ਕਾਊਂਟਰ
ਯਾਤਰੀਆਂ ਦੀ ਮਦਦ ਲਈ ਕੈਂਟ ਰੇਲਵੇ ਸਟੇਸ਼ਨ ’ਤੇ ਇਕ ਸਪੈਸ਼ਲ ਕਾਊਂਟਰ ਸਥਾਪਤ ਕੀਤਾ ਗਿਆ, ਜਿਸ ਜ਼ਰੀਏ ਯਾਤਰੀਆਂ ਨੂੰ ਆਉਣ ਵਾਲੀਆਂ ਟ੍ਰੇਨਾਂ, ਫੰਡ ਦਾ ਭੁਗਤਾਨ ਅਤੇ ਹੋਰ ਮਦਦ ਕੀਤੀ ਗਈ। ਫਿਰੋਜ਼ਪੁਰ ਡਿਵੀਜ਼ਨ ਦੇ ਸੀਨੀਅਰ ਅਧਿਕਾਰੀਆਂ ਨੇ ਮੌਕੇ ’ਤੇ ਜਾ ਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਯਾਤਰੀਆਂ ਲਈ ਖਾਣ-ਪੀਣ ਦੇ ਪ੍ਰਬੰਧ ਵੀ ਕਰਵਾਏ।
ਇਹ ਵੀ ਪੜ੍ਹੋ: ਸੋਮਵਾਰ ਨੂੰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ! 4 ਜ਼ਿਲ੍ਹਿਆਂ 'ਚ Alert, ਡੈਮਾਂ 'ਚ ਵੀ ਖ਼ਤਰੇ ਦੇ ਨਿਸ਼ਾਨ 'ਤੇ ਪੁੱਜਾ ਪਾਣੀ
NEXT STORY