ਮਹਿਤਪੁਰ (ਚੋਪੜਾ)-ਮਹਿਤਪੁਰ ਇਲਾਕੇ ’ਚ ਲਗਾਤਾਰ ਹੋ ਰਹੀਆਂ ਲੁੱਟਖੋਹ ਅਤੇ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਜਿਸ ਕਾਰਨ ਲੋਕਾਂ ’ਚ ਕਾਫ਼ੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਦਿਨ-ਦਿਹਾੜੇ ਇਕ ਔਰਤ ਨਾਲ ਹੋਈ ਲੁੱਟ ਦੀ ਘਟਨਾ ਨੇ ਬਾਜ਼ਾਰ ’ਚ ਖ਼ਰੀਦਦਾਰੀ ਕਰਨ ਆਏ ਲੋਕਾਂ ’ਚ ਡਰ ਪੈਦਾ ਕਰ ਦਿੱਤਾ ਹੈ। ਲੋਕ ਪ੍ਰਸ਼ਾਸਨ ਦੀ ਕਾਨੂੰਨ-ਵਿਵਸਥਾ ’ਤੇ ਕਈ ਸਵਾਲ ਚੁੱਕ ਰਹੇ ਹਨ।
ਮਹਿਤਪੁਰ ਨਿਵਾਸੀ ਜਗਦੀਸ਼ ਕੌਰ ਪਤਨੀ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਬਾਜ਼ਾਰ ਤੋਂ ਆਪਣੇ ਘਰ ਵੱਲ ਪਰਜੀਆਂ ਸੜਕ ਦੇ ਰਸਤੇ ਜਾ ਰਹੀਆਂ ਸਨ। ਉਦੋਂ ਹੀ ਮੁੱਖ ਸੜਕ ’ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਲੁੱਟ ਲਿਆ। ਲੁਟੇਰੇ ਉਨ੍ਹਾਂ ਦੀਆਂ ਵਾਲੀਆਂ, ਛਾਪਾਂ ਅਤੇ ਨਕਦੀ ਖੋਹ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ ਕਾਰੋਬਾਰੀ ਖ਼ੁਸ਼
ਇਸ ਸਬੰਧੀ ਇਲਾਕੇ ਦੇ ਪਤਵੰਤਿਆਂ ਨੇ ਕਿਹਾ ਕਿ ਲਗਾਤਾਰ ਹੋ ਰਹੀਆਂ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਕਾਰਨ ਲੋਕ ਪਹਿਲਾਂ ਹੀ ਪ੍ਰੇਸ਼ਾਨ ਹਨ। ਘਟਨਾ ਸਥਾਨ ’ਤੇ ਪਹੁੰਚੇ ਵੱਖ-ਵੱਖ ਸੰਗਠਨਾਂ ਦੇ ਆਗੂਆਂ ਅਤੇ ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ’ਤੇ ਠੱਲ੍ਹ ਪਾਈ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਸ ਨੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਸ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਰਾਹੀਂ ਮੁਲਜ਼ਮਾਂ ਨੂੰ ਫੜਨ ਦੇ ਯਤਨ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ: 50 ਰੁਪਏ 'ਚ ਨਿਕਲਿਆ 21 ਲੱਖ ਦਾ ਇਨਾਮ! ਲੱਖਪਤੀ 'ਗਾਇਬ', ਹੋ ਰਹੀ ਭਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ ਔਰਤ ਗ੍ਰਿਫ਼ਤਾਰ, ਪੁਲਸ ਨੇ ਕੀਤਾ ਮਾਮਲਾ ਦਰਜ
NEXT STORY