ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਬੀਤੇ ਦਿਨਾਂ ਵਿਚ ਹੋਈ ਲਗਾਤਾਰ ਬਾਰਿਸ਼ ਦੇ ਚਲਦਿਆਂ ਕਾਲੀਬੇਈਂ ਓਵਰਫਲੋਅ ਹੋਈ ਹੈ। ਪਿੰਡ ਪੁਲ ਪੁਖ਼ਤਾ ਤੱਲਾ ਮੱਦਾ ਨੇੜੇ ਕਾਲੀ ਬੇਈਂ ਦਾ ਓਵਰਫਲੋਅ ਹੋਇਆ ਪਾਣੀ ਨਾਲ ਲੱਗਦੇ ਖੇਤਾਂ ਅਤੇ ਨੀਵੇਂ ਇਲਾਕੇ ਵਿਚ ਦਾਖ਼ਲ ਹੋਇਆ ਹੈ, ਜਿਸ ਦੀ ਲਪੇਟ ਵਿਚ ਝੋਨਾ ਅਤੇ ਕੁਝ ਹੋਰ ਫ਼ਸਲਾਂ ਆਈਆਂ ਹਨ। ਖੇਤੀ ਮਾਹਿਰਾਂ ਮੁਤਾਬਕ ਫਿਲਹਾਲ ਝੋਨੇ ਦੀ ਫ਼ਸਲ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਵੇਗਾ। ਜੇਕਰ ਪਾਣੀ ਦਾ ਪੱਧਰ ਵਧਦਾ ਹੈ ਅਤੇ ਜ਼ਿਆਦਾ ਦਿਨ ਖੇਤਾਂ ਵਿਚ ਖੜ੍ਹਾ ਰਹਿੰਦਾ ਹੈ ਤਾਂ ਫ਼ਸਲ ਨੂੰ ਨੁਕਸਾਨ ਹੋ ਸਕਦਾ ਹੈ। ਉੱਧਰ ਬੀ. ਬੀ. ਐੱਮ. ਬੀ. ਵੱਲੋਂ ਵੀ ਪੌਂਗ ਡੈਮ ਵਿਚ ਪਾਣੀ ਦੇ ਪੱਧਰ ਦੇ ਲਗਾਤਾਰ ਵਧਣ ਕਾਰਨ ਬਿਆਸ ਦਰਿਆ ਦੇ ਕੰਢੇ ਰਹਿੰਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਹਦਾਇਤ ਕੀਤੀ ਗਈ ਹੈ।
ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸਾਊਦੀ ਅਰਬ 'ਚ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਰੋੜਾਂ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਇਆ NRI ਪਰਿਵਾਰ, ਜਦ ਖੁੱਲ੍ਹਿਆ ਭੇਤ ਤਾਂ ਹੱਕਾ-ਬੱਕਾ ਰਹਿ ਗਿਆ ਟੱਬਰ
NEXT STORY