ਕਪੂਰਥਲਾ- ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਸ਼ਾਲੂ ਨੇ ਦੱਸਿਆ ਕਿ ਅਜੇ ਕੁਮਾਰ ਪੁੱਤਰ ਲਾਲ ਚੰਦ ਜੋਕਿ ਜੇਲ੍ਹ ਵਿਚ ਬੰਦ ਸੀ, ਦੀ ਸਿਹਤ ਵਿਗੜਨ ਕਾਰਨ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਹਵਾਲਾਤੀ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰੱਖਵਾ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਕੋਤਵਾਲੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਬਾਰੇ ਵੱਡੀ ਭਵਿੱਖਬਾਣੀ, 5 ਦਿਨ ਪਵੇਗਾ ਭਾਰੀ ਮੀਂਹ! ਇਹ ਜ਼ਿਲ੍ਹੇ ਹੋਣਗੇ ਸਭ ਤੋਂ ਵੱਧ ਪ੍ਰਭਾਵਿਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਬਾਰੇ ਵੱਡੀ ਭਵਿੱਖਬਾਣੀ, 5 ਦਿਨ ਪਵੇਗਾ ਭਾਰੀ ਮੀਂਹ! ਇਹ ਜ਼ਿਲ੍ਹੇ ਹੋਣਗੇ ਸਭ ਤੋਂ ਵੱਧ ਪ੍ਰਭਾਵਿਤ
NEXT STORY