ਤਲਵਾੜਾ (ਜੋਸ਼ੀ)-ਤਲਵਾੜਾ ਇਲਾਕੇ ’ਚ ਆਏ ਦਿਨ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਕਾਰਨ ਸਥਾਨਕ ਲੋਕਾਂ ’ਚ ਭਾਰੀ ਸਹਿਮ ਅਤੇ ਰੋਸ ਦਾ ਮਾਹੌਲ ਹੈ। ਚੋਰਾਂ ਵੱਲੋਂ ਬੇਖ਼ੌਫ਼ ਹੋ ਕੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਤਾਜ਼ਾ ਮਾਮਲਾ ਤਲਵਾੜਾ ਦੇ ਟੇਰਸ ਰੋਡ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਘਰ ਦੇ ਬਾਹਰੋਂ ਇਕ ਜੀਪ ਚੋਰੀ ਕਰ ਲਈ।
ਜਾਣਕਾਰੀ ਮੁਤਾਬਕ ਟੇਰਸ ਰੋਡ ਦੇ ਰਹਿਣ ਵਾਲੇ ਕ੍ਰਿਸ਼ਨ ਕੁਮਾਰ ਘਈ (ਪੁੱਤਰ ਦੇਸ ਰਾਜ) ਦੇ ਘਰ ਦੇ ਬਾਹਰੋਂ ਚੋਰਾਂ ਨੇ ਜੀਪ ਚੋਰੀ ਕਰ ਲਈ। ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਡਰਾਈਵਰ 25 ਸਤੰਬਰ ਦੀ ਰਾਤ ਨੂੰ ਗੱਡੀ ਘਰ ਦੇ ਬਾਹਰ ਪਾਰਕ ਕਰ ਕੇ ਆਪਣੇ ਘਰ ਗਿਆ ਸੀ। ਅਗਲੀ ਸਵੇਰ ਜਦੋਂ ਉਹ ਗੱਡੀ ਲੈਣ ਪਹੁੰਚਿਆ ਤਾਂ ਜੀਪ ਮੌਕੇ ਤੋਂ ਗਾਇਬ ਸੀ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਅਣਪਛਾਤੇ ਚੋਰ ਰਾਤ ਕਰੀਬ 3 ਵਜੇ ਜੀਪ ਚੋਰੀ ਕਰ ਕੇ ਫ਼ਰਾਰ ਹੋਏ ਹਨ।
ਇਹ ਵੀ ਪੜ੍ਹੋ- Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ ਤੂਫ਼ਾਨ
ਘਟਨਾ ਦੀ ਸੂਚਨਾ ਮਿਲਦੇ ਹੀ ਤਲਵਾੜਾ ਪੁਲਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਪੁਲਸ ਫੁਟੇਜ ਦੇ ਆਧਾਰ ’ਤੇ ਚੋਰਾਂ ਅਤੇ ਚੋਰੀ ਹੋਈ ਜੀਪ ਦੀ ਭਾਲ ’ਚ ਜੁਟ ਗਈ ਹੈ। ਇਲਾਕਾ ਨਿਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ’ਚ ਰਾਤ ਦੀ ਗਸ਼ਤ ਵਧਾਈ ਜਾਵੇ ਅਤੇ ਚੋਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ- ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ ਦੁਕਾਨਦਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ ਨਤਮਸਤਕ
NEXT STORY