ਫਗਵਾੜਾ (ਸੋਨੂੰ)- ਅੱਜ ਫਗਵਾੜਾ ਸ਼ਹਿਰ ਦੇ ਗੁਰੂ ਹਰਿਗੋਬਿੰਦ ਨਗਰ ਸਥਿਤ ਡਾ. ਭੀਮ ਰਾਓ ਅੰਬੇਡਕਰ ਪਾਰਕ ਵਿਖੇ ਦਿੱਲੀ ਵਿੱਚ ਪੇਪਰ ਲੀਕ ਮਾਮਲੇ ਖ਼ਿਲਾਫ਼ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਦਿੱਲੀ ਪੁਲਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਵਿਦਿਆਰਥੀ ਆਗੂ ਸੋਨਮ ਵਾਂਗਚੂਕ ਸਮੇਤ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲਏ ਜਾਣ ਦੇ ਵਿਰੋਧ ਵਿੱਚ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਜਥੇਬੰਦੀਆਂ, ਵਿਦਿਆਰਥੀ ਅਤੇ ਨੌਜਵਾਨ ਸੰਗਠਨਾਂ ਵੱਲੋਂ ਸਾਂਝਾ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਸਮਾਜ ਸੇਵੀ ਧਰਮਿੰਦਰ ਭੁੱਲਾਰਾਈ, ਰਾਜਿੰਦਰ ਗਹਿਰਾ, ਸੁਰਿੰਦਰ, ਆਸ਼ੂ ਮੱਟੂ, ਸੁਖਦੇਵ ਸਿੰਘ, ਗੌਰਵ ਰੱਤੀ, ਮੁਨੀਸ਼ ਚੌਧਰੀ ਸਮੇਤ ਹੋਰ ਬਹੁਤ ਸਾਰੇ ਸਾਥੀਆਂ ਨੇ ਸ਼ਮੂਲੀਅਤ ਕੀਤੀ ਅਤੇ ਵਿਦਿਆਰਥੀਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਦਿੱਲੀ ਪੁਲਸ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।

ਇਹ ਵੀ ਪੜ੍ਹੋ: 17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ ਜਾਰੀ
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਬੁਲਾਰਿਆਂ ਨੇ ਕਿਹਾ ਕਿ ਆਪਣੇ ਹੱਕਾਂ ਅਤੇ ਪੇਪਰ ਲੀਕ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ ਕਰਨਾ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣਾ ਲੋਕਤੰਤਰਿਕ ਕਦਰਾਂ-ਕੀਮਤਾਂ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਸੁਣਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
ਬੁਲਾਰਿਆਂ ਨੇ ਮੰਗ ਕੀਤੀ ਕਿ ਵਿਦਿਆਰਥੀ ਆਗੂ ਸੋਨਮ ਵਾਂਛੋ ਸਮੇਤ ਹਿਰਾਸਤ ਵਿੱਚ ਲਏ ਗਏ ਸਾਰੇ ਵਿਦਿਆਰਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਪੇਪਰ ਲੀਕ ਮਾਮਲੇ ਦੀ ਨਿਰਪੱਖ ਅਤੇ ਸਮੇਂਬੱਧ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਅਖੀਰ ਵਿਚ ਸਮੂਹ ਹਾਜ਼ਰ ਸਾਥੀਆਂ ਨੇ ਇਕਜੁੱਟ ਹੋ ਕੇ ਐਲਾਨ ਕੀਤਾ ਕਿ ਜੇਕਰ ਵਿਦਿਆਰਥੀਆਂ 'ਤੇ ਦਮਨਕਾਰੀ ਕਾਰਵਾਈਆਂ ਬੰਦ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ ਜਾਰੀ
NEXT STORY