ਜਲੰਧਰ (ਵਿਸ਼ਵਾਸ) - ਆਮ ਆਦਮੀ ਪਾਰਟੀ ਵਲੋਂ ਜਲੰਧਰ ਲੋਕ ਸਭਾ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਜਸਟਿਸ ਜੋਰਾ ਸਿੰਘ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਘੇਰਦੇ ਹੋਏ ਨਜ਼ਰ ਆ ਰਹੇ ਹਨ। ਲੋਕ ਸਭਾ ਚੋਣਾਂ ਦੇ ਪ੍ਰਚਾਰ ਨੂੰ ਲੈ ਕੇ ਜਸਟਿਸ ਜੋਰਾ ਸਿੰਘ ਵਲੋਂ ਅੱਜ ਜਲੰਧਰ 'ਚ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਬੇਅਦਬੀ ਮਾਮਲੇ ਨੂੰ ਲੈ ਕੇ ਉਨ੍ਹਾਂ ਵਲੋਂ ਇਕ ਰਿਪੋਰਟ ਤਿਆਰ ਕੀਤੀ ਗਈ ਸੀ। ਜੇਕਰ ਕਾਂਗਰਸ ਸਰਕਾਰ ਉਸ ਨੂੰ ਪ੍ਰਵਾਨ ਕਰ ਲੈਂਦੀ ਤਾਂ ਅੱਜ ਬੇਅਦਬੀ ਮਾਮਲੇ ਦੇ ਸਾਰੇ ਦੋਸ਼ੀ ਗ੍ਰਿਫਤਾਰ ਹੋਏ ਸੀ। ਦੱਸ ਦੇਈਏ ਕਿ 'ਆਪ' ਵਲੋਂ ਜਲੰਧਰ ਦੇ ਪ੍ਰੈੱਸ ਕਲੱਬ 'ਚ ਕੀਤੀ ਗਈ ਕਾਨਫਰੰਸ 'ਚ ਭਾਈ ਪਾਲ ਸਿੰਘ ਦੀ ਅਗਵਾਈ 'ਚ 100 ਤੋਂ ਵਧ ਲੋਕ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ।
Punjab Wrap Up : ਪੜ੍ਹੋ 19 ਅਪ੍ਰੈਲ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ
NEXT STORY