ਕਪੂਰਥਲਾ (ਭੂਸ਼ਣ/ਮਲਹੋਤਰਾ)— ਕੇਂਦਰੀ ਜੇਲ ਜਲੰਧਰ ਅਤੇ ਕਪੂਰਥਲਾ 'ਚ ਡਿਪਟੀ ਸੁਪਰਡੈਂਟ ਦੇ ਅਹੁਦੇ 'ਤੇ ਤਾਇਨਾਤ ਇਕ ਅਧਿਕਾਰੀ 'ਤੇ ਜੇਲ ਪੁਲਸ 'ਚ ਤਾਇਨਾਤ ਦੋ ਵਾਰਡਨਾਂ ਨੇ ਡੰਡੇ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਮੁਲਜ਼ਮ ਵਾਰਡਨ ਨੇ ਡਿਪਟੀ ਸੁਪਰਡੈਂਟ ਨਾਲ ਗਾਲੀ-ਗਲੋਚ ਵੀ ਕੀਤੀ ਅਤੇ ਸਰਕਾਰੀ ਡਿਊਟੀ 'ਚ ਵਿਘਨ ਪਾਇਆ।
ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਦੋਹਰਾ ਕਤਲ: ਨਸ਼ੇੜੀ ਪੁੱਤ ਨੇ ਪਿਓ ਤੇ ਮਤਰੇਈ ਮਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਜਿੱਥੇ ਦੋਵਾਂ ਵਾਰਡਨਾਂ ਖ਼ਿਲਾਫ਼ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਦੋਵੇਂ ਮੁਲਜ਼ਮ ਵਾਰਡਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਉੱਥੇ ਹੀ ਜੇਲ ਪ੍ਰਸ਼ਾਸਨ ਨੇ ਅਨੁਸ਼ਾਸਨਹੀਣਤਾ ਦੇ ਇਲਜ਼ਾਮ 'ਚ ਦੋਵਾਂ ਵਾਰਡਨਾਂ ਨੂੰ ਮੁਅੱਤਲ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਕੇਂਦਰੀ ਜੇਲ ਜਲੰਧਰ ਅਤੇ ਕਪੂਰਥਲਾ ਦੇ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਨੇ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ਸੀ ਕਿ ਜੇਲ ਕੰਪਲੈਕਸ 'ਚ ਡਿਪਟੀ ਸੁਪਰਡੈਂਟ ਵਿਜੈ ਕੰਵਰ ਆਪਣੀ ਡਿਊਟੀ 'ਤੇ ਤਾਇਨਾਤ ਸੀ। ਇਸ ਦੌਰਾਨ ਉਨ੍ਹਾਂ ਡਿਊਟੀ 'ਤੇ ਤਾਇਨਾਤੀ ਲਈ ਹੈੱਡ ਵਾਰਡਨ ਜਸਵੀਰ ਸਿੰਘ ਪੁੱਤਰ ਅਰਜੁਨ ਸਿੰਘ ਵਾਸੀ ਪਿੰਡ ਮਾਦੀਕੇ ਥਾਣਾ ਲੱਖੋਕੇ ਜ਼ਿਲ੍ਹਾ ਫਿਰੋਜ਼ਪੁਰ ਅਤੇ ਵਾਰਡਨ ਸੁਖਵਿੰਦਰ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਪਿੰਡ ਗੁਰਮਾ ਜ਼ਿਲ੍ਹਾ ਬਰਨਾਲਾ ਨੂੰ ਬੁਲਾਇਆ, ਜਿਨ੍ਹਾਂ ਡਿਊਟੀ ਕਰਨ ਦੀ ਥਾਂ ਡਿਪਟੀ ਸੁਪਰਡੈਂਟ ਵਿਜੈ ਕੰਵਰ ਨਾਲ ਲੜਾਈ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਗਾਲੀ ਗਲੋਚ ਕਰ ਦਿੱਤੀ। ਜਿਸ ਦੌਰਾਨ ਦੋਵਾਂ ਮੁਲਜ਼ਮਾਂ ਨੇ ਡਿਪਟੀ ਸੁਪਰਡੈਂਟ 'ਤੇ ਲਾਠੀ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ: ਕੈਪਟਨ ਦੱਸਣ ਕਿ ਮੁਖ਼ਤਾਰ ਅੰਸਾਰੀ ਨੂੰ ਪੰਜਾਬ ਦੀਆਂ ਜੇਲਾਂ 'ਚ ਕਿਉਂ ਦਿੱਤੀ ਜਾ ਰਹੀ ਹੈ ਸ਼ਰਨ : ਭੂੰਦੜ
ਘਟਨਾ ਦੀ ਸੂਚਨਾ ਮਿਲਦੇ ਹੀ ਸੀ. ਆਰ. ਪੀ. ਐੱਫ. ਅਤੇ ਪੁਲਸ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਜਿਸ ਦੌਰਾਨ ਐੱਸ. ਐੱਚ. ਓ. ਕੋਤਵਾਲੀ ਇੰਸਪੈਕਟਰ ਦਰਸ਼ਨ ਸਿੰਘ ਨੇ ਕੇਂਦਰੀ ਜੇਲ ਪਹੁੰਚ ਕੇ ਦੋਵੇਂ ਮੁਲਜ਼ਮ ਵਾਰਡਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਵੇਂ ਮੁਲਜ਼ਮ ਵਾਰਡਨਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ।
ਇਹ ਵੀ ਪੜ੍ਹੋ: ਅੱਧੀ ਦਰਜਨ ਹਮਲਾਵਰਾਂ ਨੇ ਸ਼ਰੇਆਮ ਚਲਾਈਆਂ ਕਿਰਪਾਨਾਂ ਤੇ ਰਾਡਾਂ, ਦਹਿਸ਼ਤ ਨਾਲ ਸਹਿਮੇ ਲੋਕ
ਅਣਪਛਾਤੇ ਲੁਟੇਰਿਆਂ ਨੇ ਵਿਅਕਤੀ ਨੂੰ ਬੁਰੀ ਤਰ੍ਹਾਂ ਜ਼ਖਮੀ ਕਰਕੇ ਲੁੱਟੇ 12 ਹਜ਼ਾਰ ਰੁਪਏ
NEXT STORY