ਫਗਵਾੜਾ(ਜਲੋਟਾ):ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਪੰਜਾਬ ਐਗਰੋ ਇੰਡਸਟ੍ਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਅੱਜ ਜ਼ਿਲਾ ਹੁਸ਼ਿਆਰਪੁਰ ਦੇ ਵਿਖੇ ਜਬਰ-ਜ਼ਨਾਹ ਅਤੇ ਕਤਲ ਦੀ ਸ਼ਿਕਾਰ ਹੋਈ ਛੇ ਸਾਲਾ ਮਾਸੂਮ ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਜਲਾਲਪੁਰ ਦੀ ਇਹ ਘਟਨਾ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਹੈ। ਇਸ ਤਰ੍ਹਾਂ ਦੀ ਘਿਣੋਣੀ ਹਰਕਤ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ:ਚੱਕਰ ਆਉਣ ਦੀ ਸਮੱਸਿਆ ਨੂੰ ਨਾ ਕਰੋ ਨਜ਼ਰ-ਅੰਦਾਜ਼, ਹੋ ਸਕਦੀਆਂ ਹਨ ਗੰਭੀਰ ਬੀਮਾਰੀਆਂ
ਮਾਨ ਨੇ ਪੀੜ੍ਹਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਨ ਉਪਰੰਤ ਕਿਹਾ ਕਿ ਦੋਸ਼ੀ ਨੂੰ ਮਿਸਾਲੀ ਸਜ਼ਾ ਦੁਆਈ ਜਾਵੇਗੀ ਤਾਂ ਜੋ ਭਵਿੱਖ ਵਿਚ ਦੁਬਾਰਾ ਕੋਈ ਅਜਿਹੀ ਨੀਚ ਹਰਕਤ ਕਰਨ ਦੀ ਕੋਸ਼ਿਸ਼ ਵੀ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਮਾਸੂਮ ਦੀ ਜ਼ਿੰਦਗੀ ਨੂੰ ਤਾਂ ਵਾਪਸ ਨਹੀਂ ਲਿਆਇਆ ਜਾ ਸਕਦਾ ਪਰ ਪਰਿਵਾਰ ਦੀ ਆਰਥਕ ਸਮੇਤ ਹਰ ਤਰ੍ਹਾਂ ਦੀ ਮਦਦ ਨੂੰ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਵਿਦੇਸ਼ਾਂ ਤੋਂ ਵੀ ਪੀੜ੍ਹਤ ਪਰਿਵਾਰ ਦੀ ਆਰਥਕ ਮਦਦ ਲਈ ਅੱਗੇ ਆਏ ਪਰਿਵਾਰਾਂ ਅਤੇ ਪਿੰਡ ਵਾਸੀਆਂ ਦੀ ਤਹਿ ਦਿਲੋਂ ਸ਼ਲਾਘਾ ਕੀਤੀ ਨਾਲ ਹੀ ਦੱਸਿਆ ਕਿ ਭਾਰਤੀ ਵਾਲਮਿਕ ਧਰਮ ਸਮਾਜ ਵਲੋਂ ਪਰਿਵਾਰ ਦਾ ਕੇਸ ਫਰੀ ਲੜਨ ਲਈ ਐਡਵੋਕੇਟ ਮਨੀਸ਼ ਰਾਏ ਦਾ ਪ੍ਰਬੰਧ ਕਰਕੇ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ ਗਈ ਹੈ।
ਪੰਜਾਬ ਆਤਮਾ ਸਟਾਫ ਐਸੋਸ਼ੀਏਸਨ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ
NEXT STORY