ਟਾਂਡਾ ਉੜਮੁੜ (ਜਸਵਿੰਦਰ ਸਿੰਘ)- ਪਿਛਲੇ ਕਈ ਦਹਾਕਿਆਂ ਤੋਂ ਇਲਾਕੇ ਦੇ ਨਾਮਵਰ ਟਰੱਸਟਾਂ ਵਿੱਚ ਬਤੌਰ ਵਲੰਟੀਅਰ ਸੇਵਾ ਨਿਭਾਅ ਰਹੇ ਜਥੇਦਾਰ ਦਵਿੰਦਰ ਸਿੰਘ ਮੂਨਕਾਂ ਨੂੰ ਦਿੱਲੀ ਵਿਖੇ ਕਿਸਾਨਾਂ ਪ੍ਰਤੀ ਨਿਭਾਈਆਂ ਵਫ਼ਾਦਾਰੀ ਸੇਵਾਵਾਂ ਦੇ ਚਲਦਿਆਂ ਦਿੱਲੀ ਕਿਸਾਨੀ ਸਟੇਜ ਤੇ ਉਨ੍ਹਾਂ ਦਾ ਭਰਵਾਂ ਸਨਮਾਨ ਕੀਤਾ ਗਿਆ। ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਦੱਸਿਆ ਕਿ ਸੰਘਰਸ਼ ਦੇ ਸ਼ੁਰੂ ਤੋਂ ਲੈ ਕੇ ਅੰਤ ਤਕ ਦਵਾਈ ਦੇ ਨਾਲ-ਨਾਲ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਜਥੇਦਾਰ ਦਵਿੰਦਰ ਸਿੰਘ ਨੇ ਅਹਿਮ ਰੋਲ ਅਦਾ ਕੀਤਾ, ਜਿਸ ਦੇ ਚੱਲਦਿਆਂ ਅੱਜ ਕਿਸਾਨ ਸੰਘਰਸ਼ ਕਮੇਟੀ ਦੇ ਮੈਂਬਰਾਂ ਵੱਲੋਂ ਉਨ੍ਹਾਂ ਦੀ ਇਸ ਸੇਵਾ ਨੂੰ ਵੇਖਦਿਆਂ ਭਰਵਾਂ ਸਨਮਾਨ ਕੀਤਾ।
ਇਹ ਵੀ ਪੜ੍ਹੋ: ਮੱਥੇ ’ਤੇ ‘ਬਿੰਦੀ’ ਲਾਉਂਦੇ ਸਮੇਂ ਲਾਸ਼ ਨੂੰ ਵੇਖ ਰੋਂਦੇ ਬੋਲੀ ਭੈਣ, ‘ਸੁਹਾਗਣ ਵਿਦਾ ਹੋਣਾ ਚਾਹੁੰਦੀ ਸੀ ਮੇਰੀ ਭੈਣ'
ਜ਼ਿਕਰਯੋਗ ਹੈ ਕਿ ਜਥੇਦਾਰ ਦਵਿੰਦਰ ਸਿੰਘ ਪਾਵਰਕਾਮ ਮਹਿਕਮੇ ਵਿੱਚ ਬਤੌਰ ਲਾਈਨਮੈਨ ਦੀਆਂ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਇਲਾਕੇ ਅੰਦਰ ਭੁੱਲੇ ਭਟਕੇ ਲੋਕਾਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਅਤੇ ਇਲਾਕੇ ਅੰਦਰ ਹੋਏ ਐਕਸੀਡੈਂਟ ਕੇਸ ਨੂੰ ਪਹਿਲ ਦੇ ਆਧਾਰ 'ਤੇ ਉਠਾ ਕੇ ਹਸਪਤਾਲ ਤੱਕ ਪਹੁੰਚਾਉਣ ਦਾ ਜਿੱਥੇ ਕਿਰਦਾਰ ਨਿਭਾ ਚੁੱਕੇ ਹਨ, ਉਥੇ ਹੀ ਗ਼ਰੀਬਾਂ ਦੀ ਪਹਿਲ ਦੇ ਆਧਾਰ 'ਤੇ ਮਦਦ ਕਰਨ ਵਿੱਚ ਇਲਾਕੇ ਅੰਦਰ ਗ਼ਰੀਬਾਂ ਦੇ ਮਸੀਹਾ ਦਾ ਐਵਾਰਡ ਵੀ ਹਾਸਲ ਕਰ ਚੁੱਕੇ ਹਨ ਅਤੇ ਹੁਣ ਸਰਬੱਤ ਦਾ ਭਲਾ ਟਰੱਸਟ ਮੂਨਕਾਂ ਵਿੱਚ ਐਂਬੂਲੈਂਸ ਨਾਲ ਵਲੰਟੀਅਰ ਦੇ ਤੌਰ ਤੇ ਵਧੀਆ ਸੇਵਾਵਾਂ ਨਿਵਾ ਕੇ ਇਲਾਕੇ ਲਈ ਵਰਦਾਨ ਸਾਬਤ ਹੋ ਰਹੇ ਹਨ। ਇਥੇ ਹੀ ਬੱਸ ਨਹੀਂ ਜਥੇਦਾਰ ਦਵਿੰਦਰ ਸਿੰਘ ਨੇ ਸੰਘਰਸ਼ ਦੇ ਸ਼ੁਰੂ ਦੌਰਾਨ ਹੀ ਆਪਣੀ ਐਂਬੂਲੈਂਸ ਨੂੰ ਦਵਾਈਆਂ ਨਾਲ ਭਰ ਕੇ ਕਿਸਾਨਾਂ ਦੇ ਸਪੁਰਦ ਕੀਤਾ ਹੋਇਆ ਸੀ ਤਾਂ ਜੋ ਲੋੜਵੰਦ ਵਿਅਕਤੀਆਂ ਨੂੰ ਸਹੂਲਤ ਪ੍ਰਦਾਨ ਕੀਤੀ ਜਾ ਸਕੇ ਅਤੇ ਇਕ ਸਾਲ ਦੇ ਅਰਸੇ ਦੌਰਾਨ ਉਨ੍ਹਾਂ ਕਿਸਾਨਾਂ ਲਈ ਡਾਕਟਰੀ ਸਪੋਰਟ ਦੇ ਚਲਦਿਆਂ ਹਰ ਤਰ੍ਹਾਂ ਦੀ ਦਵਾਈ ਪ੍ਰਦਾਨ ਕੀਤੀ। ਇਸ ਮੌਕੇ ਜਥੇਦਾਰ ਦਵਿੰਦਰ ਸਿੰਘ ਨੇ ਵਾਸਤਵ ਵਿੱਚ ਵੀ ਕਿਸਾਨਾਂ ਨੂੰ ਹਰ ਤਰ੍ਹਾਂ ਸਹਿਯੋਗ ਦੇਣ ਦੀ ਗੱਲ ਆਖੀ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਖਿੱਚੀ ਤਿਆਰੀ, NRIs ਨੂੰ ਮਿਲੇਗੀ ਇਹ ਖ਼ਾਸ ਸਹੂਲਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੱਥੇ ’ਤੇ ‘ਬਿੰਦੀ’ ਲਾਉਂਦੇ ਸਮੇਂ ਲਾਸ਼ ਨੂੰ ਵੇਖ ਰੋਂਦੇ ਬੋਲੀ ਭੈਣ, ‘ਸੁਹਾਗਣ ਵਿਦਾ ਹੋਣਾ ਚਾਹੁੰਦੀ ਸੀ ਮੇਰੀ ਭੈਣ'
NEXT STORY