ਕਪੂਰਥਲਾ (ਮਹਾਜਨ)-ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਹਾਦਸਿਆਂ ਨੂੰ ਰੋਕਣ ਦੀ ਦਿਸ਼ਾ ਵਿਚ ਵੱਡਾ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਵੀਰਵਾਰ ਨੂੰ ਸਮੂਹ ਸਬੰਧਤ ਵਿਭਾਗਾਂ ਨੂੰ ਜ਼ਿਲ੍ਹੇ ਭਰ ਵਿਚ ਨਿਸ਼ਾਨਦੇਹੀ ਕੀਤੇ ਗਏ ਬਲੈਕ ਸਪਾਟਸ ਅਤੇ ਹਾਦਸਿਆਂ ਦੀ ਸੰਭਾਵਨਾ ਵਾਲੇ ਖੇਤਰਾਂ ਵਿਚ ਤੁਰੰਤ ਸੁਧਾਰਾਤਮਕ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।
ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਡਿਪਟੀ ਕਮਿਸ਼ਨਰ ਨੇ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ, ਪੀ. ਡਬਲਿਊ. ਡੀ. (ਬੀ. ਐਂਡ ਆਰ.) ਅਤੇ ਹੋਰ ਸਬੰਧਤ ਵਿਭਾਗਾਂ ਸਮੇਤ ਸਮੂਹ ਕਾਰਜਕਾਰੀ ਏਜੰਸੀਆਂ ਨੂੰ ਸੁਚੱਜੇ ਤਾਲਮੇਲ ਅਤੇ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਰਾਹਗੀਰਾਂ ਲਈ ਸੜਕਾਂ ਨੂੰ ਸੁਰੱਖਿਅਤ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ: ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ ਰਿਪੋਰਟ 'ਚ ਵੱਡਾ ਖ਼ੁਲਾਸਾ
ਉਨ੍ਹਾਂ ਕਿਹਾ ਕਿ ਜਿੱਥੇ ਅਜੇ ਤੱਕ ਪੱਕੇ ਇੰਜੀਨੀਅਰਿੰਗ ਹੱਲ ਲਾਗੂ ਨਹੀਂ ਕੀਤੇ ਗਏ ਹਨ, ਉੱਥੇ ਰਾਹਗੀਰਾਂ ਨੂੰ ਸੁਚੇਤ ਕਰਨ ਅਤੇ ਹਾਦਸਿਆਂ ਦੇ ਖਤਰੇ ਨੂੰ ਘਟਾਉਣ ਲਈ ਤੁਰੰਤ ਅੰਤਰਿਮ ਸੁਰੱਖਿਆ ਉਪਾਅ, ਜਿਵੇਂ ਕਿ ਚਿਤਾਵਨੀ ਬੋਰਡ, ਰਿਫਲੈਕਟਿਵ ਮਾਰਕਿੰਗਜ਼ ਅਤੇ ਚਿੱਟੀਆਂ ਪੱਟੀਆਂ ਲਗਾਈਆਂ ਜਾਣ। ਉਨ੍ਹਾਂ ਜ਼ੋਰ ਦਿੱਤਾ ਕਿ ਸਾਰੇ ਵਿਭਾਗ ਸੜਕ ਸੁਰੱਖਿਆ ਪ੍ਰਤੀ ਪਹਿਲ ਦੇ ਆਧਾਰ 'ਤੇ ਪਹੁੰਚ ਅਪਣਾਉਣ ਅਤੇ ਸੰਵੇਦਨਸ਼ੀਲ ਸਥਾਨਾਂ 'ਤੇ ਸੁਧਾਰਾਤਮਕ ਉਪਾਅ ਸਮੇਂ ਸਿਰ ਲਾਗੂ ਕਰਨ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਵਿਚ ਦਿੱਲੀ-ਕਟੜਾ ਐਕਸਪ੍ਰੈਸਵੇਅ ਦੇ ਚੱਲ ਰਹੇ ਨਿਰਮਾਣ ਕਾਰਜਾਂ ਨਾਲ ਪ੍ਰਭਾਵਿਤ ਹਿੱਸਿਆਂ ਵਿਚ ਸੜਕ ਸੁਰੱਖਿਆ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨਿਰਮਾਣ ਅਧੀਨ ਸਥਾਨਾਂ, ਰਸਤੇ ਦੇ ਬਦਲਾਅ (ਡਾਇਵਰਸ਼ਨਾਂ) ਅਤੇ ਹੋਰ ਨਾਜ਼ੁਕ ਪੁਆਇੰਟਾਂ 'ਤੇ ਢੁਕਵੇਂ ਸਾਈਨ ਬੋਰਡ, ਰੋਡ ਮਾਰਕਿੰਗ, ਬੈਰੀਕੇਡਿੰਗ ਅਤੇ ਹੋਰ ਜ਼ਰੂਰੀ ਸੁਰੱਖਿਆ ਉਪਾਅ ਕਰਨ ਲਈ ਕਿਹਾ ਤਾਂ ਜੋ ਰਾਹਗੀਰਾਂ ਦੀ ਸੁਰੱਖਿਆ ਅਤੇ ਸੁਵਿਧਾ ਯਕੀਨੀ ਬਣਾਈ ਜਾ ਸਕੇ।
ਇਹ ਵੀ ਪੜ੍ਹੋ:ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੀ.ਐੱਮ. ਰਾਹਤ ਸਕੀਮ, ਰਾਹਗੀਰ, ਪੀੜਤ ਮੁਆਵਜ਼ਾ ਸਕੀਮ ਅਤੇ ਫਰਿਸ਼ਤੇ ਸਕੀਮ ਸਮੇਤ ਵੱਖ-ਵੱਖ ਸੜਕ ਸੁਰੱਖਿਆ ਅਤੇ ਜਨ ਭਲਾਈ ਪਹਿਲਕਦਮੀਆਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਜਾਗਰੂਕਤਾ ਮੁਹਿੰਮਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਹਨਾਂ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਹ ਇਹਨਾਂ ਤਹਿਤ ਮਿਲਣ ਵਾਲੇ ਲਾਭ ਅਤੇ ਸਹਾਇਤਾ ਪ੍ਰਾਪਤ ਕਰ ਸਕਣ। ਉਨ੍ਹਾਂ ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲੀ ਬੱਸਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੀ ਵੀ ਸਮੀਖਿਆ ਕੀਤੀ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਸਕੂਲ ਬੱਸ ਸੰਚਾਲਕਾਂ ਵੱਲੋਂ ਨਿਰਧਾਰਤ ਸਾਰੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਸਾਂਝੇ ਯਤਨਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ ਰਾਜਮਾਰਗਾਂ ਅਤੇ ਸੜਕਾਂ ਨੂੰ ਰਾਹਗੀਰਾਂ ਲਈ ਸੁਰੱਖਿਅਤ, ਸੁਚਾਰੂ ਅਤੇ ਸੁਵਿਧਾਜਨਕ ਬਣਾਇਆ ਜਾ ਸਕੇ। ਉਨ੍ਹਾਂ ਦੁਹਰਾਇਆ ਕਿ ਜ਼ਿਲਾ ਪ੍ਰਸ਼ਾਸਨ ਸੜਕ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ, ਹਾਦਸਿਆਂ ਨੂੰ ਰੋਕਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਵਚਨਬੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਰ.ਟੀ.ਓ. ਹਰਕਰਮ ਸਿੰਘ, ਪੀ.ਡਬਲਿਊ.ਡੀ. ਦੇ ਐਕਸੀਅਨ ਵਿਸ਼ਾਲ ਜੰਗਰਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
NEXT STORY