ਜਲੰਧਰ (ਸੋਨੂੰ)— ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ-5 ਅਧੀਨ ਆਉਂਦੇ ਬਸਤੀ ਦਾਨਿਸ਼ਮੰਦਾਂ ਖੇਤਰ ’ਚ ਸਥਿਤ ਇਕ ਕਬਾੜ ਦੇ ਗੋਦਾਮ ’ਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਕਰਕੇ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਜਾਣਕਾਰੀ ਦਿੰਦੇ ਹੋਏ ਗੋਦਾਮ ਦੇ ਮਾਲਕ ਅਰੁਣ ਕੁਮਾਰ ਨੇ ਦੱਸਿਆ ਕਿ ਉਹ ਕਰੀਬ 8.30 ਵਜੇ ਦੁਕਾਨ ਅਤੇ ਗੋਦਾਮ ਬੰਦ ਕਰਕੇ ਘਰ ਗਿਆ ਸੀ।
ਇਹ ਵੀ ਪੜ੍ਹੋ: ਜਲੰਧਰ: ਕੋਰੋਨਾ ਦੌਰ ਦੀ ਦਰਦਨਾਕ ਤਸਵੀਰ, 12 ਦਿਨ ਲਾਸ਼ ਲੈਣ ਨਹੀਂ ਪੁੱਜਾ ਪਰਿਵਾਰ, ਪ੍ਰਸ਼ਾਸਨ ਨੇ ਨਿਭਾਈਆਂ ਅੰਤਿਮ ਰਸਮਾਂ
ਇਸ ਦੇ ਤੁਰੰਤ ਕਰੀਬ 10 ਮਿੰਟਾਂ ਬਾਅਦ ਉਸ ਨੂੰ ਫੋਨ ਗਿਆ ਕਿ ਉਨ੍ਹਾਂ ਦੇ ਕਬਾੜ ’ਚ ਅੱਗ ਲੱਗ ਗਈ ਹੈ। ਮੌਕੇ ’ਤੇ ਜਾ ਕੇ ਵੇਖਿਆ ਤਾਂ ਕਾਫ਼ੀ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਅਰੁਣ ਕੁਮਾਰ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬਿ੍ਰਗੇਡ ਨੂੰ ਦਿੱਤੀ। ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੇ ਫਾਇਰ ਬਿ੍ਰਗੇਡ ਦੇ ਕਰਮਚਾਰੀਆਂ ਨੇ ਮੁਸ਼ੱਕਤ ਦੇ ਬਾਅਦ ਅੱਗ ’ਤੇ ਕਾਬੂ ਪਾਇਆ। ਅੱਗ ਬੁਝਾਉਣ ’ਚ 5 ਗੱਡੀਆਂ ਦੀ ਵਰਤੋਂ ਕੀਤੀ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੇ ਜਨਮਦਿਨ 'ਤੇ ਕਾਂਗਰਸ ਕਰੇਗੀ ਕੋਵਿਡ ਪੀੜਤਾਂ ਦੀ ਸੇਵਾ : ਜਾਖੜ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਜਲੰਧਰ: ਕੋਰੋਨਾ ਦੌਰ ਦੀ ਦਰਦਨਾਕ ਤਸਵੀਰ, 12 ਦਿਨ ਲਾਸ਼ ਲੈਣ ਨਹੀਂ ਪੁੱਜਾ ਪਰਿਵਾਰ, ਪ੍ਰਸ਼ਾਸਨ ਨੇ ਨਿਭਾਈਆਂ ਅੰਤਿਮ ਰਸਮਾਂ
NEXT STORY